Sultanpuri Sikh Riots Case: ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਕੀਤਾ ਬਰੀ
Sultanpuri Sikh Riots Case:1984 ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਦਿੱਲੀ ਦੇ ਰਾਉਜ਼ ਐਵੇਨਿਊ ਕੋਰਟ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਸਮੇਤ ਹੋਰਾਂ ਨੂੰ ਬਰੀ ਕਰ ਦਿੱਤਾ ਹੈ।
Sultanpuri Sikh Riots Case: 1984 ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਦੀ ਗਵਾਹ ਚਾਮ ਕੌਰ ਨੇ ਕਿਹਾ ਸੀ ਕਿ ਦੰਗਿਆਂ ਦੌਰਾਨ ਸੱਜਣ ਕੁਮਾਰ ਭੀੜ ਨੂੰ ਭੜਕਾ ਰਿਹਾ ਸੀ। ਅਦਾਲਤ ਨੇ ਸਾਰੇ ਗਵਾਹਾਂ ਨੂੰ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: India Canada News: ਕੈਨੇਡਾ 'ਚ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 'ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ 'ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ 'ਤੇ ਦੋਸ਼ ਤੈਅ ਕੀਤੇ ਸਨ।
ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ 'ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਇੱਕ ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ।
ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸਨ ਜਿਸ ਦਾ ਇਰਾਦਾ 1 ਨਵੰਬਰ 1984 ਨੂੰ ਨਵਾਦਾ ਦੇ ਗੁਲਾਬ ਬਾਗ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।
ਇਹ ਵੀ ਪੜ੍ਹੋ: Canada Allegation On India: ਭਾਰਤ-ਕੈਨੇਡਾ ਵਿਵਾਦ 'ਤੇ ਬ੍ਰਿਟੇਨ ਦੇ ਸੰਸਦ ਨੇ ਕੀ ਕਿਹਾ, ਟਰੂਡੋ ਤੋਂ ਕੀਤੀ ਇਹ ਮੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।