ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਦਿੱਲੀ 'ਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਇਸ ਲਈ ਦਿੱਲੀ ਦੇ ਸਾਰੇ ਸਕੂਲ 12 ਨਵੰਬਰ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੱਲ੍ਹ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਬੰਦ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਕੇਜਰੀਵਾਲ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲਣਗੇ।
ਤੁਹਾਨੂੰ ਦੱਸ ਦਈਏ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਦਿੱਲੀ ਵਿੱਚ ਹੈਲਥ ਐਮਰਜੈਂਸੀ ਦਾ ਐਲਾਨ ਕੀਤਾ ਹੈ। ਆਈ.ਐਮ.ਏ ਨੇ ਦਿੱਲੀ ਵਿੱਚ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਮਹਿਲਾਵਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਆਈ.ਐਮ.ਏ ਨੇ ਸਕੂਲ ਮੈਰਾਥਨ ਕੈਂਸਲ ਕਰਨ ਦੀ ਵੀ ਸਿਫਾਰਸ਼ ਕੀਤੀ ਹੈ।
ਦਿੱਲੀ ਐਨ.ਸੀ.ਆਰ ਵਿੱਚ ਜ਼ਹਿਰੀਲੀ ਧੁੰਦ ਦੇ ਮੁੱਦੇ 'ਤੇ ਐਨ.ਜੀ.ਟੀ ਨੇ ਨਾਰਾਜ਼ਗੀ ਜਤਾਈ ਹੈ। ਐਨ.ਜੀ.ਟੀ ਨੇ ਦਿੱਲੀ ਤੋਂ ਇਲਾਵਾ ਯੂਪੀ, ਹਰਿਆਣਾ ਤੇ ਪੰਜਾਬ ਸਰਕਾਰ ਤੋਂ ਪੁੱਛਿਆ ਹੀ ਕਿ ਇਸ ਨੂੰ ਰੋਕਣ ਲਈ ਕੀ ਉਪਾਅ ਕੀਤੇ ਗਏ ਹਨ। ਐਨ.ਜੀ.ਟੀ ਨੇ ਪੁੱਛਿਆ ਕਿ ਹਾਲਾਤ ਇਸ ਤੋਂ ਜ਼ਿਆਦਾ ਬਦਤਰ ਨਾ ਹੋਣ ਇਸ ਲਈ ਕੀ ਕਾਰਵਾਈ ਕੀਤੀ ਗਈ।