ਮੁੰਬਈ: ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਤੋਂ ਕਿਸਾਨਾਂ ਲਈ ਹਮਾਇਤ ਮੰਗੀ ਹੈ। ਅੱਜ ਮੁੰਬਈ ਵਿੱਚ ਅਕਾਲੀ ਦਲ ਦਾ ਇੱਕ ਵਫਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਮਿਲਿਆ। ਮੁਲਾਕਾਤ ਮਗਰੋਂ ਵਫਦ ਨੇ ਦੱਸਿਆ ਕਿ, "ਠਾਕਰੇ ਨੇ ਕਿਹਾ ਹੈ ਕਿ ਉਹ ਅੰਦੋਲਨ ਦੌਰਾਨ ਕਿਸਾਨਾਂ ਦੇ ਸਾਰੇ ਪ੍ਰੋਗਰਾਮਾਂ ਦਾ ਸਮਰਥਨ ਕਰਨਗੇ। ਉਹ ਦੋ ਹਫ਼ਤਿਆਂ ਬਾਅਦ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਵੀ ਸ਼ਾਮਲ ਹੋਣਗੇ। ਵਫਦ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨਗੇ।"