ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ, ਵਿਧਾਇਕਾ ਵੱਲੋਂ ਅਸਤੀਫ਼ੇ ਦਾ ਐਲਾਨ
ਏਬੀਪੀ ਸਾਂਝਾ | 04 Aug 2019 05:06 PM (IST)
ਆਮ ਆਦਮੀ ਪਾਰਟੀ (ਆਪ) ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਕ ਤੋਂ ਵਿਧਾਇਕ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਲਾਂਬਾ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਇੱਕ ਰਾਇਸ਼ੁਮਾਰੀ ਤੋਂ ਬਾਅਦ ‘ਆਪ’ ਛੱਡਣ ਦਾ ਫੈਸਲਾ ਕੀਤਾ। ਆਪਣੇ ਅਗਲੇ ਰੁਖ਼ ਬਾਰੇ ਉਨ੍ਹਾਂ ਕਿਹਾ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਕ ਤੋਂ ਵਿਧਾਇਕ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਲਾਂਬਾ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਇੱਕ ਰਾਇਸ਼ੁਮਾਰੀ ਤੋਂ ਬਾਅਦ ‘ਆਪ’ ਛੱਡਣ ਦਾ ਫੈਸਲਾ ਕੀਤਾ। ਆਪਣੇ ਅਗਲੇ ਰੁਖ਼ ਬਾਰੇ ਉਨ੍ਹਾਂ ਕਿਹਾ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਦੱਸ ਦੇਈਏ ਅਲਕਾ ਲਾਂਬਾ ਦਸੰਬਰ 2018 ਤੋਂ ਆਮ ਆਦਮੀ ਪਾਰਟੀ ਤੋਂ ਨਾਰਾਜ਼ ਹਨ, ਜਦੋਂ ਪਾਰਟੀ ਦੇ ਇੱਕ ਵਿਧਾਇਕ ਨੇ ਵਿਧਾਨ ਸਭਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੇ ਗਏ 'ਭਾਰਤ ਰਤਨ' ਨੂੰ ਵਾਪਸ ਲੈਣ ਦਾ ਪ੍ਰਸਤਾਵ ਪੇਸ਼ ਕੀਤਾ ਸੀ। ਅਲਕਾ ਲਾਂਬਾ ਨੇ ਦਾਅਵਾ ਕੀਤਾ ਸੀ ਕਿ ਜਦੋਂ ਅਰਵਿੰਦ ਕੇਜਰੀਵਾਲ ਨਾਲ ਗੱਲ ਕੀਤੀ ਤਾਂ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਕਿਹਾ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਦੌਰਾਨ ਵੀ ਅਲਕਾ ਲਾਂਬਾ ਤੇ ‘ਆਪ’ ਨੇਤਾ ਸੌਰਭ ਭਾਰਦਵਾਜ ਆਹਮੋ-ਸਾਹਮਣੇ ਹੋਏ। ਲਾਂਬਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ। ਅਲਕਾ ਲਾਂਬਾ ਲਗਪਗ 20 ਸਾਲ ਕਾਂਗਰਸ ਵਿੱਚ ਰਹਿਣ ਤੋਂ ਬਾਅਦ 26 ਦਸੰਬਰ, 2014 ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਸ ਤੋਂ ਬਾਅਦ ਉਹ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਚੁਣੇ ਗਏ ਸਨ।