ਉਨ੍ਹਾਂ ਨੇ ਅੱਗੇ ਕਿਹਾ, ‘ਕਿਸੇ ਵੀ ਕਾਨੂੰਨ ਵਿੱਚ ਇਸ ਦੀ ਵਿਵਸਥਾ ਨੂੰ ਲੈ ਕੇ ਇਤਰਾਜ਼ ਹੁੰਦਾ ਹੈ ਤਾਂ ਇਸ ‘ਤੇ ਹੀ ਵਿਚਾਰ-ਵਟਾਂਦਰਾ ਹੁੰਦਾ ਹੈ। ਅਸੀਂ ਪ੍ਰਸਤਾਵ ਵਿੱਚ ਕਿਸਾਨਾਂ ਦੇ ਇਤਰਾਜ਼ਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਅੰਦੋਲਨ ਖ਼ਤਮ ਕਰਨਾ ਚਾਹੀਦਾ ਹੈ ਤੇ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।
ਮੈਂ ਕਿਸਾਨ ਯੂਨੀਅਨ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਕੇਂਦਰ ਨਾਲ ਚਲ ਰਹੇ ਵਿਵਾਦ ਨੂੰ ਖ਼ਤਮ ਕਰਨ। ਕੇਂਦਰ ਸਰਕਾਰ ਨੇ ਅੱਗੇ ਵਧਦਿਆਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਪ੍ਰਸਤਾਵ ਭੇਜਿਆ ਹੈ।- ਨਰਿੰਦਰ ਸਿੰਘ ਤੋਮਰ, ਕੇਂਦਰੀ ਖੇਤੀਬਾੜੀ ਮੰਤਰੀ
ਮੰਤਰੀ ਨੇ ਅੱਗੇ ਕਿਹਾ, ‘ਸਰਦੀਆਂ ਹਨ ਤੇ ਕੋਰੋਨਾ ਦਾ ਸੰਕਟ ਹੈ, ਕਿਸਾਨ ਵੱਡੇ ਖ਼ਤਰੇ ਵਿੱਚ ਹਨ। ਅੰਦੋਲਨ ਨਾਲ ਆਮ ਲੋਕ ਵੀ ਪ੍ਰੇਸ਼ਾਨ ਹੁੰਦੇ ਹਨ, ਦਿੱਲੀ ਦੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਇਸ ਲਈ ਲੋਕਾਂ ਦੇ ਹਿੱਤ ਵਿੱਚ ਕਿਸਾਨਾਂ ਨੂੰ ਆਪਣੇ ਹਿੱਤ ਵਿੱਚ ਅੰਦੋਲਨ ਖ਼ਤਮ ਕਰਨਾ ਚਾਹੀਦਾ ਹੈ।’
ਕਿਸਾਨਾਂ ਦਾ ਹੜ੍ਹ ਵੇਖ ਐਕਸ਼ਨ 'ਚ ਦਿੱਲੀ ਪੁਲਿਸ, ਐਡਵਾਈਜ਼ਰੀ ਜਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904