Aligarh New : ਉੱਤਰ ਪ੍ਰਦੇਸ਼ (Uttar Pradesh) ਦੇ ਅਲੀਗੜ੍ਹ (Aligarh) ਵਿੱਚ ਸ਼ਨੀਵਾਰ (15 ਅਕਤੂਬਰ) ਨੂੰ ਇੱਕ ਇਮਾਰਤ ਦੀ ਛੱਤ ਡਿੱਗਣ ਕਾਰਨ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਬਾਕੀ ਤਿੰਨ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟਰੇਟ ਇੰਦਰ ਵਿਕਰਮ ਸਿੰਘ ਨੇ ਦੱਸਿਆ ਕਿ ਡਾਕਟਰਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ।

 



ਜ਼ਿਲ੍ਹਾ ਮੈਜਿਸਟਰੇਟ ਇੰਦਰ ਵਿਕਰਮ ਸਿੰਘ ਨੇ ਦੱਸਿਆ ਕਿ ਕਮਜ਼ੋਰ ਇਮਾਰਤ ਦੇ ਅੰਦਰ ਇੱਕ ਗੋਦਾਮ ਸੀ। ਇੱਥੇ ਕੋਈ ਪਰਿਵਾਰ ਨਹੀਂ ਰਹਿੰਦਾ ਸੀ। ਘਟਨਾ ਦੇ ਸਮੇਂ ਚਾਰ ਵਿਅਕਤੀ ਕੁਝ ਸਾਮਾਨ ਕੱਢਣ ਲਈ ਅੰਦਰ ਗਏ ਸਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਇਕ ਦੀ ਮੌਤ ਹੋ ਗਈ। ਤਿੰਨਾਂ ਦਾ ਇਲਾਜ ਚੱਲ ਰਿਹਾ ਹੈ।


ਬਚਾਅ ਕਾਰਜ ਜਾਰੀ 

ਉਨ੍ਹਾਂ ਕਿਹਾ ਕਿ ਬਚਾਅ ਮੁਹਿੰਮ ਦੇ ਜ਼ਰੀਏ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਕੋਈ ਅਜੇ ਵੀ ਇਮਾਰਤ ਦੇ ਅੰਦਰ ਹੈ। ਮੌਕੇ 'ਤੇ ਚਾਰ ਬੁਲਡੋਜ਼ਰ, ਛੇ ਐਂਬੂਲੈਂਸ, ਇਕ ਡਾਕਟਰ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਜੂਦ ਹਨ। ਲੋੜ ਅਨੁਸਾਰ ਹੋਰ ਵੀ ਤਾਇਨਾਤ ਕੀਤੇ ਜਾ ਸਕਦੇ ਹਨ। ਜੇਸੀਬੀ ਮਸ਼ੀਨ ਵੀ ਮੌਕੇ ’ਤੇ ਬੁਲਾ ਲਈ ਗਈ ਹੈ।

ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇੱਥੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਕਮਜ਼ੋਰ ਇਮਾਰਤਾਂ ਦੀਆਂ ਛੱਤਾਂ ਡਿੱਗਣ ਅਤੇ ਮੌਤਾਂ ਹੋਣ ਦੀ ਵੀ ਖ਼ਬਰ ਹੈ। ਇਸ ਤੋਂ ਪਹਿਲਾਂ ਅਯੁੱਧਿਆ ਦੇ ਮਿਲਕੀਪੁਰ ਵਿੱਚ ਮਕਾਨ ਡਿੱਗਣ ਕਾਰਨ ਦੋ ਅਤੇ ਅਮਰੋਹਾ ਵਿੱਚ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ। ਤਾਜ਼ਾ ਮਾਮਲੇ ਵਿੱਚ ਵੀ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।