ਪੜਚੋਲ ਕਰੋ

Lakhimpur Kheri Violence: ਲਖੀਮਪੁਰ ਖੀਰੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਲਈ 'ਅੰਤਿਮ ਅਰਦਾਸ' ਦਾ ਦਿਨ, ਸੰਯੂਕਤ ਕਿਸਾਨ ਮੋਰਚੇ ਨੇ ਤੈਅ ਕੀਤੇ ਪ੍ਰੋਗ੍ਰਾਮ

Lakhimpur Kheri Violence: ਲਖੀਮਪੁਰ ਖੀਰੀ ਹਿੰਸਾ 'ਚ ਮਾਰੇ ਗਏ ਚਾਰ ਕਿਸਾਨਾਂ ਦੇ ਲਈ ਮੰਗਲਵਾਰ ਨੂੰ ‘ਅੰਤਿਮ ਅਰਦਾਸ’ ਕੀਤੀ ਜਾਵੇਗੀ। ਇਸ ਦੌਰਾਨ ਕਿਸੇ ਸਿਆਸੀ ਪਾਰਟੀ ਨੂੰ ਮੰਚ ਨਹੀੰ ਦਿੱਤਾ ਜਾਵੇਗਾ।

Lakhimpur Kheri: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ 'ਚ ਮਾਰੇ ਗਏ ਚਾਰ ਕਿਸਾਨਾਂ ਲਈ ਮੰਗਲਵਾਰ ਨੂੰ ‘ਅੰਤਿਮ ਅਰਦਾਸ’ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਇੱਕ ਅਹੁਦੇਦਾਰ ਨੇ ਕਿਹਾ ਕਿ ਕਿਸੇ ਵੀ ਨੇਤਾ ਨੂੰ ‘ਅੰਤਿਮ ਅਰਦਾਸ’ ਵਿੱਚ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਰਫ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹੀ ਮੌਜੂਦ ਰਹਿਣਗੇ। ਜਿਸ ਥਾਂ 'ਤੇ ਹਿੰਸਾ ਹੋਈ ਸੀ, ਉਸ ਦੇ ਨੇੜੇ 'ਅੰਤਿਮ ਅਰਦਾਸ' ਦਾ ਆਯੋਜਨ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ 3 ਅਕਤੂਬਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਐਸਯੂਵੀ ਨੇ ਕਿਸਾਨਾਂ ਨੂੰ ਕੁਚਲਿਆ ਇਸ ਹਾਦਸੇ 'ਚ ਚਾਰ ਕਿਸਾਨਾਂ ਦੀ ਮੌਤ ਹੋਈ। ਇਸ ਲਈ ਉਨ੍ਹਾੰ ਸ਼ਹੀਦ ਕਿਸਾਨਾਂ ਲਈ ‘ਅੰਤਿਮ ਅਰਦਾਸ’ ਲਈ ਵੱਖ-ਵੱਖ ਸੂਬਿਆਂ ਦੇ ਕਿਸਾਨ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੁਨੀਆ ਪਹੁੰਚਣੇ ਸ਼ੁਰੂ ਹੋ ਗਏ ਹਨ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਵੱਖ -ਵੱਖ ਜ਼ਿਲ੍ਹਿਆਂ ਤੋਂ ਇਲਾਵਾ, ਪੰਜਾਬ, ਹਰਿਆਣਾ, ਉੱਤਰਾਖੰਡ ਦੇ ਕਿਸਾਨਾਂ ਦੇ ਸਮੂਹਿਕ ਅੰਤਿਮ ਅਰਦਾਸ ਵਿੱਚ ਭਾਗ ਲੈਣ ਦੀ ਉਮੀਦ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਕਿਸਾਨ ਆਗੂਆਂ ਦੇ ਵੀ ਅੰਤਿਮ ਅਰਦਾਸ ਲਈ ਇੱਥੇ ਪਹੁੰਚਣ ਦੀ ਉਮੀਦ ਹੈ। ਆਰਐਲਡੀ ਦੇ ਰਾਸ਼ਟਰੀ ਸਕੱਤਰ ਅਨਿਲ ਦੁਬੇ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾ ਜਯੰਤ ਚੌਧਰੀ ਮੰਗਲਵਾਰ ਨੂੰ ਲਖੀਮਪੁਰ ਆਉਣ ਵਾਲੇ ਹਨ।

ਪ੍ਰਿਯੰਕਾ ਗਾਂਧੀ ਵੀ ਆਖਰੀ ਅਰਦਾਸ ਵਿੱਚ ਲਖੀਮਪੁਰ ਖੀਰੀ ਪਹੁੰਚਣਗੇ - ਕਾਂਗਰਸ ਬੁਲਾਰਾ

ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੇ ਬੁਲਾਰੇ ਅਸ਼ੋਕ ਸਿੰਘ ਨੇ ਕਿਹਾ, "ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 'ਅੰਤਿਮ ਅਰਦਾਸ' 'ਚ ਸ਼ਾਮਲ ਹੋਣ ਲਈ ਲਖੀਮਪੁਰ ਖੀਰੀ ਜਾਵੇਗੀ। ਮ੍ਰਿਤਕ ਕਿਸਾਨਾਂ ਲਈ ਆਯੋਜਿਤ ਸ਼ਰਧਾਂਜਲੀ ਸਭਾ ਵਿੱਚ ਪ੍ਰਿਯੰਕਾ ਗਾਂਧੀ ਦੁਪਹਿਰ 12 ਤੋਂ 1 ਵਜੇ ਦੇ ਵਿੱਚ ਪਹੁੰਚਣਗੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਕੁਮਾਰ ਲੱਲੂ, ਰਾਸ਼ਟਰੀ ਸਕੱਤਰ ਧੀਰਜ ਗੁਰਜਰ, ਰੋਹਿਤ ਚੌਧਰੀ, ਸਾਬਕਾ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਅਤੇ ਯੂਪੀ ਵਿਧਾਨ ਸਭਾ 'ਚ ਕਾਂਗਰਸ ਵਿਧਾਇਕ ਦਲ ਦੀ ਨੇਤਾ ਆਰਾਧਨਾ ਮਿਸ਼ਰਾ ਅਤੇ ਵਿਧਾਨ ਪ੍ਰੀਸ਼ਦ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਦੀਪਕ ਸਿੰਘ ਵੀ ਉਨ੍ਹਾਂ ਦੇ ਨਾਲ ਹੋਣਗੇ।

ਹਾਲਾਂਕਿ, ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਅਹੁਦੇਦਾਰ ਮੁਤਾਬਕ, ਕਿਸੇ ਵੀ ਰਾਜਨੀਤਿਕ ਪਾਰਟੀ ਦੇ ਰਾਜਨੇਤਾਵਾਂ ਨੂੰ ਮੰਗਲਵਾਰ ਦੀ ਅੰਤਿਮ ਅਰਦਾਸ ਵਿੱਚ ਕਿਸਾਨ ਨੇਤਾਵਾਂ ਦੇ ਨਾਲ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਪ੍ਰੋਗਰਾਮਾਂ ਦੇ ਮੱਦੇਨਜ਼ਰ, ਪੁਲਿਸ ਅਧਿਕਾਰੀਆਂ ਦੀ ਛੁੱਟੀ 18 ਅਕਤੂਬਰ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਇੱਕ ਹੁਕਮ ਪਹਿਲਾਂ ਹੀ ਵਧੀਕ ਪੁਲਿਸ ਮਹਾਨਿਦੇਸ਼ਕ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਵਲੋਂ ਜਾਰੀ ਕੀਤਾ ਜਾ ਚੁੱਕਿਆ ਹੈ।

ਮੈਦਾਨ ਵਿੱਚ ਹੋਵੇਗਾ ਵਿਸ਼ਾਲ ‘ਅੰਤਿਮ ਅਰਦਾਸ’ ਦਾ ਆਯੋਜਨ

ਘਟਨਾ ਸਥਾਨ ਤੋਂ 500 ਮੀਟਰ ਦੀ ਦੂਰੀ 'ਤੇ ਗੁਰਦੁਆਰਾ ਕੌਡੀਆਲਾ ਘਾਟ ਗੁਰਦੁਆਰੇ ਦੇ ਸੇਵਾਦਾਰ ਬਾਬਾ ਕਾਲਾ ਸਿੰਘ ਨੇ ਕਿਹਾ,' 'ਅਖੰਡ ਪਾਠ ਐਤਵਾਰ ਨੂੰ ਆਰੰਭ ਹੋਇਆ ਹੈ ਅਤੇ ਚੱਲ ਰਿਹਾ ਹੈ ਜੋ ਮੰਗਲਵਾਰ ਸਵੇਰੇ ਕਰੀਬ 9 ਵਜੇ ਸਮਾਪਤ ਹੋਣ ਦੀ ਸੰਭਾਵਨਾ ਹੈ। ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਕੱਲ੍ਹ ਇੱਥੇ ਆਉਣ ਦੀ ਸੰਭਾਵਨਾ ਹੈ। ਤਿਕੂਨਿਆ ਦੇ ਬਾਹਰਵਾਰ ਇੱਕ ਪੰਡਾਲ ਬਣਾਇਆ ਗਿਆ ਹੈ।”

ਬਾਬਾ ਕਾਲਾ ਸਿੰਘ ਨੇ ਕਿਹਾ, “ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਦੇ ਲੋਕ ਆਪੋ-ਆਪਣੇ ਵਾਹਨਾਂ ਵਿੱਚ ਪਹੁੰਚ ਰਹੇ ਹਨ। ਇੱਥੋਂ ਦਾ ਮਾਹੌਲ ਸ਼ਾਂਤਮਈ ਹੈ, ਫਿਲਹਾਲ ਇੱਥੇ ਜ਼ਿਆਦਾ ਭੀੜ ਨਹੀਂ ਹੈ। ਪਾਠ ਦੀ ਸਮਾਪਤੀ ਤੋਂ ਬਾਅਦ ਮੈਦਾਨ ਵਿੱਚ ਵਿਸ਼ਾਲ 'ਅੰਤਿਮ ਅਰਦਾਸ' ਅਤੇ 'ਲੰਗਰ' ਆਯੋਜਿਤ ਕੀਤੇ ਜਾਣਗੇ।

3 ਅਕਤੂਬਰ ਦੀ ਘਟਨਾ ਲਖੀਮਪੁਰ ਸ਼ਹਿਰ ਤੋਂ ਲਗਪਗ 60 ਕਿਲੋਮੀਟਰ ਦੂਰ ਤਿਕੁਨੀਆ-ਬਨਬੀਰਪੁਰ ਸੜਕ 'ਤੇ ਵਾਪਰੀ, ਜਦੋਂ ਕਿਸਾਨ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਜੱਦੀ ਪਿੰਡ ਬਨਬੀਰਪੁਰ ਦਾ ਦੌਰਾ ਕਰਨ ਦਾ ਵਿਰੋਧ ਕਰ ਰਹੇ ਸੀ। ਇਸ ਘਟਨਾ ਵਿੱਚ ਚਾਰ ਕਿਸਾਨ, ਇੱਕ ਪੱਤਰਕਾਰ ਅਤੇ ਤਿੰਨ ਹੋਰਨਾ ਦੀ ਮੌਤ ਹੋ ਗਈ ਸੀ। ਮਰਨ ਵਾਲੇ ਕਿਸਾਨਾਂ ਚੋਂ ਦੋ ਲਖੀਮਪੁਰ ਖੀਰੀ ਦੇ ਅਤੇ ਦੋ ਗੁਆਂਢੀ ਬਹਰਾਇਚ ਜ਼ਿਲ੍ਹੇ ਦੇ ਸੀ।

ਇਹ ਵੀ ਪੜ੍ਹੋ: Gurmeet Ram Rahim: ਡੇਰਾਮੁਖੀ ਸਮੇਤ ਪੰਜ ਦੋਸ਼ੀਆਂ ਦੀ ਸਜ਼ਾ ਬਾਰੇ ਫੈਸਲੇ ਦਾ ਦਿਨ, ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗਾ ਪੇਸ਼, ਸੁਰਖਿਆ ਦੇ ਮੱਦੇਨਜ਼ਰ ਪੰਚਕੂਲਾ 'ਚ ਧਾਰਾ 144

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget