ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਿੰਘੂ ਬਾਰਡਰ 'ਤੇ ਸਥਾਨਕ ਲੋਕ ਪ੍ਰਦਰਸ਼ਨ ਸਥਾਨ ਨੂੰ ਖਾਲੀ ਕਰਾਉਣ ਲਈ ਪਹੁੰਚ ਗਏ ਹਨ। ਉੱਥੇ ਹੀ ਕਿਸਾਨਾਂ ਤੇ ਸਥਾਨਕ ਲੋਕਾਂ ਦੇ ਵਿਚ ਪੱਥਰਬਾਜ਼ੀ ਹੋਈ ਹੈ। ਇਸ ਦੌਰਾਨ ਪੁਲਿਸ ਕਰਮੀ ਵੀ ਜ਼ਖ਼ਮੀ ਹੋਏ ਹਨ। ਇਸ ਪੂਰੀ ਘਟਨਾ ਬਾਰੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੀਜੇਪੀ 'ਤੇ ਨਿਸ਼ਾਨਾ ਸਾਧਿਆ ਹੈ।





ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਲਿਖਿਆ, 'ਅਜੇ ਭਾਜਪਾ ਦੇ ਇਸ਼ਾਰੇ 'ਤੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਅੰਦੋਲਨ 'ਤੇ ਪਥਰਾਅ ਕੀਤਾ ਹੈ। ਸਾਰਾ ਦੇਸ਼ ਦੇਖ ਰਿਹਾ ਹੈ ਕਿ ਬੀਜੇਪੀ ਕੁਝ ਪੂੰਜੀਪਤੀਆਂ ਲਈ ਕਿਵੇਂ ਦੇਸ਼ ਦੇ ਭੋਲੇ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ। ਬੀਜੇਪੀ ਦੀ ਸਾਜ਼ਿਸ਼ 'ਤੇ ਬੱਚਿਆਂ, ਮਹਿਲਾਵਾਂ ਤੇ ਬਜ਼ੁਰਗ ਕਿਸਾਨਾਂ 'ਤੇ ਕੀਤੀ ਜਾਣ ਵਾਲਾ ਜ਼ੁਲਮ ਨਿੰਦਣਯੋਗ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ