Air India Express Flight Emergency Land Karachi Airport : ਦੁਬਈ ਤੋਂ ਉਡਾਣ ਭਰਨ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਦੀ ਫਲਾਈਟ (Air India Express Flight ) ਨੰਬਰ IX-192 ਨੂੰ ਹਾਲ ਹੀ ਵਿੱਚ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਹ ਇੱਕ ਮੈਡੀਕਲ ਐਮਰਜੈਂਸੀ ਸੀ। ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਟੀ ਨੇ ਪਾਕਿਸਤਾਨ ਏਅਰ-ਸਪੇਸ ਨੂੰ ਐਮਰਜੈਂਸੀ (Emergency) ਇਜਾਜ਼ਤ ਦੇ ਦਿੱਤੀ ਹੈ, ਜੋ ਪਿਛਲੇ ਛੇ ਸਾਲਾਂ ਤੋਂ ਭਾਰਤੀ ਜਹਾਜ਼ਾਂ ਲਈ ਬੰਦ ਸੀ। ਇੰਨਾ ਹੀ ਨਹੀਂ ਹਵਾਈ ਅੱਡੇ 'ਤੇ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ।
ਦੱਸਣਯੋਗ ਹੈ ਕਿ ਇਹ ਘਟਨਾ 14 ਅਕਤੂਬਰ ਦੀ ਦੱਸੀ ਜਾ ਰਹੀ ਹੈ। ਏਅਰ ਇੰਡੀਆ ਐਕਸਪ੍ਰੈੱਸ (Air India Express Flight ) ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਹਨਾਂ ਦੀ ਫਲਾਈਟ ਨੰਬਰ IX-192 ਦੁਬਈ ਸਮੇਂ ਅਨੁਸਾਰ ਸਵੇਰੇ 8.51 ਵਜੇ ਰਵਾਨਾ ਹੋਈ ਸੀ। ਪਰ ਇਸ ਦੌਰਾਨ ਇੱਕ ਪੈਸੇਂਜ਼ਰ ਦੂ ਸਿਹਤ ਵਿਗੜਨ ਲੱਗੀ। ਆਲਮ ਇਹ ਸੀ ਕਿ ਫਲਾਈਟ ਦੀ ਐਮਰਜੈਂਸੀ ਲੈਂਲਿੰਗ ਕਰਵਾਉਣ ਦੀ ਜ਼ਰੂਰਤ ਪੈ ਗਈ।
ਇਸ ਦੌਰਾਨ ਚਾਲਕ ਦਲ ਨੇ ਸਭ ਤੋਂ ਕਰੀਬ ਏਅਰਪੋਰਟ ਨੂੰ ਲੱਭਿਆ ਜੋ ਪਕਿਸਤਾਨ ਦਾ ਕਰਾਚੀ ਏਅਰਪੋਰਟ ਸੀ। ਉੱਥੇ ਤਕਰੀਬਨ 12.30 ਵਜੇ ਫਲਾਈਟ ਕਰਾਚੀ ਏਅਰਪੋਰਟ ਉੱਤੇ ਲੈਂਡ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ