Air India: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਨਵਾਂ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਉਸ ਵੱਲੋਂ ਸਿੱਖਾਂ ਨੂੰ ਚੇਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕੋਈ ਵੀ ਸਿੱਖ '19 ਨਵੰਬਰ ਨੂੰ ਏਅਰ ਇੰਡੀਆ 'ਚ ਨਾ ਸਫਰ ਕਰਨ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ।



ਹੋਰ ਪੜ੍ਹੋ : ਪ੍ਰਦੂਸ਼ਣ ਕਾਰਨ ਬੱਚਿਆਂ ਨੂੰ ਹੋ ਰਹੀਆਂ ਨੇ ਉਲਟੀਆਂ ਅਤੇ ਦਸਤ, ਇੱਥੇ ਜਾਣੋ ਜ਼ਰੂਰੀ ਰੋਕਥਾਮ ਦੇ ਉਪਾਅ


ਖਾਲਿਸਤਾਨੀ ਅੱਤਵਾਦੀ ਅਤੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਸਨੇ 19 ਨਵੰਬਰ ਨੂੰ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਵਿਘਨ ਪਾਉਣ ਦੀ ਧਮਕੀ ਦਿੱਤੀ ਹੈ।


ਸਿੱਖ ਫਾਰ ਜਸਟਿਸ ਵਾਟਰਮਾਰਕ ਵਾਲੀ ਵੀਡੀਓ ਵਿੱਚ ਪੰਨੂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, “ਅਸੀਂ ਸਿੱਖ ਭਾਈਚਾਰੇ ਨੂੰ ਏਅਰ ਇੰਡੀਆ ਦੀ ਯਾਤਰਾ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਾਂ। 19 ਨਵੰਬਰ ਨੂੰ ਗਲੋਬਲ ਲਾਕਡਾਊਨ ਦੇ ਹਿੱਸੇ ਵਜੋਂ, ਅਸੀਂ ਏਅਰ ਇੰਡੀਆ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਅਸੀਂ ਸਿੱਖ ਭਾਈਚਾਰੇ ਦੇ ਸਾਰੇ ਮੈਂਬਰਾਂ ਨੂੰ 19 ਨਵੰਬਰ ਤੋਂ ਏਅਰ ਇੰਡੀਆ ਸੇਵਾਵਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੰਦੇ ਹਾਂ, ਕਿਉਂਕਿ ਇਸ ਨਾਲ ਤੁਹਾਡੀ ਜਾਨ ਖਤਰੇ ਵਿੱਚ ਪੈ ਸਕਦੀ ਹੈ।






ਉਸ ਨੇ ਭਾਰਤ ਸਰਕਾਰ ਨੂੰ ਚਿਤਾਵਨੀ ਵੀ ਜਾਰੀ ਕਰਦਿਆਂ ਕਿਹਾ ਕਿ ਇੰਦਰਾ ਗਾਂਧੀ ਹਵਾਈ ਅੱਡਾ 19 ਨਵੰਬਰ ਨੂੰ ਬੰਦ ਕਰ ਦਿੱਤਾ ਜਾਵੇਗਾ। ਕ੍ਰਿਕਟ ਵਿਸ਼ਵ ਕੱਪ 2023 ਦੇ ਫਾਈਨਲ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ “ਇਹ 19 ਨਵੰਬਰ ਵਿਸ਼ਵ ਅੱਤਵਾਦ ਕੱਪ ਦੇ ਫਾਈਨਲ ਨਾਲ ਮੇਲ ਖਾਂਦਾ ਹੈ,” ਉਸਨੇ ਅੱਗੇ ਕਿਹਾ, “ਉਸ ਦਿਨ ਦੁਨੀਆ ਸਿੱਖ ਕੌਮ ਉੱਤੇ ਭਾਰਤ ਦੇ ਜ਼ੁਲਮਾਂ ​​ਦੀ ਗਵਾਹੀ ਦੇਵੇਗੀ ਅਤੇ ਜਿਵੇਂ ਹੀ ਪੰਜਾਬ ਆਜ਼ਾਦ ਹੋਵੇਗਾ, ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਬੇਅੰਤ ਸਿੰਘ, ਸ਼ਹੀਦ ਸਤਵੰਤ ਸਿੰਘ ਏਅਰਪੋਰਟ ਰੱਖ ਦਿੱਤਾ ਜਾਵੇਗਾ।"


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।