ਨਵੀਂ ਦਿੱਲੀ: ਪ੍ਰਸ਼ਾਸਨ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਘੱਟ ਕਰਨ ਲਈ ਹਰ ਸੰਭਵ ਤਰੀਕੇ ਨਾਲ ਕੰਮ ਕਰ ਰਿਹਾ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਵੀ ਕੋਰੋਨਾ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕ ਰਿਹਾ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਜੇ ਏਅਰਪੋਰਟ 'ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਫੜੇ ਗਏ ਤਾਂ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ।

ਸਿਵਲ ਹਵਾਬਾਜ਼ੀ ਰੈਗੂਲੇਟਰ ਨੇ ਕਿਹਾ, “ਜੇ ਕੋਈ ਯਾਤਰੀ ਕੋਵਿਡ -19 ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਇਸ ਨੂੰ ਮੌਕੇ ‘ਤੇ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ।” ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਹੈ ਕਿ ਕੁਝ ਹਵਾਈ ਅੱਡਿਆਂ 'ਤੇ ਕੋਰੋਨਾ ਦੇ ਨਿਯਮਾਂ ਦਾ ਸਹੀ ਢੰਗ ਨਾਲ ਪਾਲਣ ਨਹੀਂ ਹੋ ਰਿਹਾ, ਜਿਸ ਦੇ ਮੱਦੇਨਜ਼ਰ ਡੀਜੀਸੀਏ ਨੇ ਇਹ ਕਦਮ ਚੁੱਕਿਆ ਹੈ।

ਡੀਜੀਸੀਏ ਨੇ ਏਅਰਲਾਈਨਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਵੀ ਕਿਹਾ ਹੈ ਕਿ ਉਹ ਆਪਣੇ ਯਾਤਰੀਆਂ ਨੂੰ ਹਵਾਈ ਅੱਡਿਆਂ ‘ਤੇ ਫੇਸ ਮਾਸਕ ਪਹਿਨਣ ਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਨ।

ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ 'ਚ ਪਹੁੰਚੇ ਅਮਰੀਕੀ ਕਾਰੋਬਾਰੀ ਗੁਰਿੰਦਰ ਸਿੰਘ ਖਾਲਸਾ,ਅੰਦੋਲਨ 'ਚ ਦਾਨ ਕਰ ਚੁੱਕੇ 10 ਲੱਖ ਅਮਰੀਕੀ ਡਾਲਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904