Amit Shah Ajit Doval Meeting: ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰ ਰਹੇ ਹਨ। NSA ਅਜੀਤ ਡੋਭਾਲ ਦੀ ਇਹ ਮੁਲਾਕਾਤ ਜੰਮੂ-ਕਸ਼ਮੀਰ 'ਚ ਵਧਦੀ ਟਾਰਗੇਟ ਕਿਲਿੰਗ ਦੇ ਵਿਚਕਾਰ ਹੋ ਰਹੀ ਹੈ। ਕੱਲ੍ਹ ਖੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਜਾ ਰਹੇ ਹਨ।



ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਾਦੀ ਵਿੱਚ ਟਾਰਗੇਟ ਕਿਲਿੰਗ ਦੀਆਂ ਵੱਧ ਰਹੀਆਂ ਘਟਨਾਵਾਂ ਬਾਰੇ ਜਾਣਕਾਰੀ ਦੇਣ ਜਾ ਰਹੇ ਹਨ। ਅਜਿਹੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨਾਲ ਅੱਜ ਦੀ ਮੁਲਾਕਾਤ ਬਹੁਤ ਮਹੱਤਵਪੂਰਨ ਹੈ। ਹਾਲਾਂਕਿ ਮੀਟਿੰਗ ਦਾ ਮਕਸਦ ਕੀ ਹੈ, ਇਸ ਬਾਰੇ ਅਧਿਕਾਰਤ ਸੂਤਰਾਂ ਤੋਂ ਕੋਈ ਖੁਲਾਸਾ ਨਹੀਂ ਹੋਇਆ ਹੈ।

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਜ ਇਕ ਅੱਤਵਾਦੀ ਨੇ ਬੈਂਕ 'ਚ ਦਾਖਲ ਹੋ ਕੇ ਰਾਜਸਥਾਨ ਨਾਲ ਸੰਬੰਧ ਰੱਖਣ ਵਾਲੇ ਬੈਂਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਸਬੰਧਤ ਇੱਕ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਇਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਇਧਰ-ਉਧਰ ਦੇਖ ਕੇ ਅੱਤਵਾਦੀ ਬੈਂਕ ਦੇ ਅੰਦਰ ਦਾਖਲ ਹੋ ਜਾਂਦਾ ਹੈ ਅਤੇ ਗੋਲੀਬਾਰੀ ਸ਼ੁਰੂ ਕਰ ਦਿੰਦਾ ਹੈ।

ਮਨੋਜ ਸਿਨਹਾ ਦਿੱਲੀ ਆਉਣਗੇ
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਐਲਜੀ ਮਨੋਜ ਸਿਨ੍ਹਾ ਜੰਮੂ-ਕਸ਼ਮੀਰ ਦੀ ਜ਼ਮੀਨੀ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਦਿੱਲੀ ਆਉਣਗੇ। ਜੰਮੂ-ਕਸ਼ਮੀਰ 'ਚ ਟਾਰਗੇਟ ਕਿਲਿੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।


ਇਹ ਵੀ ਪੜ੍ਹੋ: KK Funeral : ਪੰਜ ਤੱਤਾਂ 'ਚ ਵਿਲੀਨ ਹੋਏ ਗਾਇਕ KK , ਪੁੱਤਰ ਨੇ ਭੇਂਟ ਕੀਤੀ ਅਗਨੀ, ਫ਼ੈਨਜ ਨੇ ਨਮ ਅੱਖਾਂ ਨਾਲ ਕਿਹਾ ਅਲਵਿਦਾ


National Herald Case: ਹੁਣ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ; ਜਾਂਚ ਏਜੰਸੀ ਦੇ ਨੋਟਿਸ ਤੋਂ ਬਾਅਦ ਮੰਗੀ ਸੀ ਨਵੀਂ ਤਰੀਕ