ਨਵੀਂ ਦਿੱਲੀ: ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (AIKSCC) ਦੇ ਰਾਸ਼ਟਰੀ ਕਾਰਜਕਾਰੀ ਸਮੂਹ ਨੇ ਵੀਰਵਾਰ ਨੂੰ ਤਿੰਨ ਖੇਤ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਈ ਆਪਣੀ ਹਮਾਇਤ ਦੁਹਰਾਈ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਉਹ ਕਿਸਾਨ ਅੰਦੋਲਨ ਦੀ ਹਮਾਇਤ 'ਚ ਹਨ।


ਜਥੇਬੰਦੀ ਨੇ ਇੱਕ ਬਿਆਨ ਵਿੱਚ ਕਿਹਾ, 'ਜਥੇਬੰਦੀ ਹਰ ਹਾਲ 'ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।' ਉਨ੍ਹਾਂ ਕਿਹਾ ਕਿ ਇਹ ਭਾਰਤ ਦੀਆਂ ਕਿਸਾਨੀ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਭ ਤੋਂ ਵੱਡਾ ਪਲੇਟਫਾਰਮ ਹੈ। ਜੋ ਕਿਸਾਨੀ ਦੇ ਹਿੱਤਾਂ ਤੇ ਫਿਕਰਾਂ ਦੀ ਪ੍ਰਤੀਨਿਧਤਾ ਕਰਦਾ ਹੈ।


ਉਨ੍ਹਾਂ ਦੁਹਰਾਇਆ ਕਿ ਉਹ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਮੰਗਾਂ ਦੇ ਨਾਲ ਡਟੇ ਹੋਏ ਹਨ। ਘੱਟੋ-ਘੱਟ ਸਮਰਥਨ ਮੁੱਲ ਤੇ ਬਿਜਲੀ ਸੋਧ ਬਿੱਲ 2020 ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਏਆਈਕੇਐਸਸੀ ਨੇ ਸਾਰੇ ਕਿਸਾਨ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋਣ ਤੇ ਇਸ ਕਿਸਾਨ ਵਿਰੋਧੀ ਹਕੂਮਤ ਦੀਆਂ ਵੰਡ ਪਾਉਣ ਵਾਲੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਾ ਹੋਣ ਦੇਣ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ