ਪੜਚੋਲ ਕਰੋ

Farmers Protest:  ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤੇ ਇਹ ਬਿਆਨ

ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦਾ ਵਿਰੋਧ 41ਵੇਂ ਦਿਨ ਵੀ ਜਾਰੀ ਹੈ। ਬੀਤੇ ਦਿਨੀਂ ਕਿਸਾਨਾਂ ਅਤੇ ਸਰਕਾਰ ਦਰਮਿਆਨ ਇੱਕ ਹੋਰ ਬੈਠਕ ਹੋਈ ਜਿਸ 'ਚ ਕੋਈ ਸਹਿਮਤੀ ਨਹੀਂ ਬਣ ਸਕੀ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦਾ ਵਿਰੋਧ 41ਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਸੰਗਠਨਾਂ ਦੀ ਸਰਕਾਰ ਨਾਲ ਸੋਮਵਾਰ ਨੂੰ ਹੋਈ ਗੱਲਬਾਤ ਦਾ 7ਵਾਂ ਦੌਰ ਬੇਨਤੀਜਾ ਰਿਹਾ। ਕਿਸਾਨਾਂ ਅਤੇ ਸਰਕਾਰ ਦਰਮਿਆਨ ਅਗਲੀ ਬੈਠਕ ਹੁਣ 8 ਜਨਵਰੀ ਨੂੰ ਹੋਣੀ ਹੈ। ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਵਿਚਾਰ ਵਟਾਂਦਰੇ ਦਾ ਮਾਹੌਲ ਚੰਗਾ ਸੀ, ਪਰ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਕਿਸਾਨ ਨੇਤਾਵਾਂ ਦੀ ਜ਼ਿੱਦ ਕਾਰਨ ਕੋਈ ਰਸਤਾ ਸਾਹਮਣੇ ਨਹੀਂ ਆਇਆ। ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ, ਦੋਵਾਂ ਧਿਰਾਂ ਨੂੰ ਹੱਲ ਲੱਭਣ ਲਈ ਉਪਰਾਲੇ ਕਰਨ ਦੀ ਲੋੜ ਹੈ, ਤਾੜੀ ਦੋਵੇਂ ਹੱਥਾਂ ਨਾਲ ਵੱਜਦੀ ਹੈ। ਕਿਸਾਨਾਂ ਵਲੋਂ ਸਿਰਫ ਅਤੇ ਸਿਰਫ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕੀਤੀ ਗਈ, ਜਦੋਂਕਿ ਸਰਕਾਰ ਵਲੋਂ ਸੁਧਾਰ ਦੀ ਗੱਲ ਕੀਤੀ ਗਈ। ਜਾਣਕਾਰੀ ਮੁਤਾਬਕ ਗੱਲਬਾਤ ਦੇ ਦੂਜੇ ਗੇੜ ਵਿਚ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ (MSP) ਦਾ ‘ਕਾਨੂੰਨੀ ਰੂਪ’ ਦੇਣ ‘ਤੇ ਗੱਲਬਾਤ ਦਾ ਪ੍ਰਸਤਾਵ ਦਿੱਤਾ ਪਰ ਕਿਸਾਨ ਯੂਨੀਅਨ ਨੇਤਾਵਾਂ ਨੇ ਇਸ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਉਹ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਆਪਣੀ ਮੰਗ 'ਤੇ ਕਾਇਮ ਰਹੇ। ਗੱਲਬਾਤ ਵਿਚ ਹਿੱਸਾ ਲੈਣ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਨ ਸਿੰਘ ਪੰਧੇਰ ਮੁਤਾਬਕ, "ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਪਸ਼ਟ ਤੌਰ 'ਤੇ ਕਿਹਾ ਸੀ ਕਿ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ, ਉਨ੍ਹਾਂ ਨੇ ਸਾਨੂੰ ਕਿਹਾ ਕਿ ਕਾਨੂੰਨ ਰੱਦ ਕਰਨ ਲਈ ਸੁਪਰੀਮ ਕੋਰਟ ਵਿਚ ਪਨਾਹ ਲਓ।" ਪੰਧੇਰ ਨੇ ਕਿਹਾ, "ਅਸੀਂ ਪੰਜਾਬ ਦੀ ਜਵਾਨੀ ਨੂੰ ਲੰਮੀ ਲੜਾਈ ਲਈ ਤਿਆਰ ਰਹਿਣ ਲਈ ਕਿਹਾ ਹੈ। ਅਸੀਂ ਗਣਤੰਤਰ ਦਿਵਸ 'ਤੇ ਵੱਡਾ ਪ੍ਰਦਰਸ਼ਨ ਕਰਾਂਗੇ।" ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਕਿਸਾਨ ਯੂਨੀਅਨ ਨੇ ਸਰਕਾਰ ‘ਤੇ ਭਰੋਸਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਯੂਨੀਅਨ ਦੀ ਸਹਿਮਤੀ ਨਾਲ ਅੱਠ ਤਰੀਕ ਦੀ ਮੀਟਿੰਗ ਦਾ ਫੈਸਲਾ ਲਿਆ ਗਿਆ ਹੈ, ਜਿਸਦਾ ਅਰਥ ਹੈ ਕਿ ਕਿਸਾਨਾਂ ਨੂੰ ਸਰਕਾਰ ‘ਤੇ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਹ ਵੀ ਇੱਛਾ ਹੈ ਕਿ ਸਰਕਾਰ ਨੂੰ ਕੋਈ ਰਾਹ ਲੱਭਣਾ ਚਾਹੀਦਾ ਹੈ ਅਤੇ ਅੰਦੋਲਨ ਨੂੰ ਖਤਮ ਕਰਨ ਦੀ ਸਥਿਤੀ ਤਿਆਰ ਹੋਵੇ। ਸੋਮਵਾਰ ਦੀ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਅੰਦੋਲਨ ਵਿਚ ਮਾਰੇ ਗਏ ਲੋਕਾਂ ਲਈ ਦੋ ਮਿੰਟ ਦਾ ਮੌਨ ਧਾਰਿਆ ਗਿਆ। ਦਿੱਲੀ ਵਿਚ ਭਾਰੀ ਬਾਰਸ਼ ਅਤੇ ਭਾਰੀ ਠੰਡ ਦੇ ਬਾਵਜੂਦ ਸਿੰਘੂ ਸਰਹੱਦ ਸਮੇਤ ਕਈ ਸਰਹੱਦ 'ਤੇ ਕਿਸਾਨਾਂ ਵਲੋਂ ਮੋਰਚਾ ਸਾਂਭਿਆ ਹੋਇਆ ਹੈ। ਕਿਸਾਨਾਂ ਨੇ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ। Farmers Protest: ਮੁੜ ਬੇਸਿੱਟਾ ਰਹੀ ਮੀਟਿੰਗ ਮਗਰੋਂ ਅਗਲੀ ਜੁਗਤ ਘੜਣਗੇ ਕਿਸਾਨ ਨੇਤਾ, ਸਿੰਘੂ ਬਾਰਡਰ 'ਤੇ ਹੋਵੇਗੀ ਚਰਚਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget