Air Pollution: ਅਗਲੇ ਦਿਨ ਬੱਚਿਆਂ ਤੇ ਬਜ਼ੁਰਗਾਂ ਲਈ ਚੇਤਾਵਨੀ ਹੈ। ਅਚਾਨਕ ਹਵਾ ਪ੍ਰਦੂਸ਼ਨ ਵਧਣ ਕਾਰਨ ਸਾਹ ਨਾਲ ਸਬੰਧਤ ਬਿਮਾਰੀਆਂ ਵਧ ਸਕਦੀਆਂ ਹਨ। ਸਿਹਤ ਮਾਹਿਰਾਂ ਨੇ ਚੌਕਸ ਕੀਤਾ ਹੈ ਕਿ ਇਸ ਨਾਲ ਬੱਚਿਆਂ ਤੇ ਬਜ਼ੁਰਗਾਂ ਵਿੱਚ ਦਮੇ ਤੇ ਫੇਫੜਿਆਂ ਨਾਲ ਸਬੰਧਤ ਸਮੱਸਿਆਵਾਂ ਵਧ ਸਕਦੀਆਂ ਹਨ। ਇਸ ਦੇ ਨਾਲ ਦਿੱਲੀ ਸਰਕਾਰ ਨੇ ਸਖਤ ਕਦਮ ਉਠਾਏ ਹਨ। ਸਰਕਾਰ ਵੱਲੋਂ ਸਕੂਲ ਬੰਦ ਕਰਨ ਦੇ ਨਾਲ ਹੀ ਨਿਰਮਾਣ ਕਾਰਜਾਂ 'ਤੇ ਰੋਕ ਲਾ ਦਿੱਤੀ ਹੈ।
ਦੱਸ ਦਈਏ ਕਿ ਦਿੱਲੀ ’ਚ ਹਵਾ ਪ੍ਰਦੂਸ਼ਣ ’ਚ ਲਗਾਤਾਰ ਹੋ ਰਹੇ ਵਾਧੇ ਕਾਰਨ ਸਰਕਾਰੀ ਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਇਹ ਐਲਾਨ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਅਗਲੇ ਦਿਨਾਂ ’ਚ ਪ੍ਰਦੂਸ਼ਣ ਹੋਰ ਵਧਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਐਨਸੀਆਰ ਵਿੱਚ ਗੈਰ ਜ਼ਰੂਰੀ ਨਿਰਮਾਣ ਕਾਰਜਾਂ ’ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਦੇ ਕਈ ਹਿੱਸਿਆਂ ਵਿੱਚ ਹਵਾ ਬਹੁਤ ਪ੍ਰਦੂਸ਼ਤਿ ਹੋ ਕੇ ‘ਗੰਭੀਰ’ ਸ਼੍ਰੇਣੀ ਵਿਚ ਪਹੁੰਚ ਗਈ ਹੈ। ਸ਼ਹਿਰ ਵਿੱਚ ਲਗਾਤਾਰ ਤੀਜੇ ਦਿਨ ਵੀ ਧੂੰਆਂ ਛਾਇਆ ਰਿਹਾ।
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਦੋ ਹਫ਼ਤਿਆਂ ਦੌਰਾਨ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪ੍ਰਦੂਸ਼ਣ ਦਾ ਪੱਧਰ ਵਧੇਗਾ। ਇਹ ਚਿੰਤਾਜਨਕ ਹੈ ਕਿਉਂਕਿ ਕਈ ਖੇਤਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਪਹਿਲਾਂ ਹੀ 400 ਤੋਂ ਵੱਧ ਹੈ।
ਇਹ ਵੀ ਪੜ੍ਹੋ: Viral Video: ਬਹਿਸ ਕਰਨ 'ਤੇ ਗੁਆਂਢੀ ਨੇ ਚਲਾਈਆਂ ਪਿਓ-ਪੁੱਤ 'ਤੇ ਗੋਲੀਆਂ, ਦਿਲ ਦਹਿਲਾ ਦੇਣ ਵਾਲੀ ਵੀਡੀਓ ਹੋਈ ਵਾਇਰਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।