Haryana Government: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਵੱਡਾ ਫੈਸਲਾ, ਦੁਕਾਨਾਂ ਸ਼ਾਮ ਛੇ ਵਜੇ ਤੋਂ ਹੀ ਬੰਦ
Coronavirus in Haryana: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਵੱਡਾ ਫੈਸਲਾ, ਦੁਕਾਨਾਂ ਸ਼ਾਮ ਛੇ ਵਜੇ ਤੋਂ ਹੀ ਬੰਦ
ਚੰਡੀਗੜ੍ਹ: ਕੋਰੋਨਾ ਕੇਸਾਂ 'ਚ ਲਗਾਤਾਰ ਵਾਧੇ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਵੀਰਵਾਰ ਨੂੰ ਵੱਡਾ ਫੈਸਲਾ ਲਿਆ ਹੈ। ਇਸ ਦਰਮਿਆਨ ਹਰਿਆਣਾ 'ਚ ਸ਼ਾਮ 6 ਵਜੇ ਤੋਂ ਬਾਅਦ ਸਾਰੇ ਬਾਜ਼ਾਰ ਬੰਦ ਕੀਤੇ ਜਾਣਗੇ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ 'ਚ ਕੈਬਿਨਟ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ। ਸੀਐਮ ਦੇ ਹੁਕਮ ਮੁਤਾਬਕ ਇਹ ਫੈਸਲਾ ਸ਼ੁੱਕਰਵਾਰ ਤੋਂ ਲਾਗੂ ਹੋ ਜਾਵੇਗਾ।
ਦੱਸ ਦਈਏ ਕਿ ਇਸ ਦੀ ਜਾਣਕਾਰੀ ਹਰਿਆਣਾ ਦੇ ਸਿਹਤ ਮੰਤਰੀ ਅਨੀਲ ਵਿਜ ਨੇ ਵੀ ਟਵੀਟ ਕਰਕੇ ਦਿੱਤੀ।
ਨਾਲ ਹੀ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸਿਹਤ ਵਿਭਾਗ ਦੇ ਅਧਿਕਾਰੀ ਹਰਿਆਣਾ ਦੀ ਸਰਹੱਦ ‘ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਕਰਨਗੇ। ਇਸ ਵਿਚ ਉਨ੍ਹਾਂ ਨੂੰ ਕੋਵਿਡ ਦੀ ਸਕ੍ਰੀਨਿੰਗ ਅਤੇ ਟੀਕਾਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਭਾਗ ਨੇਤਾਵਾਂ ਦੀ ਸਹਿਮਤੀ ਤੋਂ ਬਾਅਦ ਆਪਣਾ ਕੰਮ ਸ਼ੁਰੂ ਕਰੇਗਾ।
ਅਨਿਲ ਵਿਜ ਨੇ ਕਿਹਾ ਕਿ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਅੰਦੋਲਨ ਆਪਣੀ ਥਾਂ ਹੈ ਅਤੇ ਸੁਰੱਖਿਆ ਆਪਣੀ ਥਾਂ। ਡੀਸੀ ਅਤੇ ਐਸਪੀ ਉਨ੍ਹਾਂ ਨੂੰ ਸਰਕਾਰ ਵਲੋਂ ਮਿਲਣ ਲਈ ਗਏ ਸੀ, ਪਰ ਗੱਲ ਨਹੀਂ ਹੋ ਸਕੀ। ਫਿਰ ਤੋਂ ਅਧਿਕਾਰੀ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਅਤੇ ਕਿਸਾਨਾਂ ਨਾਲ ਟੀਕੇ ਅਤੇ ਉਨ੍ਹਾਂ ਦੇ ਕੋਰੋਨ ਟੈਸਟ ਬਾਰੇ ਗੱਲ ਕਰਨਗੇ।
ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਰਕਾਰ ਨੇ ਆਦੇਸ਼ ਜਾਰੀ ਕੀਤੇ ਹਨ ਕਿ ਜਿਸ ਕਿਸੇ ਨੂੰ ਕੋਰੋਨਾ ਦੇ ਲੱਛਣ ਹੋਣ, ਜੇ ਉਹ ਕਿਸੇ ਪ੍ਰਾਈਵੇਟ ਡਾਕਟਰ ਕੋਲ ਜਾਂਦਾ ਹੈ ਤਾਂ ਡਾਕਟਰ ਨੂੰ ਇਲਾਜ ਤੋਂ ਪਹਿਲਾਂ ਉਸ ਦੀ ਕੋਰੋਨਾ ਜਾਂਚ ਕਰਵਾਉਣੀ ਚਾਹੀਦੀ ਹੈ। ਅਤੇ ਜਦੋਂ ਰਿਪੋਰਟ ਨੈਗਟਿਵ ਆਵੇ ਉਦੋਂ ਹੀ ਇਲਾਜ ਕਰੇ। ਪਰ ਜੇਕਰ ਰਿਪੋਰਟ ਪੌਜ਼ੇਟਿਵ ਆਉਂਦੀ ਹੈ ਤਾਂ ਮਰੀਜ਼ ਨੂੰ ਕੋਰੋਨਾ ਹਸਪਤਾਲ ਭੇਜਿਆ ਜਾਵੇ।
ਇਹ ਵੀ ਪੜ੍ਹੋ: Weather Update: ਪਹਾੜੀ ਇਲਾਕਿਆਂ ਵਿੱਚ ਬਾਰਸ਼ ਦੀ ਸੰਭਾਵਨਾ, ਜਾਣੋ ਦਿੱਲੀ ਸਮੇਤ ਹੋਰਨਾ ਸੂਬਿਆਂ 'ਚ ਮੌਸਮ ਦਾ ਹਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904