ਪੜਚੋਲ ਕਰੋ
Advertisement
(Source: ECI/ABP News/ABP Majha)
Air Travel Guidelines : ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਖੁਸ਼ਖਬਰੀ, ਹੁਣ ਭਾਰਤ ਪਹੁੰਚਣ 'ਤੇ ਅਪਲੋਡ ਨਹੀਂ ਕਰਨਾ ਪਵੇਗਾ ਹਵਾਈ ਸੁਵਿਧਾ ਫਾਰਮ
Air Travel Guidelines : ਸਰਕਾਰ ਨੇ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਹਵਾਈ ਯਾਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ ਉਨ੍ਹਾਂ ਨੂੰ ਭਾਰਤ ਆਉਣ 'ਤੇ ਏਅਰ ਸੁਵਿਧਾ ਪੋਰਟਲ ( Air Suvidha Portal) 'ਤੇ ਸਵੈ ਘੋਸ਼ਣਾ ਪੱਤਰ (Self Declaration Form) ਅਪਲੋਡ ਨਹੀਂ ਕਰਨਾ ਹੋਵੇਗਾ।
Air Travel Guidelines : ਸਰਕਾਰ ਨੇ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਹਵਾਈ ਯਾਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ ਉਨ੍ਹਾਂ ਨੂੰ ਭਾਰਤ ਆਉਣ 'ਤੇ ਏਅਰ ਸੁਵਿਧਾ ਪੋਰਟਲ ( Air Suvidha Portal) 'ਤੇ ਸਵੈ ਘੋਸ਼ਣਾ ਪੱਤਰ (Self Declaration Form) ਅਪਲੋਡ ਨਹੀਂ ਕਰਨਾ ਹੋਵੇਗਾ। ਇਸ ਤੋਂ ਇਲਾਵਾ ਕੋਰੋਨਾ ਵੈਕਸੀਨ ਅਤੇ ਮਾਸਕ ਦੇ ਜ਼ਰੂਰੀ ਨਿਯਮਾਂ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਰਕਾਰ ਨੇ ਕਿਹਾ ਕਿ ਲੱਛਣ ਪਾਏ ਜਾਣ ਤੋਂ ਬਾਅਦ ਹੀ ਕਿਸੇ ਨੂੰ ਇਕਾਂਤਵਾਸ 'ਚ ਰਹਿਣਾ ਹੋਵੇਗਾ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਅਨੁਸਾਰ ਸਵੈ-ਘੋਸ਼ਣਾ ਫਾਰਮ ਨੂੰ ਅਪਲੋਡ ਨਾ ਕਰਨ ਦਾ ਨਿਯਮ 22 ਨਵੰਬਰ 2022 ਤੋਂ ਲਾਗੂ ਹੋਵੇਗਾ। ਇਹ ਹਵਾਈ ਅੱਡਿਆਂ, ਜਲ ਮਾਰਗਾਂ ਅਤੇ ਸੜਕ ਦੁਆਰਾ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ 'ਤੇ ਵੀ ਲਾਗੂ ਹੋਵੇਗਾ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਹੈ ਕਿ ਕੋਵਿਡ-19 ਦੇ ਘਟ ਰਹੇ ਮਾਮਲਿਆਂ ਅਤੇ ਵਿਸ਼ਵ ਪੱਧਰ ਦੇ ਨਾਲ-ਨਾਲ ਭਾਰਤ ਵਿੱਚ ਕੋਵਿਡ-19 ਦੇ ਟੀਕਾਕਰਨ ਵਿੱਚ ਵੱਡੀ ਪ੍ਰਗਤੀ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੰਤਰਰਾਸ਼ਟਰੀ ਆਮਦ ਲਈ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਹਵਾਈ ਸੁਵਿਧਾ ਪੋਰਟਲ 'ਤੇ ਸਵੈ-ਘੋਸ਼ਣਾ ਫਾਰਮ ਨੂੰ ਅਪਲੋਡ ਕਰਨ ਦੇ ਨਿਯਮ ਨੂੰ ਖਤਮ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਰਕਾਰ ਨੇ ਕਿਹਾ ਕਿ ਜੇਕਰ ਕੋਵਿਡ ਨੂੰ ਲੈ ਕੇ ਸਥਿਤੀ ਬਦਲਦੀ ਹੈ, ਤਾਂ ਨਿਯਮਾਂ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ।
ਸਿਹਤ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯਾਤਰੀਆਂ ਦੇ ਭਾਰਤ ਆਉਣ 'ਤੇ ਡੀਬੋਰਡਿੰਗ ਦੌਰਾਨ ਸਰੀਰਕ ਦੂਰੀ ਬਣਾਈ ਰੱਖਣੀ ਪਵੇਗੀ। ਸਿਹਤ ਵਿਭਾਗ ਦੇ ਅਧਿਕਾਰੀਆਂ ਦੁਆਰਾ ਦਾਖਲੇ 'ਤੇ ਸਾਰੇ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਕਰਵਾਉਣੀ ਜ਼ਰੂਰੀ ਹੋਵੇਗੀ। ਜੇਕਰ ਕਿਸੇ ਯਾਤਰੀ 'ਚ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਤੁਰੰਤ ਆਈਸੋਲੇਟ ਕਰਨਾ ਹੋਵੇਗਾ ਅਤੇ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਮਨੋਨੀਤ ਮੈਡੀਕਲ ਸਹੂਲਤ ਵਿੱਚ ਲਿਜਾਣਾ ਹੋਵੇਗਾ ਆਉਣ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਆਪਣੀ ਸਿਹਤ ਦੀ ਖੁਦ ਨਿਗਰਾਨੀ ਕਰਨੀ ਪਵੇਗੀ ਅਤੇ ਜੇਕਰ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਤੁਰੰਤ ਨਜ਼ਦੀਕੀ ਸਿਹਤ ਸਹੂਲਤ ਜਾਂ ਰਾਸ਼ਟਰੀ ਹੈਲਪਲਾਈਨ ਨੰਬਰ 1075 ਜਾਂ ਰਾਜ ਦੇ ਹੈਲਪਲਾਈਨ ਨੰਬਰ 'ਤੇ ਸੂਚਿਤ ਕਰੋ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement