ਪੜਚੋਲ ਕਰੋ

ਫਸਲਾਂ ਦੀ MSP 'ਤੇ ਖੇਤੀ ਮੰਤਰੀ ਦਾ ਬਿਆਨ, ਕਿਹਾ- ਸੰਯੁਕਤ ਕਿਸਾਨ ਮੋਰਚਾ ਤੋਂ ਨਾਂ ਮਿਲਦੇ ਹੀ ਬਣੇਗੀ ਕਮੇਟੀ

ਜ਼ੀਰੋ ਬਜਟ ਖੇਤੀ ਦਾ ਜ਼ਿਕਰ ਕਰਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਕੁਦਰਤੀ ਖੇਤੀ ਤੇ ਜੈਵਿਕ ਖੇਤੀ ਦੋਵਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ।

ਨਵੀਂ ਦਿੱਲੀ: ਸਰਕਾਰ ਨੇ ਸ਼ੁੱਕਰਵਾਰ ਨੂੰ ਸੰਸਦ ਨੂੰ ਦੱਸਿਆ ਕਿ ਉਹ ਖੇਤੀ ਉਤਪਾਦਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨਾਲ ਜੁੜੇ ਮੁੱਦਿਆਂ ਦੀ ਘੋਖ ਕਰਨ ਲਈ ਇੱਕ ਕਮੇਟੀ ਬਣਾਉਣ ਲਈ ਵਚਨਬੱਧ ਹੈ। ਇਸ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਤੋਂ ਨਾਂ ਮੰਗੇ ਗਏ ਹਨ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪ੍ਰਸ਼ਨ ਕਾਲ ਦੌਰਾਨ ਇੱਕ ਪੂਰਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਐਲਾਨ ਅਨੁਸਾਰ ਕਮੇਟੀ ਦੇ ਗਠਨ ਲਈ ਵਚਨਬੱਧ ਹੈ। ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕੁਦਰਤੀ ਖੇਤੀ, ਫਸਲਾਂ ਦੀ ਵਿਭਿੰਨਤਾ ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਕੇਂਦਰ ਤੇ ਰਾਜ ਸਰਕਾਰਾਂ ਦੇ ਨੁਮਾਇੰਦਿਆਂ, ਵਿਗਿਆਨੀਆਂ, ਅਰਥ ਸ਼ਾਸਤਰੀਆਂ ਤੇ ਕਿਸਾਨਾਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਜਾਰੀ ਹੈ ਅਤੇ ਸਾਂਝੇ ਕਿਸਾਨ ਮੋਰਚਾ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਰਚੇ ਤੋਂ ਨਾਂ ਮੰਗੇ ਗਏ ਹਨ ਤੇ ਨਾਂ ਮਿਲਦੇ ਹੀ ਕਮੇਟੀ ਬਣਾ ਦਿੱਤੀ ਜਾਵੇਗੀ।

ਸਰਕਾਰ ਕੁਦਰਤੀ ਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ: ਤੋਮਰ

ਜ਼ੀਰੋ ਬਜਟ ਖੇਤੀ ਦਾ ਜ਼ਿਕਰ ਕਰਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਕੁਦਰਤੀ ਖੇਤੀ ਤੇ ਜੈਵਿਕ ਖੇਤੀ ਦੋਵਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਦੋਵਾਂ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਤੇ ਜੈਵਿਕ ਖੇਤੀ ਅਧੀਨ ਰਕਬਾ ਛੇ ਲੱਖ ਹੈਕਟੇਅਰ ਤੋਂ ਵੱਧ ਗਿਆ ਹੈ ਤੇ ਨਿਰਯਾਤ ਕੀਤੇ ਜਾਣ ਵਾਲੇ ਜ਼ਿਆਦਾਤਰ ਖੇਤੀ ਉਤਪਾਦ ਜੈਵਿਕ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਹੇਠ ਰਕਬਾ ਵੀ ਚਾਰ ਲੱਖ ਹੈਕਟੇਅਰ ਤੋਂ ਵੱਧ ਗਿਆ ਹੈ ਤੇ ਇਸ 'ਤੇ ਮਿਸ਼ਨ ਮੋਡ 'ਤੇ ਕੰਮ ਕੀਤਾ ਜਾ ਰਿਹਾ ਹੈ।

 

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਚਿੰਤਾ ਭਰੀ ਖਬਰ, ਸਾਬਕਾ ਉਪ ਰਾਸ਼ਟਰਪਤੀ ਦੀ ਵਿਗੜੀ ਸਿਹਤ, ਅਚਾਨਕ ਹੋਏ ਬੇਹੋਸ਼; ਫਿਰ...
ਸਿਆਸੀ ਜਗਤ ਤੋਂ ਚਿੰਤਾ ਭਰੀ ਖਬਰ, ਸਾਬਕਾ ਉਪ ਰਾਸ਼ਟਰਪਤੀ ਦੀ ਵਿਗੜੀ ਸਿਹਤ, ਅਚਾਨਕ ਹੋਏ ਬੇਹੋਸ਼; ਫਿਰ...
Political News: ਸਿਆਸੀ ਜਗਤ 'ਚ ਮੱਚਿਆ ਘਮਸਾਣ, 20 ਤੋਂ 22 ਵਿਧਾਇਕ ਪਾਰਟੀ ਛੱਡਣਗੇ, ਜਾਣੋ ਕਿਉਂ ਵਧਿਆ ਟੁੱਟ ਦਾ ਖਤ਼ਰਾ? ਰਾਜ ਸਭਾ ਮੈਂਬਰ ਸੰਜੇ ਰਾਉਤ ਬੋਲੇ...
ਸਿਆਸੀ ਜਗਤ 'ਚ ਮੱਚਿਆ ਘਮਸਾਣ, 20 ਤੋਂ 22 ਵਿਧਾਇਕ ਪਾਰਟੀ ਛੱਡਣਗੇ, ਜਾਣੋ ਕਿਉਂ ਵਧਿਆ ਟੁੱਟ ਦਾ ਖਤ਼ਰਾ? ਰਾਜ ਸਭਾ ਮੈਂਬਰ ਸੰਜੇ ਰਾਉਤ ਬੋਲੇ...
Kulgam Terror Attack : ਜੰਮੂ-ਕਸ਼ਮੀਰ 'ਚ CRPF ਦੀ ਪੈਟਰੋਲਿੰਗ ਪਾਰਟੀ 'ਤੇ ਅੱਤਵਾਦੀ ਹਮਲਾ, 3 ਜਵਾਨ ਜ਼ਖ਼ਮੀ; ਇੱਕ ਦੀ ਹਾਲਤ ਗੰਭੀਰ
Kulgam Terror Attack : ਜੰਮੂ-ਕਸ਼ਮੀਰ 'ਚ CRPF ਦੀ ਪੈਟਰੋਲਿੰਗ ਪਾਰਟੀ 'ਤੇ ਅੱਤਵਾਦੀ ਹਮਲਾ, 3 ਜਵਾਨ ਜ਼ਖ਼ਮੀ; ਇੱਕ ਦੀ ਹਾਲਤ ਗੰਭੀਰ
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
Embed widget