ਇਸਕਾਨ ਬ੍ਰਿਜ 'ਤੇ ਜੈਗੁਆਰ ਦਾ ਕਹਿਰ, ਤੇਜ਼ ਰਫਤਾਰ ਕਾਰ ਨੇ ਦਰੜੇ ਲੋਕ, 9 ਦੀ ਮੌਤ, ਕਈ ਜ਼ਖਮੀ
Ahmedabad Accident: ਅਹਿਮਦਾਬਾਦ ਦੇ ਇਸਕੋਨ ਬ੍ਰਿਜ 'ਤੇ ਹੋਏ ਹਾਦਸੇ ਤੋਂ ਬਾਅਦ ਭਾਰੀ ਭੀੜ ਇਕੱਠੀ ਹੋ ਗਈ, ਜਿਸ ਦੌਰਾਨ ਇੱਕ ਜੈਗੁਆਰ ਕਾਰ ਉੱਥੇ ਮੌਜੂਦ ਲੋਕਾਂ ਦੇ ਉੱਪਰ ਚੜ੍ਹ ਗਈ।
Ahmedabad Accident: ਗੁਜਰਾਤ ਦੇ ਅਹਿਮਦਾਬਾਦ 'ਚ ਸਥਿਤ ਇਸਕੋਨ ਬ੍ਰਿਜ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਤੋਂ 20 ਲੋਕ ਜ਼ਖਮੀ ਹੋ ਗਏ ਹਨ। ਬੀਤੀ ਰਾਤ ਇਸਕੋਨ ਪੁਲ 'ਤੇ ਥਾਰ ਵਾਹਨ ਅਤੇ ਡੰਪਰ ਵਿਚਕਾਰ ਟੱਕਰ ਹੋ ਗਈ। ਹਾਦਸੇ ਨੂੰ ਦੇਖਣ ਲਈ ਪੁਲ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਜੈਗੁਆਰ ਕਾਰ ਲੋਕਾਂ ਨੂੰ ਦਰੜਦੇ ਹੋਈ ਅੱਗੇ ਲੰਘ ਗਈ।
#WATCH | Ahmedabad, Gujarat | An accident took place at the ISKCON flyover on Sarkhej-Gandhinagar (SG) highway. pic.twitter.com/r4r9ghl3VF
— ANI (@ANI) July 20, 2023
ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਪੁਲਿਸ ਕਾਂਸਟੇਬਲ ਅਤੇ ਹੋਮ ਗਾਰਡ ਵੀ ਸ਼ਾਮਲ ਹੈ, ਜੋ ਕਿ ਥਾਰ ਅਤੇ ਡੰਪਰ ਹਾਦਸੇ ਤੋਂ ਬਾਅਦ ਕਾਰਵਾਈ ਲਈ ਮੌਕੇ 'ਤੇ ਪਹੁੰਚੇ ਸਨ।
ਜੈਗੁਆਰ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ
ਦੇਸ਼ ਗੁਜਰਾਤ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਹੈ ਕਿ ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਸਰਖੇਜ-ਗਾਂਧੀਨਗਰ ਹਾਈਵੇਅ 'ਤੇ ਇਸਕਾਨ ਫਲਾਈਓਵਰ 'ਤੇ ਇਕ ਮਹਿੰਦਰਾ ਥਾਰ ਨੇ ਇਕ ਡੰਪਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਉੱਥੇ ਵੱਡੀ ਭੀੜ ਇਕੱਠੀ ਹੋ ਗਈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਕਿ ਇਕ ਤੇਜ਼ ਰਫਤਾਰ ਕਾਰ ਨੇ ਭੀੜ ਨੂੰ ਲਤਾੜ ਦਿੱਤਾ।
ਹਾਦਸੇ 'ਚ ਕਾਰ ਚਾਲਕ ਵੀ ਜ਼ਖਮੀ ਹੋ ਗਿਆ, ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੋਹਰੇ ਹਾਦਸੇ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਨੇ ਪੂਰੇ ਇਸਕਾਨ ਪੁਲ ਨੂੰ ਬੰਦ ਕਰਵਾ ਦਿੱਤਾ।
ਹੋਰ ਪੜ੍ਹੋ: Putin In BRICS Summit: ਕੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਗ੍ਰਿਫਤਾਰ ਕਰ ਸਕਦਾ ਦੱਖਣੀ ਅਫਰੀਕਾ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।