ਪੜਚੋਲ ਕਰੋ

ਗਊ ਰੱਖਿਆ ਦੇ ਨਾਂਅ ‘ਤੇ ਹੋਏ ਕਤਲ ਹੋਏ ਪਹਿਲੂ ਖ਼ਾਨ ਨੂੰ ਪੁਲਿਸ ਨੇ ਦੱਸਿਆ ਤਸਕਰ!

ਪਹਿਲੂ ਖ਼ਾਨ ਦੇ ਪੁੱਤਰ ਇਰਸ਼ਾਦ ਨੇ ਚਾਰਜਸ਼ੀਟ ਦਾ ਵਿਰੋਧ ਕਰਦਿਆਂ ਕਿਹਾ ਕਿ ਅਸੀਂ ਆਪਣੇ ਪਿਤਾ ਨੂੰ ਪਹਿਲਾਂ ਹੀ ਗੁਆ ਦਿੱਤਾ ਹੈ ਅਤੇ ਹੁਣ ਪੁਲਿਸ ਨੇ ਸਾਡੇ 'ਤੇ ਗਊ ਤਸਕਰੀ 'ਤੇ ਇਲਜ਼ਾਮ ਲਾ ਦਿੱਤੇ ਹਨ।

ਜੈਪੁਰ: ਰਾਜਸਥਾਨ ਦੇ ਅਲਵਰ ਗਊ-ਰੱਖਿਆ ਦੇ ਨਾਂਅ ‘ਤੇ ਪਹਿਲੂ ਖ਼ਾਨ ਦਾ ਕਤਲ ਹੋਇਆ ਸੀ ਜਿਸ ਮਾਮਲੇ ‘ਚ ਪੁਲਿਸ ਨੇ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਚਾਰਜਸ਼ੀਟ ‘ਚ ਪੁਲਿਸ ਨੇ ਪਹਿਲੂ ਖ਼ਾਨ ਅਤੇ ਉਸ ਦੇ ਦੋ ਬੇਟਿਆਂ ਇਰਸ਼ਾਦ ਅਤੇ ਆਰਿਫ ਨੂੰ ਰਾਜਸਥਾਨ ਗਊਜਾਤੀ ਪਸ਼ੂ ਕਾਨੂੰਨ ਅਤੇ ਨਿਯਮਾਂ ਦੀ ਧਾਰਾ 5,8 ਅਤੇ 9 ਤਹਿਤ ਨਾਮਜ਼ਦ ਕੀਤਾ ਹੈ। 24 ਮਈ ਨੂੰ ਰਾਜਸਥਾਨ ਪੁਲਿਸ ਨੇ ਚਾਰਜਸ਼ੀਟ ਦਾਖਲ ਕੀਤੀ ਸੀ। ਪਹਿਲੂ ਖ਼ਾਨ ਨੂੰ ਅਪਰੈਲ 2017 ‘ਚ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ, ਬਾਅਦ ‘ਚ ਉਸ ਦੀ ਮੌਤ ਹੋ ਗਈ ਸੀ। ਉਦੋਂ ਰਾਜਸਥਾਨ ‘ਚ ਬੀਜੇਪੀ ਸਰਕਾਰ ਸੀ ਅਤੇ ਕਾਂਗਰਸ ਨੇ ਬੀਜੇਪੀ ‘ਤੇ ਨਫਰਤ ਫੈਲਾਉਣ ਦਾ ਇਲਜ਼ਾਮ ਲਗਾਇਆ ਸੀ। ਹੁਣ ਕਾਂਗਰਸ ਸੱਤਾ ‘ਚ ਹੈ ਅਤੇ ਪੁਲਿਸ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਦੋਸ਼ ਪੱਤਰ ਮੁਤਾਬਕ ਪਹਿਲੂ ਖ਼ਾਨ ਤੇ ਉਸ ਦੇ ਪੁੱਤਰ ਗਊ ਤਸਕਰੀ ਵਿੱਚ ਸ਼ਾਮਲ ਸਨ। ਚਾਰਜਸ਼ੀਟ ਦਾਖਲ ਕਰਨ ਨੂੰ ਲੈ ਕੇ ਹੋ ਰਹੇ ਵਿਵਾਦਾਂ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਲੋੜ ਪੈਣ ‘ਤੇ ਦੁਬਾਰਾ ਜਾਂਚ ਕੀਤੀ ਜਾਵੇਗੀ। ਉੱਧਰ ਏਆਈਐਮਆਈਐਮ ਸੰਸਦ ਮੈਂਬਰ ਅਸਦੁਦੱਦੀਨ ਓਵੈਸੀ ਨੇ ਬੀਜੇਪੀ ਅਤੇ ਕਾਂਗਰਸ ਦੋਵਾਂ ‘ਤੇ ਨਿਸ਼ਾਨਾ ਸਾਧਿਆ ਹੈ। ਉਸ ਨੇ ਟਵੀਟ ਕਰ ਕਿਹਾ, “ਰਾਜਸਥਾਨ ਦੇ ਮੁਸਲਮਾਨਾਂ ਨੂੰ ਇਹ ਸਮਝਣਾ ਹੋਵੇਗਾ ਕਿ ਕਾਂਗਰਸ ਦਾ ਸੱਤਾ ‘ਚ ਹੋਣਾ ਬੀਜੇਪੀ ਦਾ ਹੀ ਰੂਪ ਹੈ। ਅਜਿਹੇ ਵਿਅਕਤੀਆਂ ਅਤੇ ਸੰਗਠਨਾਂ ਨੂੰ ਅਸਵੀਕਾਰ ਕਰਨਾ ਹੋਵੇਗਾ ਜੋ ਕਾਂਗਰਸ ਪਾਰਟੀ ਦੀ ਦਲਾਲੀ ਕਰਦੇ ਹਨ ਅਤੇ ਆਪਣਾ ਆਜ਼ਾਦ ਰਾਜਨੀਤੀਕ ਮੰਚ ਬਣਾਉਣਾ ਚਾਹੀਦਾ ਹੈ, ਬਦਲਾਅ ਲਈ 70 ਸਾਲ ਕਾਫੀ ਹਨ।” ਪਹਿਲੂ ਖ਼ਾਨ ਦੇ ਪੁੱਤਰ ਇਰਸ਼ਾਦ ਨੇ ਚਾਰਜਸ਼ੀਟ ਦਾ ਵਿਰੋਧ ਕਰਦਿਆਂ ਕਿਹਾ ਕਿ ਅਸੀਂ ਆਪਣੇ ਪਿਤਾ ਨੂੰ ਪਹਿਲਾਂ ਹੀ ਗੁਆ ਦਿੱਤਾ ਹੈ ਅਤੇ ਹੁਣ ਪੁਲਿਸ ਨੇ ਸਾਡੇ 'ਤੇ ਗਊ ਤਸਕਰੀ 'ਤੇ ਇਲਜ਼ਾਮ ਲਾ ਦਿੱਤੇ ਹਨ। ਉੱਧਰ, ਸਾਲ 2017 ‘ਚ ਪਹਿਲੂ ਖ਼ਾਨ ਦੇ ਕਤਲ ਤੋਂ ਬਾਅਦ ਚਰਚਾ ‘ਚ ਆਏ ਬੀਜੇਪੀ ਨੇਤਾ ਗਿਆਨ ਦੇਵ ਅਹੂਜਾ ਨੇ ਕਿਹਾ ਕਿ ਮੇਰਾ ਦਾਅਵਾ ਬਿਲਕੁਲ ਠੀਕ ਹੋਇਆ। ਉਨ੍ਹਾਂ ਕਿਹਾ, “ਪਹਿਲੂ ਖ਼ਾਨ, ਉਸਦੇ ਬੇਟੇ ਅਪਰਾਧੀ ਸੀ ਅਤੇ ਲਗਾਤਾਰ ਗਊ ਤਸਕਰੀ ‘ਚ ਸ਼ਾਮਲ ਸੀ।"
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget