ਚੰਡੀਗੜ੍ਹ: ਵਿੱਤੀ ਸੰਕਟ ਨਾਲ ਜੂਝ ਰਹੀ ਏਅਰ ਇੰਡੀਆ ਦੇ ਮਾੜੇ ਦਿਨ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੇ। ਕੰਪਨੀ ਦੇ ਲਗਪਗ 120 ਏਅਰਬੱਸ ਏ-320 ਪਾਇਲਟਾਂ ਨੇ ਇਕੱਠਿਆਂ ਅਸਤੀਫਾ ਦੇ ਦਿੱਤਾ ਹੈ। ਉਹ ਸਾਰੇ ਆਪਣੀ ਤਨਖਾਹ ਅਤੇ ਤਰੱਕੀ ਨਾ ਮਿਲਣ ਕਰਕੇ ਨਾਰਾਜ਼ ਸਨ।
ਇਸ ਪ੍ਰਸੰਗ ਵਿੱਚ ਪਾਇਲਟਾਂ ਨੇ ਸ਼ਿਕਾਇਤ ਕੀਤੀ ਹੈ ਕਿ ਕੰਪਨੀ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਨਹੀਂ ਕਰ ਰਹੀ ਸੀ ਤੇ ਨਾ ਹੀ ਉਨ੍ਹਾਂ ਨੂੰ ਤਰੱਕੀ ਦਿੱਤੀ ਜਾ ਰਹੀ ਸੀ। ਉਨ੍ਹਾਂ ਨੇ ਇਸ ਦੀ ਕਈ ਵਾਰ ਮੰਗ ਕੀਤੀ ਪਰ ਪ੍ਰਸ਼ਾਸਨ ਉਸਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਿਹਾ ਸੀ, ਜਿਸ ਕਾਰਨ ਉਨ੍ਹਾਂ ਹੁਣ ਅਸਤੀਫਾ ਦੇ ਦਿੱਤਾ ਹੈ।
ਇਸ ਤੋਂ ਪਹਿਲਾਂ ਇਹ ਖਬਰ ਆਈ ਸੀ ਕਿ ਕੇਂਦਰ ਸਰਕਾਰ ਏਅਰ ਇੰਡੀਆ ਵਿੱਚ 100 ਫੀਸਦੀ ਹਿੱਸੇਦਾਰੀ ਵੇਚਣ ਦੀ ਤਿਆਰੀ ਕਰ ਰਹੀ ਹੈ। ਇੰਨਾ ਹੀ ਨਹੀਂ, ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਵਿੱਚ 76 ਫੀਸਦੀ ਹਿੱਸੇਦਾਰੀ ਵੇਚਣ ਦੀ ਯੋਜਨਾ ਵੀ ਤਿਆਰ ਕੀਤੀ ਸੀ, ਪਰ ਕਿਸੇ ਨੇ ਉਸ ਸਮੇਂ ਹਿੱਸੇਦਾਰੀ ਖਰੀਦਣ ਵਿੱਚ ਦਿਲਚਸਪੀ ਨਹੀਂ ਦਿਖਾਈ ਸੀ।
ਏਅਰ ਇੰਡੀਆ 'ਤੇ ਤਿੰਨ ਤੇਲ ਕੰਪਨੀਆਂ ਦਾ 4500 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੈ, ਜਿਸ ਦਾ ਏਅਰਲਾਇੰਸ ਨੇ ਪਿਛਲੇ ਕਈ ਮਹੀਨਿਆਂ ਤੋਂ ਭੁਗਤਾਨ ਨਹੀਂ ਕੀਤਾ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਏਅਰ ਇੰਡੀਆ ਨੂੰ 90 ਦਿਨਾਂ ਦੀ ਕ੍ਰੈਡਿਟ ਮਿਆਦ ਮਿਲਦੀ ਹੈ।