Air India Flight Air Returned: ਏਅਰ ਇੰਡੀਆ ਏਅਰਲਾਈਨਸ (Air India Flight) ਦੇ ਇੱਕ ਜਹਾਜ਼ ਨੂੰ ਸ਼ੁੱਕਰਵਾਰ (28 ਜੁਲਾਈ) ਨੂੰ ਦਿੱਲੀ ਤੋਂ ਪੈਰਿਸ ਲਈ ਉਡਾਣ ਭਰਨ ਤੋਂ ਤੁਰੰਤ ਬਾਅਦ ਵਾਪਸ ਪਰਤਣਾ ਪਿਆ। ਫਲਾਈਟ AI143 ਦੇ ਟੇਕ-ਆਫ ਤੋਂ ਬਾਅਦ, ਦਿੱਲੀ ਏਟੀਸੀ ਨੇ ਆਪਣੇ ਕ੍ਰੂ ਮੈਂਬਰ ਨੂੰ ਰਨਵੇਅ 'ਤੇ ਟਾਇਰ ਦਾ ਮਲਬਾ ਦੇਖਣ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਫਲਾਈਟ ਵਾਪਸ ਆ ਗਈ।


ਜਹਾਜ਼ 'ਚ ਸਵਾਰ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਪ੍ਰਬੰਧ


ਦੁਪਹਿਰ 2:18 'ਤੇ ਜਹਾਜ਼ ਦਿੱਲੀ 'ਚ ਸੁਰੱਖਿਅਤ ਉਤਰ ਗਿਆ। ਏਅਰ ਇੰਡੀਆ ਵੱਲੋਂ ਦੱਸਿਆ ਗਿਆ ਕਿ ਜਦੋਂ ਤੱਕ ਜਹਾਜ਼ ਦੀ ਦਿੱਲੀ 'ਚ ਜ਼ਰੂਰੀ ਜਾਂਚ ਕੀਤੀ ਜਾ ਰਹੀ ਹੈ, ਉਦੋਂ ਤੱਕ ਜਹਾਜ਼ ਦੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ 'ਤੇ ਪਹੁੰਚਾਉਣ ਲਈ ਬਦਲਵੇਂ ਪ੍ਰਬੰਧ ਦੀ ਯੋਜਨਾ ਬਣਾਈ ਜਾ ਰਹੀ ਹੈ।


ਏਅਰ ਇੰਡੀਆ ਨੇ ਜਤਾਇਆ ਅਫਸੋਸ, ਕਿਹਾ ਜਹਾਜ਼ 'ਚ ਸਵਾਰ ਲੋਕਾਂ ਦੀ ਸੁਰੱਖਿਆ ਏਅਰ ਇੰਡੀਆ ਦੀ ਸਭ ਤੋਂ ਵੱਡੀ ਤਰਜੀਹ


ਇਸ ਦੇ ਨਾਲ ਹੀ ਏਅਰ ਇੰਡੀਆ (Air india flight) ਨੇ ਕਿਹਾ, "ਸਾਨੂੰ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫਸੋਸ ਹੈ ਪਰ ਹਮੇਸ਼ਾ ਦੀ ਤਰ੍ਹਾਂ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੀ ਸੁਰੱਖਿਆ ਏਅਰ ਇੰਡੀਆ ਦੀ ਸਭ ਤੋਂ ਵੱਡੀ ਤਰਜੀਹ ਹੈ।"


ਇਹ ਵੀ ਪੜ੍ਹੋ: Rule Changing in Aug 2023: 1 ਅਗਸਤ ਤੋਂ ਬਦਲ ਜਾਣਗੇ ਇਹ ਜ਼ਰੂਰੀ ਵਿੱਤੀ ਨਿਯਮ, ਜਾਣੋ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਕਿੰਨਾ ਅਸਰ       


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Lok Sabha Cancer Data: ਪੰਜਾਬ ਹੀ ਨਹੀਂ ਪੂਰੇ ਦੇਸ਼ ਵਿੱਚ ਫੈਲ ਰਿਹਾ ਕੈਂਸਰ ਦਾ ਜ਼ਹਿਰ, 2022 'ਚ 808558 ਮੌਤਾਂ, 1461427 ਪੀੜਤ