ਪੜਚੋਲ ਕਰੋ

ਜਿਸ ਨੂੰ ਸੁਪਰੀਮ ਕੋਰਟ ਨੇ ਦਿੱਤਾ ਨਿਆਂ ਉਸ ਸੀਬੀਆਈ ਮੁਖੀ ਦੀ ਮੋਦੀ ਨੇ 36 ਘੰਟਿਆਂ 'ਚ ਕੀਤੀ ਛੁੱਟੀ

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਹੁਕਮ ਪਾ ਕੇ ਸੀਬੀਆਈ ਦੇ ਨਿਰਦੇਸ਼ਕ ਦੇ ਅਹੁਦੇ 'ਤੇ ਬਹਾਲ ਹੋਏ ਆਲੋਕ ਵਰਮਾ ਨੂੰ ਮੋਦੀ ਸਰਕਾਰ ਨੇ ਹਟਾ ਦਿੱਤਾ ਹੈ। ਵਰਮਾ ਨੂੰ ਹਟਾਉਣ ਦੇ ਹੁਕਮ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸਿਲੈਕਟ ਕਮੇਟੀ ਨੇ ਵੀਰਵਾਰ ਨੂੰ ਮੋਦੀ ਦੀ ਰਿਹਾਇਸ਼ 'ਤੇ ਹੋਈ ਬੈਠਕ ਦੌਰਾਨ ਜਾਰੀ ਕੀਤੇ ਹਨ। ਇਸ ਮਾਮਲੇ 'ਤੇ ਸਰਕਾਰ ਖ਼ਿਲਾਫ਼ ਸਿਆਸੀ ਹਮਲੇ ਵੀ ਤੇਜ਼ ਹੋ ਗਏ ਹਨ। ਕਾਂਗਰਸੀ ਲੀਡਰ ਮੱਲਿਕਾਰਜੁਨ ਖੜਗੇ ਵਰਮਾ ਨੂੰ ਹਟਾਉਣ ਦੇ ਪੱਖ ਵਿੱਚ ਨਹੀਂ ਸਨ। ਵਰਮਾ ਨੂੰ ਹਟਾਉਣ ਦਾ ਫੈਸਲਾ 2-1 ਵੋਟਾਂ ਹਿਸਾਬ ਨਾਲ ਲਿਆ ਗਿਆ ਹੈ। ਵਰਮਾ ਨੇ 31 ਜਨਵਰੀ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਜਾਣਾ ਸੀ, ਪਰ ਉਨ੍ਹਾਂ ਨੂੰ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤਕਰੀਬਨ ਦੋ ਮਹੀਨੇ ਪਹਿਲਾਂ ਮੋਦੀ ਸਰਕਾਰ ਨੇ ਸੀਬੀਆਈ ਮੁਖੀ ਆਲੋਕ ਵਰਮਾ ਨੂੰ ਜ਼ਬਰਨ ਛੁੱਟੀ 'ਤੇ ਭੇਜ ਦਿੱਤਾ ਸੀ, ਪਰ ਬੀਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸੀਬੀਆਈ ਡਾਇਰੈਕਟਰ ਦੇ ਅਹੁਦੇ 'ਤੇ ਮੁੜ ਬਹਾਲ ਕਰ ਦਿੱਤਾ ਸੀ। ਦਰਅਸਲ, ਵਰਮਾ ਤੇ ਕੇਂਦਰੀ ਜਾਂਚ ਏਜੰਸੀ ਵਿੱਚ ਦੂਜੇ ਨੰਬਰ ਦੇ ਅਧਿਕਾਰੀ ਰਾਕੇਸ਼ ਅਸਥਾਨਾ ਨੇ ਇੱਕ-ਦੂਜੇ ਵਿਰੁੱਧ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਸਨ, ਜਿਸ ਮਗਰੋਂ ਉਨ੍ਹਾਂ ਨੂੰ ਛੁੱਟੀ 'ਤੇ ਵੀ ਭੇਜ ਦਿੱਤਾ ਗਿਆ ਸੀ। ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਵਰਮਾ ਸੁਪਰੀਮ ਕੋਰਟ ਚਲੇ ਗਏ ਸਨ। ਸਰਕਾਰ ਨੇ ਉਨ੍ਹਾਂ ਦੀ ਥਾਂ ਐਮ ਨਾਗੇਸ਼ਵਰ ਰਾਓ ਨੂੰ ਸੀਬੀਆਈ ਦਾ ਅੰਤ੍ਰਿਮ ਮੁਖੀ ਲਾਇਆ ਸੀ। ਵਰਮਾ ਨੇ ਅਹੁਦਾ ਮੁੜ ਸੰਭਾਲਦਿਆਂ ਹੀ ਰਾਓ ਵੱਲੋਂ ਕੀਤੀਆਂ ਬਦਲੀਆਂ ਦੇ ਹੁਕਮ ਰੱਦ ਕਰ ਦਿੱਤੇ ਹਨ। ਜਿਨ੍ਹਾਂ ਅਫ਼ਸਰਾਂ ਦੀਆਂ ਬਦਲੀਆਂ ਹੋਈਆਂ ਸਨ, ਉਨ੍ਹਾਂ ਨੂੰ ਵਰਮਾ ਦਾ ਵਿਸ਼ਵਾਸਪਾਤਰ ਸਮਝਿਆ ਜਾਂਦਾ ਹੈ। ਪਰ ਹੁਣ ਚੋਣ ਕਮੇਟੀ ਨੇ ਆਲੋਕ ਵਰਮਾ ਨੂੰ ਹੀ ਸੀਬੀਆਈ ਮੁਖੀ ਵਜੋਂ ਹਟਾ ਦਿੱਤਾ ਹੈ। ਕਮੇਟੀ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬਣੀ ਹੁੰਦੀ ਹੈ, ਜਿਸ ਵਿੱਚ ਦੇਸ਼ ਦੇ ਚੀਫ਼ ਜਸਟਿਸ ਜਾਂ ਸੁਪਰੀਮ ਕੋਰਟ ਦੇ ਕੋਈ ਇੱਕ ਜੱਜ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹੁੰਦੇ ਹਨ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਆਪਣੇ ਵੱਲੋਂ ਜਸਟਿਸ ਏ.ਕੇ. ਸੀਕਰੀ ਨੂੰ ਭੇਜਿਆ ਸੀ ਤੇ ਕਾਂਗਰਸੀ ਨੇਤਾ ਮੱਲਿਕਾਰਜੁਨ ਖੜਗੇ ਨੇ ਵੀ ਸ਼ਮੂਲੀਅਤ ਕੀਤੀ ਸੀ। ਕਮੇਟੀ ਦੀ ਬੈਠਕ ਬੁੱਧਵਾਰ ਨੂੰ ਵੀ ਕੀਤੀ ਗਈ ਸੀ, ਪਰ ਖੜਗੇ ਨੇ ਸਰਕਾਰ ਤੋਂ ਸੀਵੀਸੀ ਜਾਂਚ ਸਬੰਧੀ ਦਸਤਾਵੇਜ਼ ਮੰਗੇ ਤੇ ਬੈਠਕ ਬੇਨਤੀਜਾ ਰਹੀ ਸੀ। ਵਰਮਾ ਨੂੰ ਹਟਾਏ ਜਾਣ ਤੋਂ ਕੁਝ ਸਮੇਂ ਬਾਅਦ ਹੀ ਕਾਂਗਰਸ ਨੇ ਪ੍ਰੈਸ ਕਾਨਫ਼ਰੰਸ ਕਰਕੇ ਮੰਗ ਕੀਤੀ ਕਿ ਵਰਮਾ ਨੂੰ ਆਪਣਾ 31 ਜਨਵਰੀ ਤਕ ਕਾਰਜਕਾਲ ਪੂਰਾ ਕਰਨ ਦਿੱਤਾ ਜਾਵੇ। ਇਸ ਦੇ ਨਾਲ ਹੀ ਕਾਂਗਰਸ ਨੇ ਮੋਦੀ ਸਰਕਾਰ ਵਿਰੁੱਧ ਕਈ ਸ਼ਬਦੀ ਹਮਲੇ ਵੀ ਕੀਤੇ।

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget