Uttarkashi Tunnel Rescue: ਉੱਤਰਕਾਸ਼ੀ ਦੇ ਸਿਲਕਿਆਰਾ ਸੁਰੰਗ ਵਿੱਚ ਪਿਛਲੇ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਕਈ ਥਾਵਾਂ 'ਤੇ ਜਸ਼ਨ ਦਾ ਮਾਹੌਲ ਹੈ। ਮਜ਼ਦੂਰਾਂ ਦੇ ਪਰਿਵਾਰ ਵਾਲੇ ਭਾਵੁਕ ਅਤੇ ਖੁਸ਼ ਨਜ਼ਰ ਆਏ। ਕਈ ਥਾਂਵਾਂ ਉੱਤੇ ਪਟਾਕੇ ਚਲਾਏ ਗਏ ਅਤੇ ਮਿਠਾਈਆਂ ਵੀ ਵੰਡੀਆਂ ਗਈਆਂ। ਸੋਸ਼ਲ ਮੀਡੀਆ ਉੱਤੇ ਪਰਿਵਾਰ ਵਾਲਿਆਂ ਦੀਆਂ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ।
ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ਵਿੱਚ ਪਿਛਲੇ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਿਸ ਕਾਰਨ ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ ਹੈ। ਪੂਰਾ ਦੇਸ਼ ਇਨ੍ਹਾਂ ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਆਉਣ ਦੀ ਉਡੀਕ ਕਰ ਰਿਹਾ ਸੀ। ਪਰਿਵਾਰਕ ਮੈਂਬਰ ਵੀ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸੀ। ਅਜਿਹੇ 'ਚ ਵਰਕਰਾਂ ਦੇ ਬਾਹਰ ਆਉਣ ਤੋਂ ਬਾਅਦ ਮੌਕੇ 'ਤੇ ਮੌਜੂਦ ਕਈ ਲੋਕਾਂ ਦੀਆਂ ਅੱਖਾਂ 'ਚ ਹੰਝੂ ਆ ਗਏ। ਪਰਿਵਾਰ ਵਾਲਿਆਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ।
ਦੇਸ਼ ਦੇ ਅੱਠ ਰਾਜਾਂ ਵਿੱਚ ਰਹਿੰਦੇ ਇਨ੍ਹਾਂ 41 ਮਜ਼ਦੂਰਾਂ ਲਈ ਜਸ਼ਨ ਦਾ ਮਾਹੌਲ ਹੈ। ਇੱਕ ਮਜ਼ਦੂਰ ਦੇ ਰਿਸ਼ਤੇਦਾਰ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਉਹ ਪਿਛਲੇ ਦੋ ਹਫ਼ਤਿਆਂ ਤੋਂ ਇਸ ਦਿਨ ਦੀ ਉਡੀਕ ਕਰ ਰਿਹਾ ਸੀ। ਅੱਜ ਉਸਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਸਭ ਤੋਂ ਵੱਧ ਜਸ਼ਨ ਵਾਲਾ ਮਾਹੌਲ ਝਾਰਖੰਡ ਵਿੱਚ ਹੈ, ਕਿਉਂਕਿ ਝਾਰਖੰਡ ਦੇ 15 ਲੋਕ ਸੁਰੰਗ ਦੇ ਅੰਦਰ ਫਸ ਗਏ ਸਨ। ਇਸ ਦੇ ਨਾਲ ਹੀ ਯੂਪੀ ਤੋਂ 8, ਉੱਤਰਾਖੰਡ ਤੋਂ 2, ਹਿਮਾਚਲ ਪ੍ਰਦੇਸ਼ ਤੋਂ 1, ਬਿਹਾਰ ਤੋਂ 5, ਪੱਛਮੀ ਬੰਗਾਲ ਤੋਂ 3, ਅਸਾਮ ਤੋਂ 2 ਅਤੇ ਉੜੀਸਾ ਤੋਂ 5 ਮਜ਼ਦੂਰ ਫਸੇ ਹੋਏ ਹਨ।
ਜ਼ਿਕਰਯੋਗ ਹੈ ਕਿ ਦੀਵਾਲੀ ਵਾਲੇ ਦਿਨ ਨਿਰਮਾਣ ਅਧੀਨ ਸੁਰੰਗ ਅਚਾਨਕ ਢਿੱਗਾਂ ਡਿੱਗਣ ਕਾਰਨ ਧਸ ਗਈ ਸੀ, ਜਿਸ ਵਿਚ 41 ਮਜ਼ਦੂਰ ਫਸ ਗਏ ਸਨ। ਇਸ ਹਾਦਸੇ ਤੋਂ ਬਾਅਦ ਇਨ੍ਹਾਂ ਮਜ਼ਦੂਰਾਂ ਨੂੰ ਸੁਰੰਗ 'ਚੋਂ ਬਾਹਰ ਕੱਢਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਜਿਵੇਂ-ਜਿਵੇਂ ਕਈ ਦਿਨ ਬੀਤਦੇ ਜਾ ਰਹੇ ਸਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਨਿਰਾਸ਼ਾ ਅਤੇ ਨਾਰਾਜ਼ਗੀ ਵਧਦੀ ਜਾ ਰਹੀ ਸੀ। ਪਰ ਹੁਣ ਇਨ੍ਹਾਂ ਮਜ਼ਦੂਰਾਂ ਨੂੰ ਸਹੀ ਸਲਾਮਤ ਬਾਹਰ ਕੱਢਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ। ਝਾਰਖੰਡ ਦੇ ਰਹਿਣ ਵਾਲੇ ਅਨਿਲ ਬੇਦੀਆ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਬਾਹਰ ਆਉਣ 'ਤੇ ਮਠਿਆਈਆਂ ਵੰਡੀਆਂ।
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦਾ ਰਹਿਣ ਵਾਲਾ ਮਨਜੀਤ ਵੀ ਸੁਰੰਗ ਵਿੱਚ ਫਸ ਗਿਆ ਸੀ, ਜੋ ਹੁਣ ਸੁਰੰਗ ਵਿੱਚੋਂ ਸੁਰੱਖਿਅਤ ਬਾਹਰ ਆ ਗਿਆ ਹੈ। ਜਿਵੇਂ ਹੀ ਉਨ੍ਹਾਂ ਦੇ ਸੁਰੰਗ 'ਚੋਂ ਨਿਕਲਣ ਦੀ ਖਬਰ ਉਨ੍ਹਾਂ ਦੇ ਪਿੰਡ ਪਹੁੰਚੀ ਤਾਂ ਜਸ਼ਨ ਦਾ ਮਾਹੌਲ ਬਣ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।