Ajit Doval Meets Nikolai Patrushev : ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ   (Ajit Doval)  ਨੇ ਬੁੱਧਵਾਰ ਨੂੰ ਮਾਸਕੋ ਵਿੱਚ ਆਪਣੇ ਰੂਸੀ ਹਮਰੁਤਬਾ ਨਿਕੋਲਾਈ ਪਤਰੁਸ਼ੇਵ (Nikolai Patrushev ) ਨਾਲ ਮੁਲਾਕਾਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਦੇਸ਼ਾਂ ਦੇ ਸੁਰੱਖਿਆ ਸਲਾਹਕਾਰਾਂ ਨੇ ਦੁਵੱਲੇ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਵਿਆਪਕ ਚਰਚਾ ਕੀਤੀ।

ਰੂਸੀ ਦੂਤਘਰ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਬੈਠਕ ਦੌਰਾਨ ਸੁਰੱਖਿਆ ਦੇ ਖੇਤਰ 'ਚ ਸਹਿਯੋਗ ਦੇ ਨਾਲ-ਨਾਲ ਸਤਹੀ ਸਮੱਸਿਆਵਾਂ 'ਤੇ ਵੀ ਚਰਚਾ ਕੀਤੀ ਗਈ। ਭਾਰਤ ਵਿੱਚ ਰੂਸੀ ਦੂਤਾਵਾਸ ਨੇ ਟਵੀਟ ਕੀਤਾ ਕਿ "ਮਾਸਕੋ ਵਿੱਚ 17 ਅਗਸਤ ਨੂੰ ਰੂਸੀ ਸੰਘ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪੇਟਰੂਸ਼ੇਵ ਨੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਗੱਲਬਾਤ ਕੀਤੀ।

ਰੂਸੀ ਦੂਤਾਵਾਸ ਨੇ ਦਿੱਤੀ ਇਹ ਜਾਣਕਾਰੀ 

ਰੂਸੀ ਦੂਤਾਵਾਸ ਦੀ ਤਰਫੋਂ ਜਾਣਕਾਰੀ ਦਿੰਦੇ ਹੋਏ ਇਹ ਅੱਗੇ ਕਿਹਾ ਗਿਆ ਕਿ 'ਸੁਰੱਖਿਆ ਦੇ ਖੇਤਰ ਵਿਚ ਦੁਵੱਲੇ ਸਹਿਯੋਗ ਦੇ ਵਿਆਪਕ ਮੁੱਦਿਆਂ ਦੇ ਨਾਲ-ਨਾਲ ਖੇਤਰੀ ਅਤੇ ਅੰਤਰਰਾਸ਼ਟਰੀ ਏਜੰਡੇ 'ਤੇ ਵਿਸ਼ੇਸ ਮੁੱਦਿਆਂ 'ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਸਲਾਹਕਾਰਾਂ ਵਿਚਕਾਰ ਚਰਚਾ ਕੀਤੀ ਗਈ। ਇਸ ਦੌਰਾਨ ਦੱਸਿਆ ਗਿਆ ਹੈ ਕਿ ਦੋਵੇਂ ਸੁਰੱਖਿਆ ਸਲਾਹਕਾਰ ਆਪੋ-ਆਪਣੇ ਦੇਸ਼ਾਂ ਦੀਆਂ ਸੁਰੱਖਿਆ ਕੌਂਸਲਾਂ ਵਿਚਾਲੇ ਗੱਲਬਾਤ ਜਾਰੀ ਰੱਖਣ ਲਈ ਸਹਿਮਤ ਹੋਏ ਹਨ।

 ਭਾਰਤ ਨੂੰ ਕੱਚੇ ਤੇਲ ਦੀ ਸਪਲਾਈ ਕਰ ਰਿਹਾ ਰੂਸ   

ਦੱਸ ਦਈਏ ਕਿ ਅਜੀਤ ਡੋਭਾਲ ਦੀ ਇਹ ਯਾਤਰਾ ਅਜਿਹੇ ਸਮੇਂ 'ਚ ਹੋ ਰਹੀ ਹੈ ,ਜਦੋਂ ਭਾਰਤ ਯੂਕਰੇਨ ਵਿਵਾਦ ਦੇ ਵਿਚਕਾਰ ਆਪਣੀ ਊਰਜਾ ਸੁਰੱਖਿਆ ਸਮੇਤ ਕਈ ਮੁੱਦਿਆਂ 'ਤੇ ਰੂਸ ਨਾਲ ਲਗਾਤਾਰ ਗੱਲਬਾਤ ਕਰ ਰਿਹਾ ਹੈ। ਹਾਲ ਹੀ ਵਿੱਚ ਇੱਕ ਅਮਰੀਕੀ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰੂਸ ਜੂਨ ਵਿੱਚ ਭਾਰਤ ਨੂੰ ਕੱਚੇ ਤੇਲ ਦੀ ਸਪਲਾਈ ਕਰਨ ਵਾਲਾ ਦੂਜਾ ਸਭ ਤੋਂ ਵੱਡਾ ਦੇਸ਼ ਬਣ ਜਾਵੇਗਾ, ਸਾਊਦੀ ਅਰਬ ਨੂੰ ਪਛਾੜ ਦੇਵੇਗਾ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।