ਭਾਰੀ ਮੀਂਹ ਕਾਰਨ ਅੱਜ ਸਾਰੇ ਸਕੂਲ ਰਹਿਣਗੇ ਬੰਦ, ਇਸ ਸੂਬੇ 'ਚ ਜਾਰੀ ਹੋਏ ਹੁਕਮ
ਇਸ ਸਮੇਂ ਉੱਤਰ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਰਕੇ ਜਨ-ਜੀਵਨ ਪ੍ਰਭਾਵਿਤ ਹੋਇਆ ਪਿਆ ਹੈ। ਦੱਸ ਦਈਏ ਇਸ ਸੂਬੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਆਮ ਜੀਵਨ ਨੂੰ ਗੰਭੀਰ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ

Heavy Rain: ਇਸ ਸਮੇਂ ਉੱਤਰ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਰਕੇ ਜਨ-ਜੀਵਨ ਪ੍ਰਭਾਵਿਤ ਹੋਇਆ ਪਿਆ ਹੈ। ਦੱਸ ਦਈਏ ਮੱਧ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਆਮ ਜੀਵਨ ਨੂੰ ਗੰਭੀਰ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਨਦੀਆਂ ਅਤੇ ਨਾਲੇ ਉਫਾਨ 'ਤੇ ਹਨ ਅਤੇ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਥਿਤੀ ਬਣ ਗਈ ਹੈ। ਮੌਸਮ ਵਿਭਾਗ ਨੇ ਰਤਲਾਮ, ਮੰਦਸੌਰ ਅਤੇ ਨੀਮਚ ਜ਼ਿਲ੍ਹਿਆਂ ਲਈ ਭਾਰੀ ਤੋਂ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਐਤਵਾਰ ਨੂੰ ਰਾਜਗੜ੍ਹ ਜ਼ਿਲ੍ਹੇ ਵਿੱਚ 28 ਜੁਲਾਈ ਸੋਮਵਾਰ ਦੇ ਦਿਨ ਸਾਰੇ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕਰ ਦਿੱਤੀ ਗਈ ਹੈ।
ਆਂਗਣਵਾੜੀ ਕੇਂਦਰਾਂ 'ਚ ਵੀ ਛੁੱਟੀ ਘੋਸ਼ਿਤ
ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਇਹ ਛੁੱਟੀ ਨਰਸਰੀ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਲਾਗੂ ਰਹੇਗੀ। ਹਾਲਾਂਕਿ ਅਧਿਆਪਕਾਂ ਲਈ ਸਕੂਲ 'ਚ ਹਾਜ਼ਰ ਰਹਿਣਾ ਜ਼ਰੂਰੀ ਹੋਵੇਗਾ। ਇਸਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ 'ਚ ਵੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਪਰ ਸਹਾਇਕਾਂ ਨੂੰ ਕੇਂਦਰ 'ਤੇ ਡਿਊਟੀ ਲਈ ਹਾਜ਼ਰ ਰਹਿਣਾ ਪਵੇਗਾ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਹੋਈ ਜ਼ੋਰਦਾਰ ਮੀਂਹ
ਐਤਵਾਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਹੋਇਆ, ਉਹ ਹਨ – ਸ਼ਿਓਪੁਰ, ਬੈਤੂਲ, ਭੋਪਾਲ, ਧਾਰ, ਗੁਣਾ, ਗਵਾਲੀਅਰ, ਇੰਦੌਰ, ਰਤਲਾਮ, ਨਰਮਦਾਪੁਰਮ, ਦਤੀਆ, ਛਿੰਦਵਾੜਾ, ਖੰਡਵਾ, ਮੁਰੈਨਾ, ਸ਼ਿਵਪੁਰੀ, ਉੱਜੈਨ, ਵਿਦੀਸ਼ਾ, ਸਾਗਰ, ਮੰਡਲਾ, ਜਬਲਪੁਰ, ਅਸ਼ੋਕਨਗਰ, ਮੰਦਸੌਰ, ਨੌਗਾਁਵ (ਛਤਰਪੁਰ), ਸਿਉਨੀ, ਟੀਕਮਗੜ੍ਹ, ਬਾਲਾਘਾਟ, ਸੀਹੋਰ, ਦੇਵਾਸ, ਸ਼ਾਜਾਪੁਰ, ਰਾਜਗੜ੍ਹ ਅਤੇ ਆਗਰ-ਮਾਲਵਾ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਮੀਂਹ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਉਹ ਬਿਨਾਂ ਲੋੜ ਦੇ ਘਰ ਤੋਂ ਬਾਹਰ ਨਾ ਨਿਕਲਣ ਅਤੇ ਪਾਣੀ ਭਰਨ ਵਾਲੀਆਂ ਥਾਵਾਂ ਜਾਂ ਨਦੀਆਂ-ਨਾਲਿਆਂ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















