ਪੜਚੋਲ ਕਰੋ
(Source: ECI/ABP News)
ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ, ਵਿਧਾਇਕਾ ਵੱਲੋਂ ਅਸਤੀਫ਼ੇ ਦਾ ਐਲਾਨ
ਆਮ ਆਦਮੀ ਪਾਰਟੀ (ਆਪ) ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਕ ਤੋਂ ਵਿਧਾਇਕ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਲਾਂਬਾ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਇੱਕ ਰਾਇਸ਼ੁਮਾਰੀ ਤੋਂ ਬਾਅਦ ‘ਆਪ’ ਛੱਡਣ ਦਾ ਫੈਸਲਾ ਕੀਤਾ। ਆਪਣੇ ਅਗਲੇ ਰੁਖ਼ ਬਾਰੇ ਉਨ੍ਹਾਂ ਕਿਹਾ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।
![ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ, ਵਿਧਾਇਕਾ ਵੱਲੋਂ ਅਸਤੀਫ਼ੇ ਦਾ ਐਲਾਨ alka lamba says i should break all ties with aam aadmi party and resign from its primary membership ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ, ਵਿਧਾਇਕਾ ਵੱਲੋਂ ਅਸਤੀਫ਼ੇ ਦਾ ਐਲਾਨ](https://static.abplive.com/wp-content/uploads/sites/5/2017/07/26191742/kejriwal1-580x356.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਕ ਤੋਂ ਵਿਧਾਇਕ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਲਾਂਬਾ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਇੱਕ ਰਾਇਸ਼ੁਮਾਰੀ ਤੋਂ ਬਾਅਦ ‘ਆਪ’ ਛੱਡਣ ਦਾ ਫੈਸਲਾ ਕੀਤਾ। ਆਪਣੇ ਅਗਲੇ ਰੁਖ਼ ਬਾਰੇ ਉਨ੍ਹਾਂ ਕਿਹਾ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।
ਦੱਸ ਦੇਈਏ ਅਲਕਾ ਲਾਂਬਾ ਦਸੰਬਰ 2018 ਤੋਂ ਆਮ ਆਦਮੀ ਪਾਰਟੀ ਤੋਂ ਨਾਰਾਜ਼ ਹਨ, ਜਦੋਂ ਪਾਰਟੀ ਦੇ ਇੱਕ ਵਿਧਾਇਕ ਨੇ ਵਿਧਾਨ ਸਭਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੇ ਗਏ 'ਭਾਰਤ ਰਤਨ' ਨੂੰ ਵਾਪਸ ਲੈਣ ਦਾ ਪ੍ਰਸਤਾਵ ਪੇਸ਼ ਕੀਤਾ ਸੀ।
ਅਲਕਾ ਲਾਂਬਾ ਲਗਪਗ 20 ਸਾਲ ਕਾਂਗਰਸ ਵਿੱਚ ਰਹਿਣ ਤੋਂ ਬਾਅਦ 26 ਦਸੰਬਰ, 2014 ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਸ ਤੋਂ ਬਾਅਦ ਉਹ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਚੁਣੇ ਗਏ ਸਨ।
ਅਲਕਾ ਲਾਂਬਾ ਨੇ ਦਾਅਵਾ ਕੀਤਾ ਸੀ ਕਿ ਜਦੋਂ ਅਰਵਿੰਦ ਕੇਜਰੀਵਾਲ ਨਾਲ ਗੱਲ ਕੀਤੀ ਤਾਂ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਕਿਹਾ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਦੌਰਾਨ ਵੀ ਅਲਕਾ ਲਾਂਬਾ ਤੇ ‘ਆਪ’ ਨੇਤਾ ਸੌਰਭ ਭਾਰਦਵਾਜ ਆਹਮੋ-ਸਾਹਮਣੇ ਹੋਏ। ਲਾਂਬਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ।Alka Lamba: I thought I should talk to people & take a decision. It has been decided that I should break all ties with Aam Aadmi Party and resign from its primary membership. I'll tender my resignation from primary membership of AAP, soon in writing. I will continue to be an MLA. pic.twitter.com/wwViwgWyoE
— ANI (@ANI) August 4, 2019
![ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ, ਵਿਧਾਇਕਾ ਵੱਲੋਂ ਅਸਤੀਫ਼ੇ ਦਾ ਐਲਾਨ](https://static.abplive.com/wp-content/uploads/sites/5/2019/02/05153936/alka-lamba.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਧਰਮ
ਪੰਜਾਬ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)