ਰੋਹਤਕ: ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦਾ ਗਠਜੋੜ ਨਾ ਹੋਣ 'ਤੇ ਪਾਰਟੀਆਂ ਆਹਮੋ ਸਾਹਮਣੇ ਆ ਗਈਆਂ ਹਨ ਤੇ ਇੱਕ ਦੂਜੇ ਦੇ ਉਮੀਦਵਾਰਾਂ ਨੂੰ ਖਿੱਚਣਾ ਸ਼ੁਰੂ ਕਰ ਦਿੱਤਾ ਗਿਆ ਹੈ। ਪਹਿਲਾਂ ਅਕਾਲੀ ਦਲ ਵਿਧਾਇਕ ਬਲਕੌਰ ਸਿੰਘ ਨੇ ਬੀਜੇਪੀ ਦਾ ਪੱਲਾ ਫੜਿਆ ਤੇ ਬੀਜੇਪੀ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਤੇ ਹੁਣ ਅਕਾਲੀ ਦਲ ਨੇ ਵੀ ਬੀਜੇਪੀ ਦੇ ਵਿਧਾਇਕ ਨੂੰ ਟਿਕਟ ਦੇ ਦਿੱਤੀ ਹੈ ਜੋ ਬੀਜੇਪੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।




ਹਰਿਆਣਾ ਦੇ ਕਾਲਿਆਂਵਾਲੀ ਹਲਕੇ ਦੇ ਬਲਕੌਰ ਸਿੰਘ ਜੇ ਬੀਜੇਪੀ ਜੁਆਇਨ ਕਰ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਗਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਘੱਟ ਨਾ ਗੁਜ਼ਾਰੀ। ਕਾਲਿਆਂਵਾਲੀ ਤੋਂ ਹੀ ਬੀਜੇਪੀ ਦੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਜੋਧਾ ਬੀਜੇਪੀ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਆ ਪਹੁੰਚੇ ਹਨ।


ਸੁਖਬੀਰ ਬਾਦਲ ਨੇ ਇਸ ਨੂੰ ਚੈੱਕ ਮੇਟ ਦੀ ਸਿਆਸਤ ਕਿਹਾ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਸ਼ੁਰੂਆਤੀ ਦੌਰ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਬੈਠਕ ਕਰ ਚੁੱਕੇ ਹਨ ਪਰ ਸੀਟਾਂ ਦੀ ਵੰਡ ਸਿਰੇ ਨਾ ਚੜ੍ਹਨ 'ਤੇ ਪਾਰਟੀਆਂ ਦਾ ਗੱਠਜੋੜ ਨਹੀਂ ਹੋ ਸਕਿਆ।


ਇਸ ਤੋਂ ਬਾਅਦ ਹਰਿਆਣਾ ਦੀ ਬੀਜੇਪੀ ਨੇ ਪਹਿਲਾਂ ਅਕਾਲੀ ਦਲ ਦਾ ਉਮੀਦਵਾਰ ਬੀਜੇਪੀ ਵਿੱਚ ਸ਼ਾਮਿਲ ਕੀਤਾ ਫਿਰ ਅਕਾਲੀ ਦਲ ਦਾ ਬਰਾਬਰ ਦਾ ਵਾਰ ਬੀਜੇਪੀ 'ਤੇ ਕੁਝ ਹੀ ਦਿਨ ਬਾਅਦ ਕੀਤਾ ਗਿਆ।