ਪੜਚੋਲ ਕਰੋ

ਅਹਿਮਦਾਬਾਦ ਪਲੇਨ ਕ੍ਰੈਸ਼ ਕਿਵੇਂ ਹੋਇਆ? ਸਾਹਮਣੇ ਆਈ ਅਸਲ ਵਜ੍ਹਾ, ਸਰਕਾਰ ਨੇ ਜਾਂਚ ਲਈ ਦਿੱਤਾ 3 ਮਹੀਨੇ ਦਾ ਸਮਾਂ

Air India Plane Crash: ਸਿਨਹਾ ਨੇ ਇਹ ਵੀ ਕਿਹਾ ਕਿ ਹਾਦਸੇ ਤੋਂ ਪਹਿਲਾਂ, ਜਹਾਜ਼ ਨੇ ਪੈਰਿਸ-ਦਿੱਲੀ-ਅਹਿਮਦਾਬਾਦ ਸੈਕਟਰ ਦੀ ਉਡਾਣ ਸਫਲਤਾਪੂਰਵਕ ਪੂਰੀ ਕਰ ਲਈ ਸੀ ਅਤੇ ਇਸ ਵਿੱਚ ਕੋਈ ਤਕਨੀਕੀ ਸਮੱਸਿਆ ਨਹੀਂ ਆਈ।

Air India Plane Crash: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸ਼ਨੀਵਾਰ ਨੂੰ 12 ਜੂਨ ਨੂੰ ਹੋਏ ਅਹਿਮਦਾਬਾਦ ਜਹਾਜ਼ ਹਾਦਸੇ ਨੂੰ ਲੈਕੇ ਪਹਿਲੀ ਵਾਰ ਪ੍ਰੈਸ ਕਾਨਫਰੰਸ ਕੀਤੀ। ਮੰਤਰਾਲੇ ਨੇ ਕਿਹਾ ਕਿ ਏਅਰ ਇੰਡੀਆ ਦੀ ਉਡਾਣ AI-171 ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਸਿਰਫ 650 ਫੁੱਟ ਦੀ ਉਚਾਈ ਤੱਕ ਪਹੁੰਚ ਸਕੀ, ਜਿਸ ਤੋਂ ਬਾਅਦ ਜਹਾਜ਼ ਤੇਜ਼ੀ ਉੱਚਾਈ ਤੱਕ ਨਹੀਂ ਪਹੁੰਚ ਪਾਈ।

ਸਿਵਲ ਏਵੀਏਸ਼ਨ ਸਕੱਤਰ ਸਮੀਰ ਕੁਮਾਰ ਸਿਨਹਾ ਨੇ ਕਿਹਾ ਕਿ ਜਹਾਜ਼ ਨੇ ਉਡਾਣ ਭਰਨ ਤੋਂ ਬਾਅਦ ਸਿਰਫ਼ 650 ਫੁੱਟ ਦੀ ਉਚਾਈ ਹਾਸਲ ਕੀਤੀ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ, ਜਹਾਜ਼ ਦੀ ਉਚਾਈ ਘੱਟਣੀ ਸ਼ੁਰੂ ਹੋ ਗਈ ਅਤੇ ਪਾਇਲਟ ਨੇ ਦੁਪਹਿਰ 1:39 ਵਜੇ ਏਟੀਸੀ ਨੂੰ 'ਮੇ ਡੇ' ਕਾਲ ਭੇਜੀ। ਇੱਕ ਮਿੰਟ ਦੇ ਅੰਦਰ ਹੀ, ਜਹਾਜ਼ ਮੇਘਾਨੀਨਗਰ ਦੇ ਮੈਡੀਕਲ ਹੋਸਟਲ ਕੈਂਪਸ ਵਿੱਚ ਹਾਦਸਾਗ੍ਰਸਤ ਹੋ ਗਿਆ।

ਸਮੀਰ ਸਿਨਹਾ ਨੇ ਇਹ ਵੀ ਕਿਹਾ ਕਿ ਹਾਦਸੇ ਤੋਂ ਪਹਿਲਾਂ ਜਹਾਜ਼ ਨੇ ਪੈਰਿਸ-ਦਿੱਲੀ-ਅਹਿਮਦਾਬਾਦ ਯਾਤਰਾ ਬਿਨਾਂ ਕਿਸੇ ਤਕਨੀਕੀ ਸਮੱਸਿਆ ਦੇ ਪੂਰੀ ਕੀਤੀ ਸੀ। ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਵੀ ਇੱਕ ਸੜਕ ਹਾਦਸੇ ਵਿੱਚ ਆਪਣੇ ਪਿਤਾ ਨੂੰ ਗੁਆ ਦਿੱਤਾ ਹੈ, ਇਸ ਲਈ ਉਹ ਪੀੜਤ ਪਰਿਵਾਰਾਂ ਦੇ ਦਰਦ ਨੂੰ ਸਮਝ ਸਕਦੇ ਹਨ।

ਕੇਂਦਰ ਸਰਕਾਰ ਨੇ ਏਅਰ ਇੰਡੀਆ ਹਾਦਸੇ ਦੀ ਜਾਂਚ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਤਿੰਨ ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਗ੍ਰਹਿ ਸਕੱਤਰ ਦੀ ਅਗਵਾਈ ਵਾਲੀ ਇਸ ਕਮੇਟੀ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਦੇ ਸੰਯੁਕਤ ਸਕੱਤਰ ਪੱਧਰ ਤੋਂ ਉੱਪਰ ਦੇ ਅਧਿਕਾਰੀ ਸ਼ਾਮਲ ਹੋਣਗੇ। ਇਹ ਕਮੇਟੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰੇਗੀ, ਮੌਜੂਦਾ SOPs ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕਰੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾਲ ਨਜਿੱਠਣ ਲਈ ਵਿਆਪਕ ਸੁਝਾਅ ਦੇਵੇਗੀ।

ਡੀਜੀਸੀਏ ਦੇ ਨਿਰਦੇਸ਼ਾਂ 'ਤੇ, ਏਅਰ ਇੰਡੀਆ ਦੇ ਬੋਇੰਗ 787 ਡ੍ਰੀਮਲਾਈਨਰ ਜਹਾਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਭਾਰਤ ਵਿੱਚ ਕੁੱਲ 34 ਡ੍ਰੀਮਲਾਈਨਰ ਹਨ, ਜਿਨ੍ਹਾਂ ਵਿੱਚੋਂ 8 ਦੀ ਜਾਂਚ ਪੂਰੀ ਹੋ ਚੁੱਕੀ ਹੈ। ਹਾਦਸਾਗ੍ਰਸਤ ਹੋਏ ਜਹਾਜ਼ ਵਿੱਚ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 241 ਦੀ ਮੌਤ ਹੋ ਗਈ ਅਤੇ ਸਿਰਫ਼ ਇੱਕ ਵਿਅਕਤੀ ਬਚਿਆ। ਮੈਡੀਕਲ ਹੋਸਟਲ ਕੰਪਲੈਕਸ ਵਿੱਚ ਵੀ 20 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, ਜਿੱਥੇ ਜਹਾਜ਼ ਹਾਦਸਾਗ੍ਰਸਤ ਹੋਇਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget