ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ’ਚ ਕੋਈ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਇਹ ਮਸਲਾ ਕਿਸਾਨਾਂ ਤੇ ਸਰਕਾਰ ਦਾ ਹੈ, ਜੋ ਕਾਨੂੰਨ ਨਾਲ ਜੁੜਿਆ ਹੋਇਆ ਹੈ। ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਨੂੰ ਆਪਸ ਵਿੱਚ ਬੈਠ ਕੇ ਹੀ ਕੱਢਣਾ ਚਾਹੀਦਾ ਹੈ।

Continues below advertisement


ਦੱਸ ਦਈਏ ਕਿ ਕੇਂਦਰ ਸਰਕਾਰ ਮਸਲੇ ਦੇ ਹੱਲ ਲਈ ਆਪਣੇ ਵਿਚੋਲਿਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰ ਰਹੀ ਹੈ। ਇਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੀ ਕੋਈ ਵੀ ਭੂਮਿਕਾ ਨਹੀਂ। ਇਹ ਕਿਸਾਨਾਂ ਤੇ ਸਰਕਾਰ ਦਾ ਮਸਲਾ ਹੈ, ਜੋ ਕਾਨੂੰਨ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਵਿੱਚ ਸ੍ਰੀ ਅਕਾਲ ਤਖ਼ਤ ਦੀ ਭੂਮਿਕਾ ਦੀ ਕੋਈ ਲੋੜ ਨਹੀਂ।


ਉਧਰ, ਸਰਕਾਰ ਇਸ ਲਈ ਨਾਨਕਸਰ ਵਾਲੇ ਬਾਬਾ ਲੱਖਾ ਸਿੰਘ ਰਾਹੀਂ ਵੀ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਦਿਨੀਂ ਵਾਲੇ ਬਾਬਾ ਲੱਖਾ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਸੀ। ਬਾਬਾ ਲੱਖਾ ਸਿੰਘ ਰਾਹੀਂ ਵਿਚੋਲਗੀ ਕਰਵਾਉਣ ਲਈ ਬੀਜੇਪੀ ਲੀਡਰ ਡਾ. ਕਮਲਜੀਤ ਸਿੰਘ ਸੋਈ ਅਹਿਮ ਭੂਮਿਕਾ ਨਿਭਾਅ ਰਹੇ ਹਨ। ਹੁਣ ਇਸ ਗੱਲ ਦੀ ਵੀ ਚਰਚਾ ਹੈ ਕਿ ਅਗਲੇ ਹਫ਼ਤੇ ਬਾਬਾ ਲੱਖਾ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਬੈਠਕ ਹੋ ਸਕਦੀ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ