ਮੱਧ ਪ੍ਰਦੇਸ਼ ਦੇ ਡੂਡਾ ਪਿੰਡ ਨੇ ਸ਼ਰਾਬ 'ਤੇ ਪੂਰਨ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇੱਥੇ ਸ਼ਰਾਬ ਪੀਣ ਅਤੇ ਵੇਚਣ ਦੋਵਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਹੀ ਨਹੀਂ ਸਗੋਂ ਇਸ ਫੈਸਲੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਾ ਵੀ ਭਰਨਾ ਪਵੇਗਾ।




ਦੱਸ ਦਈਏ ਕਿ ਡੂਡਾ ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਦਾ ਪਿੰਡ ਹੈ। ਜਾਣਕਾਰੀ ਅਨੁਸਾਰ ਜੇਕਰ ਕੋਈ ਇਸ ਪਿੰਡ 'ਚ ਸ਼ਰਾਬ ਪੀਂਦਾ ਫੜਿਆ ਗਿਆ ਤਾਂ ਉਸ ਨੂੰ ਲਗਭਗ 11,000 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। 


ਇਸ ਤੋਂ ਇਲਾਵਾ ਸ਼ਰਾਬ ਵੇਚਣ ਵਾਲੇ 'ਤੇ ਕਰੀਬ 21 ਹਜ਼ਾਰ ਰੁਪਏ ਜੁਰਮਾਨੇ ਦੇ ਜੁਰਮਾਨੇ ਦਾ ਐਲਾਨ ਕੀਤਾ ਗਿਆ ਹੈ। ਪਿੰਡ ਦੀਆਂ ਔਰਤਾਂ ਵੀ ਇਸ ਫੈਸਲੇ ਤੋਂ ਕਾਫੀ ਖੁਸ਼ ਨਜ਼ਰ ਆ ਰਹੀਆਂ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬਬੰਦੀ ਕਾਰਨ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਸੁਧਰ ਜਾਵੇਗਾ। ਇਹ ਫੈਸਲਾ ਬੀਤੇ ਐਤਵਾਰ ਨੂੰ ਸਰਵ ਸਮਾਜ ਦੀ ਪੰਚਾਇਤ ਵਿੱਚ ਲਿਆ ਗਿਆ ਹੈ।


ਇਹ ਵੀ ਪੜ੍ਹੋ :ਵਿਦਿਆਰਥੀਆਂ ਲਈ ਵੱਡੀ ਖ਼ਬਰ! 4 ਅਤੇ 5 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ 


ਗ੍ਰਾਮ ਪੰਚਾਇਤ ਰੁਜ਼ਗਾਰ ਸਹਾਇਕ ਦਾ ਕਹਿਣਾ ਹੈ ਕਿ ਪਿੰਡ ਵਿੱਚ ਪੰਚਾਇਤ ਬੁਲਾਈ ਗਈ ਸੀ, ਜਿਸ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਕੋਈ ਸ਼ਰਾਬ ਪੀ ਕੇ ਪਿੰਡ ਵਿੱਚ ਘੁੰਮਦਾ ਨਜ਼ਰ ਆਉਂਦਾ ਹੈ ਤਾਂ ਉਸ ਨੂੰ 11,000 ਰੁਪਏ ਅਤੇ ਸ਼ਰਾਬ ਬਣਾਉਣ ਅਤੇ ਵੇਚਣ 'ਤੇ 21,000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। 
ਉਨ੍ਹਾਂ ਦੱਸਿਆ ਕਿ ਪਿੰਡ ਦੇ ਕਈ ਲੋਕ ਸ਼ਰਾਬ ਦੇ ਆਦੀ ਹੋ ਚੁੱਕੇ ਸਨ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਬਰਬਾਦ ਹੋ ਰਹੇ ਸਨ ਅਤੇ ਉਨ੍ਹਾਂ ਚੋ ਕਈਆਂ ਨੇ ਆਪਣੀਆਂ ਪਤਨੀਆਂ ਦੀ ਕੁੱਟਮਾਰ ਕੀਤੀ। ਅਜਿਹੇ 'ਚ ਸ਼ਰਾਬਬੰਦੀ ਨੂੰ ਲੈ ਕੇ ਪੰਚਾਇਤ ਬੁਲਾਈ ਗਈ। ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਵੱਲੋਂ ਸ਼ਰਾਬ 'ਤੇ ਪਾਬੰਦੀ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਹੁਣ ਉਨ੍ਹਾਂ ਦੀ ਗ੍ਰਾਮ ਪੰਚਾਇਤ ਵੀ ਉਨ੍ਹਾਂ ਦੇ ਨਕਸ਼ੇ ਕਦਮ 'ਤੇ ਚੱਲ ਰਹੀ ਹੈ। 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ