Pollution in Punjab and Delhi: ਕਿਸਾਨਾਂ ਵਲੋਂ ਪਰਾਲੀ ਸਾੜਨ ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ। ਉੱਥੇ ਹੀ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦਾ ਦੋਸ਼ ਪੰਜਾਬ ‘ਤੇ ਲੱਗਦਾ ਹੈ। ਉੱਥੇ ਹੀ ਕੁਝ ਅੰਕੜੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ AQI 316, ਲੁਧਿਆਣਾ ਵਿੱਚ 282 ਅਤੇ ਮੰਡੀ ਗੋਬਿੰਦਗੜ ਵਿੱਚ 257 ਦਰਜ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਜ਼ਿਲਿਆਂ 'ਚੋਂ ਸਭ ਤੋਂ ਵੱਧ ਹੈ। ਉੱਥੇ ਹੀ ਹਰਿਆਣਾ ਦੀ ਗੱਲ ਕਰੀਏ ਤਾਂ ਹਰਿਆਣਾ ਦੇ ਫਤਿਹਾਬਾਦ ਸ਼ਹਿਰ ਵਿੱਚ AQI 428 ਹੈ।


ਭਾਵੇਂ ਪੰਜਾਬ ਸਰਕਾਰ ਦਿੱਲੀ ਦੇ ਪ੍ਰਦੂਸ਼ਣ ਲਈ ਖ਼ੁਦ ਨੂੰ ਜ਼ਿੰਮੇਵਾਰ ਨਹੀਂ ਮੰਨਦੀ ਪਰ ਹੁਣ ਤੱਕ ਸਾਹਮਣੇ ਆਏ 19,000 ਪਰਾਲੀ ਸਾੜਨ ਦੇ ਮਾਮਲਿਆਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਅੰਕੜਿਆਂ ਵਿੱਚ ਸੁਧਾਰ ਹੋਣ ਦੇ ਬਾਵਜੂਦ ਇਹ ਪੂਰੀ ਤਰ੍ਹਾਂ ਕਾਬੂ ਵਿੱਚ ਨਹੀਂ ਹੈ।


ਇਹ ਵੀ ਪੜ੍ਹੋ: Prahlad Patel Car Accident: ਕੇਂਦਰੀ ਮੰਤਰੀ ਅਤੇ ਭਾਜਪਾ ਉਮੀਦਵਾਰ ਪ੍ਰਹਿਲਾਦ ਪਟੇਲ ਦੀ ਕਾਰ ਹਾਦਸਾਗ੍ਰਸਤ, ਇੱਕ ਦੀ ਮੌਤ, 5 ਜ਼ਖਮੀ


ਇਸ ਦੇ ਨਾਲ ਹੀ ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਹਸਪਤਾਲਾਂ ਵਿੱਚ ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਕਰੀਬ 20% ਦਾ ਵਾਧਾ ਹੋਇਆ ਹੈ। ਦਿੱਲੀ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਐਲਐਨਜੇਪੀ ਹਸਪਤਾਲ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਵਧੀ ਹੈ। ਲੋਕਾਂ ਨੇ ਸਾਹ ਲੈਣ ਵਿੱਚ ਤਕਲੀਫ਼ ਅਤੇ ਅੱਖਾਂ ਵਿੱਚ ਜਲਨ ਦੀ ਸ਼ਿਕਾਇਤ ਕੀਤੀ।


ਬੱਚਿਆਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਮਰੀਜ਼ਾਂ ਨੇ ਦੱਸਿਆ ਕਿ ਡਾਕਟਰ ਉਨ੍ਹਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਹਦਾਇਤ ਕਰ ਰਹੇ ਹਨ ਪਰ ਲੋਕ ਕਹਿ ਰਹੇ ਹਨ ਕਿ ਘਰੋਂ ਬਾਹਰ ਨਿਕਲੇ ਬਿਨਾਂ ਕੰਮ ਕਿਵੇਂ ਚੱਲੇਗਾ।


ਇਹ ਵੀ ਪੜ੍ਹੋ: Delhi Pollution: ਕੇਜਰੀਵਾਲ ਵੱਲੋਂ LG ਨੂੰ ਸਿਫ਼ਾਰਸ਼, ਦਿੱਲੀ ਦੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਚੇਅਰਮੈਨ ਨੂੰ ਤੁਰੰਤ ਹਟਾਓ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।