ਖੇਤੀ ਕਾਨੂੰਨਾਂ 'ਤੇ ਕਸੂਤੀ ਘਿਰੀ ਕੇਂਦਰ ਸਰਕਾਰ, ਜੇ ਨਾ ਮੰਨੀ ਗੱਲ ਤਾਂ ਝੱਲਣੀ ਪਵੇਗੀ ਇਹ ਪਰੇਸ਼ਾਨੀ
ਆਲ ਇੰਡੀਆ ਟੈਕਸੀ ਯੂਨੀਅਨ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਦੋ ਦਿਨਾਂ ਦੇ ਅੰਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਅਸੀਂ ਸੜਕ ਤੋਂ ਆਪਣੇ ਵਾਹਨ ਹਟਾ ਲਵਾਂਗੇ।

ਨਵੀਂ ਦਿੱਲੀ: ਆਲ ਇੰਡੀਆ ਟੈਕਸੀ ਯੂਨੀਅਨ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਵੇਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਉਹ ਹੜਤਾਲ 'ਤੇ ਜਾਣਗੇ। ਯੂਨੀਅਨ ਦੇ ਪ੍ਰਧਾਨ ਨੇ ਇਹ ਜਾਣਕਾਰੀ ਦਿੱਤੀ ਹੈ। ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਉਨ੍ਹਾਂ ਨੂੰ ਦੋ ਦਿਨ ਦਾ ਸਮਾਂ ਦੇ ਰਹੇ ਹਨ।
ਉਨ੍ਹਾਂ ਕਿਹਾ, 'ਅਸੀਂ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲੈਣ। ਕਾਰਪੋਰੇਟ ਸੈਕਟਰ ਸਾਨੂੰ ਬਰਬਾਦ ਕਰ ਰਿਹਾ ਹੈ। ਜੇਕਰ ਦੋ ਦਿਨਾਂ ਦੇ ਅੰਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਅਸੀਂ ਸੜਕ ਤੋਂ ਆਪਣੇ ਵਾਹਨ ਹਟਾ ਲਵਾਂਗੇ। ਅਸੀਂ ਦੇਸ਼ ਦੇ ਸਾਰੇ ਚਾਲਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਤਿੰਨ ਨਵੰਬਰ ਤੋਂ ਵਾਹਨ ਚਲਾਉਣਾ ਬੰਦ ਕਰ ਦੇਣ।'
ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਦਾ ਐਕਸ਼ਨ, ਦੰਗਾ ਭੜਕਾਉਣ ਸਮੇਤ ਕਈ ਧਾਰਾਵਾਂ ਤਹਿਤ FIR ਦਰਜ
ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਹਜ਼ਾਰਾਂ ਦੀ ਸੰਖਿਆਂ 'ਚ ਕਿਸਾਨ ਇਕੱਠੇ ਹੋਏ ਹਨ। ਬੀਤੀ ਸ਼ਾਮ ਕਿਸਾਨਾਂ ਨੇ ਕਿਹਾ ਸੀ ਕਿ ਉਹ ਫੈਸਲਾਕੁੰਨ ਲੜਾਈ ਲਈ ਦਿੱਲੀ ਆਏ ਹਨ ਤੇ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤਕ ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ ਗੱਲਬਾਤ, ਖੇਤੀਬਾੜੀ ਮੰਤਰੀ ਨੇ ਭੇਜਿਆ ਨਿਓਤਾਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
ਟ੍ਰੈਂਡਿੰਗ ਟੌਪਿਕ





















