ਮੁੰਬਈ: ਗੋਆ ਤੋਂ 143 ਯਾਤਰੀਆਂ ਨੂੰ ਲੈ ਕੇ ਜੇ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਹਾਈਡ੍ਰੋਲਿਕ ਗੜਬੜੀ ਕਰਕੇ ਮੁੰਬਈ ਵਿੱਚ ਐਮਰਜੰਸੀ ਲੈਂਡਿੰਗ ਕਰਨੀ ਪਈ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਰਾਤ ਸਾਢੇ 8 ਵਜੇ ਜਹਾਜ਼ ਦੀ ਐਮਰਜੰਸੀ ਲੈਂਡਿੰਗ ਕੀਤੀ ਗਈ। ਇਸ ਦੌਰਾਨ ਹਵਾਈ ਅੱਡੇ 'ਤੇ ਐਮਰਜੰਸੀ ਲਾਗੂ ਕਰ ਦਿੱਤੀ।

 

ਉਨ੍ਹਾਂ ਦੱਸਿਆ ਕਿ ਜਹਾਜ਼ ਨੂੰ ਸੁਰੱਖਿਅਤ ਉਤਾਰ ਲਿਆ ਗਿਆ। ਇਸ ਵਿੱਚ 143 ਯਾਤਰੀ ਸਨ। ਉਨ੍ਹਾਂ ਦੱਸਿਆ ਕਿ ਸਾਰੇ ਯਾਤਰੀ ਠੀਕ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।