ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ (Delhi) ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ (Level of pollution) ਗੰਭੀਰ ਸਥਿਤੀ ਵਿੱਚ ਪਹੁੰਚ ਗਿਆ ਹੈ। ਸਭ ਤੋਂ ਬੁਰਾ ਹਾਲ ਐਨਸੀਆਰ (NCR) ਦੇ ਨੋਇਡਾ ਦਾ ਹੈ। ਦਿੱਲੀ-ਐਨਸੀਆਰ ਦੇ ਸ਼ਹਿਰਾਂ ਦਾ ਏਅਰ ਇੰਡੈਕਸ 400 ਦੇ ਉਪਰੋਂ ‘ਗੰਭੀਰ ਸ਼੍ਰੇਣੀ’ ਵਿੱਚ ਆ ਗਿਆ।


ਨੋਇਡਾ ਵਿਚ ਪੀਐਮ 2.5 ਦਾ ਪੱਧਰ ਸ਼ੁੱਕਰਵਾਰ ਨੂੰ 610 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਪੀਐਮ 2.5 ਦਾ ਪੱਧਰ 500 ਤੋਂ ਉਪਰ ਰਿਕਾਰਡ ਕੀਤਾ ਗਿਆ। ਦਿੱਲੀ ਯੂਨੀਵਰਸਿਟੀ ਦਾ ਏਅਰ ਕੁਆਲਟੀ ਇੰਡੈਕਸ 540 ਤੇ ਆਈਆਈਟੀ ਦਿੱਲੀ ਦਾ ਅੰਕੜਾ 563 ਹੈ।


ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ‘ਗੰਭੀਰ’ ਹੈ। ਦਿੱਲੀ ਵਿੱਚ ਪੀਐਮ 2.5 ਕੁਲ ਮਿਲਾ ਕੇ 486 'ਤੇ ਹੈ। ਪੂਸਾ ਵਿੱਚ PM 2.5 ਦਾ ਪੱਧਰ 495 ਹੈ ਜਦੋਂਕਿ ਗੁਰੂਗ੍ਰਾਮ ਵਿੱਚ PM ਦਾ 2.5 ਪੱਧਰ 462 ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਕਹਿਣਾ ਹੈ ਕਿ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904