ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ ਲਗਾਤਾਰ 37ਵੇਂ ਦਿਨ ਜਾਰੀ ਰਿਹਾ। ਇਸ ਦਰਮਿਆਨ ਅੱਜ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਉੱਥੇ ਹੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਉਮੀਦ ਜਤਾਈ ਕਿ ਚਾਰ ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਬੈਠਕ ਦਾ ਨਤੀਜਾ ਖੇਤੀ-ਕਿਸਾਨੀ ਦੇ ਹਿੱਤ 'ਚ ਹੋਵੇਗਾ।


ਤੋਮਰ ਨੇ ਖ਼ਬਰ ਏਜੰਸੀ ਪੀਟੀਆਈ ਨਾਲ ਖਾਸ ਗੱਲਬਾਤ 'ਚ ਕਿਹਾ ਕਿ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਚਾਰ ਜਨਵਰੀ ਨੂੰ ਹੋਣ ਵਾਲੀ ਅਗਲੇ ਦੌਰ ਦੀ ਬੈਠਕ 'ਚ ਸਾਕਾਰਾਤਮਕ ਨਤੀਜੇ ਨਿੱਕਲਣ ਦੀ ਉਮੀਦ ਹੈ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕੋਈ ਭਵਿੱਖਬਾਣੀ ਤਾਂ ਨਹੀਂ ਕਰ ਸਕਦੇ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਚਾਰ ਜਨਵਰੀ ਦੀ ਬੈਠਕ ਅੰਤਿਮ ਬੈਠਕ ਹੋਵੇਗੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ