Maharashtra Political Crisis : ਮਹਾਰਾਸ਼ਟਰ ਵਿੱਚ ਚੱਲ ਰਹੇ ਮਹਾਂਭਾਰਤ ਵਿੱਚ ਹੁਣ ਇੱਕ ਹੋਰ ਨਵਾਂ ਘਟਨਾਕ੍ਰਮ ਸਾਹਮਣੇ ਆਇਆ ਹੈ। ਅਜੀਤ ਧੜੇ ਨੇ ਦਾਅਵਾ ਕੀਤਾ ਹੈ ਕਿ ਅਜੀਤ ਪਵਾਰ ਨੇ ਸ਼ਰਦ ਪਵਾਰ ਨੂੰ ਐਨਸੀਪੀ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਖ਼ੁਦ ਐਨਸੀਪੀ ਦਾ ਕੌਮੀ ਪ੍ਰਧਾਨ ਬਣ ਗਿਆ ਹੈ। ਧੜੇ ਨੇ ਦਾਅਵਾ ਕੀਤਾ ਹੈ ਕਿ 30 ਜੂਨ ਨੂੰ ਮੁੰਬਈ ਵਿੱਚ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਹੋਈ ਸੀ। ਜਿਸ ਵਿੱਚ ਇਸ ਸਬੰਧੀ ਮਤਾ ਪਾਸ ਕੀਤਾ ਗਿਆ।
ਇਸ ਤੋਂ ਪਹਿਲਾਂ NCP 'ਚ ਬਗਾਵਤ ਦੇ ਚੌਥੇ ਦਿਨ ਬੁੱਧਵਾਰ ਨੂੰ ਸ਼ਰਦ ਪਵਾਰ ਧੜੇ ਅਤੇ ਅਜੀਤ ਪਵਾਰ ਧੜੇ ਦੀ ਬੈਠਕ ਹੋਈ। ਇਸ ਦੌਰਾਨ ਅਜੀਤ ਪਵਾਰ ਨੇ ਸ਼ਰਦ ਪਵਾਰ ਨੂੰ ਆਪਣੀ ਵਧਦੀ ਉਮਰ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੀ ਕਮਾਨ ਸੌਂਪਣ ਦੀ ਮੰਗ ਕੀਤੀ। ਅਜੀਤ ਪਵਾਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ NCP ਦਾ ਨਾਮ ਅਤੇ ਚੋਣ ਨਿਸ਼ਾਨ ਮੰਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਕਾਂਗਰਸ ਨੇਤਾ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ, PA ਨੇ ਕਿਹਾ- ਬਿੱਟੂ ਬਿਲਕੁਲ ਠੀਕ ਹੈ, ਉਨ੍ਹਾਂ ਨੂੰ ਕੁੱਝ ਨਹੀਂ ਹੋਇਆ
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਦਾ ਕਹਿਰ...ਇੱਕ ਦੀ ਮੌਤ, 4 ਜ਼ਖ਼ਮੀ, ਲੁਧਿਆਣਾ 'ਚ ਸ਼ੈੱਡ ਤੇ ਫੈਕਟਰੀ ਦੀ ਕੰਧ ਡਿੱਗੀ, ਹੁਸ਼ਿਆਰਪੁਰ 'ਚ ਡਰੇਨ 'ਚ ਫਸੀ ਅਧਿਆਪਕ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ