ਪੜਚੋਲ ਕਰੋ
ਜੰਮੂ-ਕਸ਼ਮੀਰ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ

ਸ੍ਰੀਨਗਰ: ਧੁੰਦ ਨੇ ਹਵਾਈ ਸਫ਼ਰ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਸ੍ਰੀਨਗਰ ਤੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸ੍ਰੀਨਗਰ ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਸੰਘਣੀ ਧੁੰਦ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੋਮਵਾਰ ਸ੍ਰੀਨਗਰ ਹਵਾਈ ਤੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸ੍ਰੀਨਗਰ ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਮੌਸਮ ਉੱਤੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਧੁੰਦ ਸਾਫ਼ ਹੁੰਦੀ ਹੈ ਤਾਂ ਹਵਾਈ ਸਫ਼ਰ ਫਿਰ ਤੋਂ ਸੁਰੂ ਕਰ ਦਿੱਤਾ ਜਾਵੇਗਾ। ਜੰਮੂ-ਕਸ਼ਮੀਰ ਵਿੱਚ ਸੰਘਣੀ ਧੁੰਦ ਦੇ ਕਾਰਨ ਆਮ ਜਨ-ਜੀਵਨ ਉੱਤੇ ਵੀ ਵਿਆਪਕ ਅਸਰ ਪੈ ਰਿਹਾ ਹੈ।
Before You Go
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਟ੍ਰੈਂਡਿੰਗ ਟੌਪਿਕ






















