ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਪਾ, 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਪਾਰਟੀ ਛੱਡ ਚੁੱਕੇ ਸੀਨੀਅਰ ਵਕੀਲ ਐਚਐਸ ਫੂਲਕਾ ਦੇ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਲਈ ਹੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।
ਲੀਡਰਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਅਕਾਲੀਆਂ ਨੇ ਕਮਿਸ਼ਨ ਸਾਹਮਣੇ ਸਹੀ ਤੱਥ ਨਹੀਂ ਰੱਖੇ ਸੀ। ਵਫ਼ਦ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਭਰੋਸਾ ਦਿਵਾਇਆ ਹੈ ਕਿ ਉਹ ਛੇਤੀ ਹੀ ਇਸ ਮਾਮਲੇ ਦਾ ਨਿਬੇੜਾ ਕਰਨਗੇ। ਹੁਣ ਜੇਕਰ ਕੁੰਵਰ ਦੀ ਬਹਾਲੀ ਹੋ ਜਾਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਲਈ ਇਹ ਨਮੋਸ਼ੀ ਵਾਲੀ ਹਾਲਤ ਬਣ ਜਾਏਗੀ ਤੇ ਇਸ ਦਾ ਲਾਹਾ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਮਿਲੇਗਾ।
ਦੇਖੋ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ: