ਪੜਚੋਲ ਕਰੋ

Amarnath Yatra 2022: ਅਮਰਨਾਥ ਯਾਤਰਾ ਦੀਆਂ ਸੁਰੱਖਿਆ ਤਿਆਰੀਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਕੀਤੀ ਉੱਚ ਪੱਧਰੀ ਬੈਠਕ

ਹਰ ਸਾਲ ਵੱਡੀ ਗਿਣਤੀ 'ਚ ਲੋਕ ਅਮਰਨਾਥ ਯਾਤਰਾ 'ਚ ਸ਼ਾਮਲ ਹੋਣ ਲਈ ਪਹੁੰਚਦੇ ਹਨ। ਇਸ ਵਾਰ ਇਹ ਯਾਤਰਾ 30 ਜੂਨ ਤੋਂ 11 ਅਗਸਤ ਤੱਕ ਚੱਲੇਗੀ।

Amarnath Yatra: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ। ਇਸ 'ਚ ਉਨ੍ਹਾਂ ਨੇ ਯਾਤਰੀਆਂ ਦੀ ਜ਼ਰੂਰਤ ਦੇ ਹਿਸਾਬ ਨਾਲ ਸ਼੍ਰੀਨਗਰ 'ਚ ਹਵਾਈ ਸੇਵਾਵਾਂ ਵਧਾਉਣ ਸਮੇਤ ਕਈ ਨਿਰਦੇਸ਼ ਦਿੱਤੇ। ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਲਈ ਸੁਰੱਖਿਆ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੰਗਲਵਾਰ ਨੂੰ ਉੱਚ ਪੱਧਰੀ ਬੈਠਕ ਬੁਲਾਈ ਸੀ। ਇਸ ਦੇ ਨਾਲ ਹੀ 6 ਹਜ਼ਾਰ ਫੁੱਟ ਦੀ ਉਚਾਈ 'ਤੇ 100 ਬਿਸਤਰਿਆਂ ਦਾ ਹਸਪਤਾਲ ਬਣਾਉਣ ਤੇ ਰਸਤੇ ਵਿੱਚ ਯਾਤਰੀਆਂ ਦੇ ਠਹਿਰਨ ਲਈ ਟੈਂਟ ਸਿਟੀ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ।

ਨਾਲ ਹੀ ਜ਼ਮੀਨ ਖਿਸਕਣ ਕਾਰਨ ਹੋਣ ਵਾਲੀ ਆਫ਼ਤ ਨਾਲ ਨਜਿੱਠਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਰਸਤੇ ਵਿੱਚ ਰੋਸ਼ਨੀ ਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਇਹ ਮੀਟਿੰਗ ਦੋ ਪੜਾਵਾਂ ਵਿੱਚ ਹੋਈ। ਪਹਿਲੇ ਪੜਾਅ ਵਿੱਚ ਇਹ ਮੀਟਿੰਗ ਕਰੀਬ 45 ਮਿੰਟ ਤੱਕ ਚੱਲੀ। ਇਸ ਸਬੰਧੀ ਲੌਜਿਸਟਿਕਸ ਸਬੰਧੀ ਮੀਟਿੰਗ ਹੋਈ। ਉੱਥੇ ਸਿਹਤ.. ਸੜਕ.. ਸੰਚਾਰ ਸਬੰਧੀ ਕੀ ਕੰਮ ਚੱਲ ਰਿਹਾ ਹੈ ਅਤੇ ਇਹ ਕਦੋਂ ਤੱਕ ਪੂਰਾ ਹੋਵੇਗਾ, ਇਸ ਬਾਰੇ ਚਰਚਾ ਕੀਤੀ ਗਈ।

ਇਸ ਬੈਠਕ 'ਚ ਅਮਿਤ ਸ਼ਾਹ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਏ.ਕੇ ਭੱਲਾ, ਸੀਆਰਪੀਐੱਫ ਦੇ ਡੀਜੀ ਕੁਲਦੀਪ ਸਿੰਘ ਅਤੇ ਬੀਐੱਸਐੱਫ ਅਤੇ ਗ੍ਰਹਿ ਮੰਤਰਾਲੇ ਦੇ ਕਈ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਹਰ ਸਾਲ ਹੋਣ ਵਾਲੀ ਅਮਰਨਾਥ ਯਾਤਰਾ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਆਯੋਜਿਤ ਕੀਤੀ ਗਈ। ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਕਾਰਨ ਇਹ ਯਾਤਰਾ ਪਿਛਲੇ ਦੋ ਸਾਲਾਂ ਤੋਂ ਮੁਲਤਵੀ ਕੀਤੀ ਗਈ ਸੀ। ਇਸ ਵਾਰ ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਅਮਿਤ ਸ਼ਾਹ ਨੇ ਸੁਰੱਖਿਆ ਦੀ ਸਮੀਖਿਆ ਲਈ ਇਹ ਉੱਚ ਪੱਧਰੀ ਮੀਟਿੰਗ ਬੁਲਾਈ ਹੈ।

ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਸੁਰੱਖਿਆ ਬਲਾਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪਰ ਪਿਛਲੇ ਕੁਝ ਦਿਨਾਂ ਦੌਰਾਨ ਕਸ਼ਮੀਰ ਵਿੱਚ ਵਾਪਰੀਆਂ ਘਟਨਾਵਾਂ ਨੇ ਸੁਰੱਖਿਆ ਬਲਾਂ ਨੂੰ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਹੋਰ ਵੀ ਸੁਚੇਤ ਹੋਣ ਲਈ ਮਜਬੂਰ ਕਰ ਦਿੱਤਾ ਹੈ। ਦੱਸ ਦਈਏ ਕਿ ਜਿਸ ਤਰ੍ਹਾਂ ਅੱਤਵਾਦੀ ਘਾਟੀ ਵਿੱਚ ਪੁਲਿਸ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਤਾਂ ਜੋ ਅੱਤਵਾਦੀ ਕਸ਼ਮੀਰ 'ਚ ਡਰ ਦਾ ਮਾਹੌਲ ਪੈਦਾ ਕਰ ਸਕਣ। ਉਦੋਂ ਤੋਂ ਕਸ਼ਮੀਰ ਵਿੱਚ ਘੱਟ ਗਿਣਤੀਆਂ ਨੂੰ ਆਪਣੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ।

ਕਈ ਵੱਡੇ ਫੈਸਲਿਆਂ ਦੀ ਉਮੀਦ

ਹਰ ਸਾਲ ਵੱਡੀ ਗਿਣਤੀ 'ਚ ਲੋਕ ਅਮਰਨਾਥ ਯਾਤਰਾ 'ਚ ਹਿੱਸਾ ਲੈਣ ਪਹੁੰਚਦੇ ਹਨ। ਇਸ ਵਾਰ ਇਹ ਯਾਤਰਾ 30 ਜੂਨ ਤੋਂ 11 ਅਗਸਤ ਤੱਕ ਚੱਲੇਗੀ। ਇਸ ਬੈਠਕ 'ਚ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ। ਹਾਲਾਂਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਯਾਤਰੀਆਂ ਦੀ ਸੁਰੱਖਿਆ ਲਈ ਪੂਰੇ ਇਲਾਕੇ 'ਚ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ। ਯਾਤਰਾ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡਰੋਨ, ਐਂਟੀ ਡਰੋਨ ਤਕਨੀਕ ਦੀ ਵਰਤੋਂ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਪੂਰੇ ਇਲਾਕੇ ਦੀ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Punjab News: ਭਾਜਪਾ ਸਰਕਾਰ ਦੇਸ਼ ਦੇ ਸ਼ਹੀਦਾਂ ਦਾ ਕਰ ਰਹੀ ਹੈ ਅਪਮਾਨ: ਮਲਵਿੰਦਰ ਸਿੰਘ ਕੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget