ਨਵੀਂ ਦਿੱਲੀ: ਪਿਛਲੇ ਜੂਨ ਵਿਚ TikTok ਅਤੇ WeChat ਸਮੇਤ ਕੁੱਲ 59 ਚੀਨੀ ਐਪਸ 'ਤੇ ਪਾਬੰਦੀ ਲਗਾਈ ਗਈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਭਾਰਤ ਸਰਕਾਰ ਦਾ ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨੋਲੋਜੀ (MeitY) ਭਾਰਤ ਵਿਚ ਇਨ੍ਹਾਂ 59 ਚੀਨੀ ਐਪਸ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾ ਰਹੀ ਹੈ। ਕੁਝ ਮੀਡੀਆ ਰਿਪੋਰਟਾਂ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਹੁਣ ਇਨ੍ਹਾਂ ਐਪਸ ‘ਤੇ ਰੋਕ ਨੂੰ ਪੱਕੇ ਤੌਰ ‘ਤੇ ਬੈਨ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਜੂਨ 2020 ਅਤੇ ਉਸ ਤੋਂ ਬਾਅਦ ਭਾਰਤ ਸਰਕਾਰ ਨੇ ਕਈ ਚੀਨੀ ਐਪਸ 'ਤੇ ਪਾਬੰਦੀ ਲਗਾਈ ਸੀ। ਸਰਕਾਰ ਨੇ ਇਨ੍ਹਾਂ ਐਪਸ ਰਾਹੀਂ ਇਕੱਤਰ ਕੀਤੇ ਜਾ ਰਹੇ ਅੰਕੜਿਆਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਸਵਾਲ ਖੜੇ ਕੀਤੇ ਸੀ ਅਤੇ ਇਨ੍ਹਾਂ ਐਪਸ ਦੀਆਂ ਕੰਪਨੀਆਂ ਤੋਂ ਇਸ ਸਬੰਧ ਵਿਚ ਸਪਸ਼ਟੀਕਰਨ ਦੀ ਮੰਗ ਕੀਤੀ ਸੀ। ਪਰ ਸਾਹਮਣੇ ਆਇਆਂ ਰਿਪੋਰਟਾਂ ਵਿਚ ਸੂਤਰਾਂ ਨੂੰ ਦੱਸਿਆ ਗਿਆ ਹੈ ਕਿ ਸਰਕਾਰ ਇਨ੍ਹਾਂ ਕੰਪਨੀਆਂ ਵਲੋਂ ਦਿੱਤੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ।

ਸਰਕਾਰ ਨੇ ਪਿਛਲੇ ਹਫ਼ਤੇ ਇਨ੍ਹਾਂ ਕੰਪਨੀਆਂ ਨੂੰ ਇੱਕ ਨਵਾਂ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ, ਜਿਸ ਤੋਂ ਬਾਅਦ ਇਸ ਪਾਬੰਦੀ ਨੂੰ ਸਥਾਈ ਬਣਾਉਣ ਦਾ ਫੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ ਪਿਛਲੇ ਸਾਲ ਜੂਨ ਵਿੱਚ ਸਰਕਾਰ ਨੇ ਆਈਟੀ ਐਕਟ, 2000 ਦੀ ਧਾਰਾ 69 () ਤਹਿਤ ਐਂਡਰਾਇਡ ਅਤੇ ਆਈਓਐਸ 'ਤੇ ਕੁੱਲ 59 ਚੀਨੀ ਮੋਬਾਈਲ ਐਪਲੀਕੇਸ਼ਨਾਂ 'ਤੇ ਪਾਬੰਦੀ ਲਗਾਈ ਸੀ, ਜਿਸ ਵਿੱਚ ਟਿੱਕਟੌਕ ਵੀ ਸ਼ਾਮਲ ਸੀ। ਟਿੱਕਟੋਕ ਤੋਂ ਇਲਾਵਾ Vigo Video, Shareit, UC Browser, Helo ਅਤੇ Likee ਵਰਗੇ ਕਈਂ ਐਪਸ ਵੀ ਇਸ ਸੂਚੀ ਵਿੱਚ ਸ਼ਾਮਲ ਕੀਤੇ ਗਏ ਸੀ।

ਇਹ ਵੀ ਪੜ੍ਹੋRafale on Rajpath: ਰਾਜਪਥ 'ਤੇ ਨਜ਼ਰ ਆਇਆ ਭਾਰਤ ਦੇ ਗਣਤੰਤਰ ਦਾ ਮਾਣ, ਅਸਮਾਨ 'ਚ ਰਾਫੇਲ ਦੀ ਗਰਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904