Air India Flight: ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਸੋਮਵਾਰ (14 ਅਕਤੂਬਰ 2024) ਨੂੰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਦਿੱਲੀ 'ਚ ਲੈਂਡ ਕਰਾਉਣਾ ਪਿਆ। ਦਰਅਸਲ, ਫਲਾਈਟ AI119 ਨੂੰ ਇੱਕ ਵਿਸ਼ੇਸ਼ ਸੁਰੱਖਿਆ ਅਲਰਟ ਮਿਲਿਆ ਸੀ ਅਤੇ ਸਰਕਾਰ ਦੀ ਸੁਰੱਖਿਆ ਰੈਗੂਲੇਟਰੀ ਕਮੇਟੀ ਦੇ ਨਿਰਦੇਸ਼ਾਂ 'ਤੇ ਇਸ ਨੂੰ ਦਿੱਲੀ ਹਵਾਈ ਅੱਡੇ 'ਤੇ ਲੈਂਡ ਕੀਤਾ ਗਿਆ ਹੈ। ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਸਾਰੇ ਯਾਤਰੀ ਦਿੱਲੀ ਹਵਾਈ ਅੱਡੇ ਦੇ ਟਰਮੀਨਲ 'ਤੇ ਹਨ।


ਇਹ ਵੀ ਪੜ੍ਹੋ: ਹਿਜ਼ਬੁੱਲਾ ਦੇ ਹਮਲੇ ਤੋਂ ਬੌਖਲਾਇਆ ਇਜ਼ਰਾਈਲ, ਕਿਹਾ- ਲੇਬਨਾਨ ਦੀ ਬੇਕਾ ਘਾਟੀ ਨੂੰ ਕਰ ਦੇਵਾਂਗੇ ਤਬਾਹ, ਜਾਨ ਬਚਾਉਣੀ ਤਾਂ ਭੱਜ ਜਾਓ



ਏਅਰ ਇੰਡੀਆ ਦਾ ਕਹਿਣਾ ਹੈ ਕਿ ਜਹਾਜ਼ ਫਿਲਹਾਲ ਦਿੱਲੀ ਏਅਰਪੋਰਟ 'ਤੇ ਹੈ। ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਪ੍ਰੋਟੋਕੋਲ ਦੇ ਅਨੁਸਾਰ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦੀ ਧਮਕੀ 22 ਅਗਸਤ ਨੂੰ ਵੀ ਮਿਲੀ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਬੰਬ ਸੀ, ਇਹ ਫਲਾਈਟ ਮੁੰਬਈ ਤੋਂ ਤਿਰੂਵਨੰਤਪੁਰਮ ਜਾ ਰਹੀ ਸੀ। ਇਸ ਤੋਂ ਬਾਅਦ ਹਵਾਈ ਅੱਡੇ 'ਤੇ ਐਮਰਜੈਂਸੀ ਲਗਾ ਦਿੱਤੀ ਗਈ।


ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ 'ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ