ਨਵੀਂ ਦਿੱਲੀ: ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਚੱਲ ਰਹੇ ਸਿਆਸੀ ਹੰਗਾਮੇ ਦੇ ਵਿਚਕਾਰ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅੱਜ ਦਿੱਲੀ ਪਹੁੰਚੇ। ਅਜੈ ਮਿਸ਼ਰਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਸਾਰੀ ਘਟਨਾ ਬਾਰੇ ਸਪਸ਼ਟੀਕਰਨ ਪੇਸ਼ ਕੀਤਾ। ਦੋਵਾਂ ਵਿਚਕਾਰ ਇਹ ਮੁਲਾਕਾਤ ਲਗਪਗ 20 ਮਿੰਟ ਤੱਕ ਚੱਲੀ। ਅਮਿਤ ਸ਼ਾਹ ਨੇ ਅਜੈ ਮਿਸ਼ਰਾ ਨੂੰ ਜਾਂਚ ਵਿੱਚ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਹਨ। ਅਜੇ ਮਿਸ਼ਰਾ ਲਖੀਮਪੁਰ ਘਟਨਾ ਤੋਂ ਬਾਅਦ ਪਹਿਲੀ ਵਾਰ ਦਿੱਲੀ ਆਏ ਹਨ।


ਲਖੀਮਪੁਰ ਖੇੜੀ ਹਿੰਸਾ ਨੂੰ ਤਿੰਨ ਦਿਨ ਹੋ ਗਏ ਹਨ, ਹਿੰਸਾ ਲਈ ਕੌਣ ਜ਼ਿੰਮੇਵਾਰ ਹੈ, ਇਹ ਸਵਾਲ ਅਜੇ ਵੀ ਬਣਿਆ ਹੋਇਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਨ੍ਹਾਂ ਦਾ ਬੇਟਾ ਲਖੀਮਪੁਰ ਘਟਨਾ ਤੋਂ ਬਾਅਦ ਜਾਂਚ ਦੇ ਘੇਰੇ ਵਿੱਚ ਹਨ। ਹਾਲਾਂਕਿ ਦੋਵਾਂ ਦਾ ਕਹਿਣਾ ਹੈ ਕਿ ਘਟਨਾ ਦੇ ਸਮੇਂ ਉਹ ਉੱਥੇ ਨਹੀਂ ਸਨ।


ਦੱਸ ਦਈਏ ਕਿ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਬੀਜੇਪੀ ਕਸੂਤੀ ਘਿਰ ਗਈ ਹੈ। ਦੇਸ਼ ਭਰ ਵਿੱਚ ਉੱਠੀ ਆਵਾਜ਼ ਮਗਰੋਂ ਯੂਪੀ ਤੇ ਕੇਂਦਰ ਸਰਕਾਰ ਢਿੱਲੀ ਪੈ ਗਈ ਹੈ। ਯੂਪੀ ਸਰਕਾਰ ਨੇ ਸਿਆਸੀ ਨੇਤਾਵਾਂ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।


ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਲਖੀਮਪੁਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਲਖਨਾਊ ਜਾਣ ਲਈ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਏ ਹਨ। ਪੰਜਾਬ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵੀ ਰਾਹੁਲ ਦੇ ਨਾਲ ਜਾ ਰਹੇ ਹਨ। ਤਿੰਨੇ ਕਾਂਗਰਸੀ ਆਗੂ ਲਖੀਮਪੁਰ ਦੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ।


ਉੱਤਰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਰਾਜ ਸਰਕਾਰ ਨੇ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਤਿੰਨ ਹੋਰਾਂ ਨੂੰ ਲਖੀਮਪੁਰ ਖੇੜੀ ਆਉਣ ਦੀ ਆਗਿਆ ਦੇ ਦਿੱਤੀ ਹੈ।


ਇਹ ਵੀ ਪੜ੍ਹੋ: Jio Network Down: ਸੋਸ਼ਲ ਮੀਡੀਆ ਤੋਂ ਬਾਅਦ ਹੁਣ ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ JIO ਦਾ ਨੈਟਵਰਕ ਹੋਇਆ ਡਾਊਨ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904