ਅੱਜ ਬੰਦ ਰਹਿਣਗੇ ਸਾਰੇ ਸਕੂਲ, ਇਸ ਰਾਜ 'ਚ ਭਾਰੀ ਮੀਂਹ ਦਾ ਖਤਰਾ, ਮੌਸਮ ਵਿਭਾਗ ਵੱਲੋਂ ਜਾਰੀ ਹੋਇਆ ਔਰੇਂਜ ਅਲਰਟ
ਇਸ ਸੂਬੇ ਦੇ ਵਿੱਚ 5 ਅਗਸਤ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜੀ ਹਾਂ ਡੀਐਮ ਨੇ ਸਾਵਧਾਨੀ ਵਜੋਂ 5 ਅਗਸਤ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।

ਉੱਤਰਾਖੰਡ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਖਰਾਬ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਸਾਵਧਾਨੀ ਵਰਤਦੇ ਹੋਏ ਚੁੱਕੇ ਗਏ ਇਹ ਕਦਮ
ਇਸ ਚਿਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ, ਦੇਹਰਾਦੂਨ ਦੇ ਡੀਐਮ ਨੇ ਸਾਵਧਾਨੀ ਵਜੋਂ 5 ਅਗਸਤ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। 1 ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਦੇ ਨਾਲ-ਨਾਲ ਆਂਗਣਵਾੜੀ ਕੇਂਦਰਾਂ ਨੂੰ ਵੀ ਬੰਦ ਰੱਖਿਆ ਜਾਵੇਗਾ। ਇਹ ਫੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਤੋਂ ਇਲਾਵਾ, ਟਿਹਰੀ ਅਤੇ ਚੰਪਾਵਤ ਵਿੱਚ ਵੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਔਰੇਂਜ ਅਲਰਟ ਕੀ ਹੈ?
ਔਰੇਂਜ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਚਿਤਾਵਨੀਆਂ ਵਿੱਚ ਮੱਧ ਪੱਧਰ ਦੀ ਗੰਭੀਰ ਚਿਤਾਵਨੀ ਹੁੰਦੀ ਹੈ, ਜਿਸਦਾ ਮਤਲਬ ਹੈ ਕਿ ਮੌਸਮ "ਖਤਰਨਾਕ" ਹੋ ਸਕਦਾ ਹੈ ਅਤੇ ਇਹ ਜਨਜੀਵਨ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਵਿੱਚ ਪ੍ਰਸ਼ਾਸਨ ਅਤੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ, ਗੈਰ-ਜ਼ਰੂਰੀ ਯਾਤਰਾਵਾਂ ਤੋਂ ਬਚਣ ਅਤੇ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















