ਪੜਚੋਲ ਕਰੋ
Advertisement
ਕੁੰਵਰ ਵਿਜੇ ਪ੍ਰਤਾਪ ਦੀ ਹੋਏਗੀ ਮੁੜ ਬਹਾਲੀ? 'ਆਪ' ਤੇ ਕਾਂਗਰਸ ਨੇ ਲਾਏ ਦਿੱਲੀ ਡੇਰੇ
ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਲਈ ਹੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।
ਚੰਡੀਗੜ੍ਹ: ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਬੇਅਦਬੀ ਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਐਸਆਈਟੀ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੁੜ ਤੋਂ ਤਾਇਨਾਤ ਕੀਤਾ ਜਾਵੇ। ਕਮਿਸ਼ਨ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਸਆਈਟੀ ਤੋਂ ਹਟਾ ਦਿੱਤਾ ਸੀ।
ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਪਾ, 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਪਾਰਟੀ ਛੱਡ ਚੁੱਕੇ ਸੀਨੀਅਰ ਵਕੀਲ ਐਚਐਸ ਫੂਲਕਾ ਦੇ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਲਈ ਹੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।
ਲੀਡਰਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਅਕਾਲੀਆਂ ਨੇ ਕਮਿਸ਼ਨ ਸਾਹਮਣੇ ਸਹੀ ਤੱਥ ਨਹੀਂ ਰੱਖੇ ਸੀ। ਵਫ਼ਦ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਭਰੋਸਾ ਦਿਵਾਇਆ ਹੈ ਕਿ ਉਹ ਛੇਤੀ ਹੀ ਇਸ ਮਾਮਲੇ ਦਾ ਨਿਬੇੜਾ ਕਰਨਗੇ। ਹੁਣ ਜੇਕਰ ਕੁੰਵਰ ਦੀ ਬਹਾਲੀ ਹੋ ਜਾਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਲਈ ਇਹ ਨਮੋਸ਼ੀ ਵਾਲੀ ਹਾਲਤ ਬਣ ਜਾਏਗੀ ਤੇ ਇਸ ਦਾ ਲਾਹਾ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਮਿਲੇਗਾ।
ਦੇਖੋ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ:
A delegation comprising Congress' Sunil Jakhar&Tripat RS Bajwa and AAP's Harpal S Cheema&Nazar Singh met EC today requesting them to review transfer of IG, Kunwar Vijay Pratap Singh from the SIT probing sacrilege of Guru Granth Sahib & killing of 2 ppl in firing thereafter,in '15 pic.twitter.com/hbzovi46OP
— ANI (@ANI) April 16, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement