ਪੜਚੋਲ ਕਰੋ

ਕਸ਼ਮੀਰ 'ਚ ਟੀਵੀ ਅਦਾਕਾਰਾ ਦੀ ਹੱਤਿਆ ਕਰਨ ਵਾਲੇ ਦੋਵੇਂ ਅੱਤਵਾਦੀ ਢੇਰ, ਸੁਰੱਖਿਆ ਬਲਾਂ ਨੇ ਕੀਤੀ ਕਾਰਵਾਈ

Ambreen Bhat Murder: ਜੰਮੂ-ਕਸ਼ਮੀਰ ਦੀ ਟੀਵੀ ਕਲਾਕਾਰ ਅਮਰੀਨ ਭੱਟ ਦੇ ਕਤਲ ਤੋਂ ਬਾਅਦ ਹੁਣ ਸੁਰੱਖਿਆ ਬਲਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ।

Ambreen Bhat Murder: ਜੰਮੂ-ਕਸ਼ਮੀਰ ਦੀ ਟੀਵੀ ਕਲਾਕਾਰ ਅਮਰੀਨ ਭੱਟ ਦੇ ਕਤਲ ਤੋਂ ਬਾਅਦ ਹੁਣ ਸੁਰੱਖਿਆ ਬਲਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਦੱਸਿਆ ਗਿਆ ਹੈ ਕਿ ਦੋਵੇਂ ਅੱਤਵਾਦੀ ਕਸ਼ਮੀਰ ਦੇ ਅਵੰਤੀਪੋਰਾ 'ਚ ਮਾਰੇ ਗਏ। ਅਭਿਨੇਤਰੀ ਦੀ ਹੱਤਿਆ ਦੇ ਬਾਅਦ ਤੋਂ ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ ਦੀ ਤਲਾਸ਼ ਕਰ ਰਹੇ ਸਨ ਅਤੇ ਇਸ ਦੇ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ। ਕਤਲ ਦੇ ਕਰੀਬ ਦੋ ਦਿਨ ਬਾਅਦ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ।

ਇਸ ਤਰ੍ਹਾਂ ਸੁਰੱਖਿਆ ਬਲਾਂ ਨੇ ਕੀਤਾ ਢੇਰ 
ਸੁਰੱਖਿਆ ਬਲਾਂ ਨੇ ਅੱਤਵਾਦੀ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ। ਸਾਰੀਆਂ ਥਾਵਾਂ ਤੋਂ ਅੱਤਵਾਦੀਆਂ ਦੀ ਖੁਫੀਆ ਜਾਣਕਾਰੀ ਲਈ ਗਈ ਸੀ ਅਤੇ ਉਸ ਤੋਂ ਬਾਅਦ ਪਤਾ ਲੱਗਾ ਕਿ ਦੋਵੇਂ ਅੱਤਵਾਦੀ ਅਵੰਤੀਪੋਰਾ ਇਲਾਕੇ 'ਚ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਕਾਫੀ ਦੇਰ ਤੱਕ ਚੱਲੇ ਇਸ ਮੁਕਾਬਲੇ 'ਚ ਦੋਵੇਂ ਅੱਤਵਾਦੀ ਮਾਰੇ ਗਏ।ਮੁਕਾਬਲੇ 'ਚ ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਵੀ ਹੋ ਗਈ ਹੈ। ਜਿਨ੍ਹਾਂ ਦੇ ਨਾਂ ਆਫਰੀਨ ਆਫਤਾਬ ਮਲਿਕ ਅਤੇ ਸ਼ਾਕਿਰ ਅਹਿਮਦ ਵਾਜ਼ਾ ਦੱਸੇ ਜਾ ਰਹੇ ਹਨ ਜੋ ਕਿ ਸ਼ੋਪੀਆਂ ਦੇ ਰਹਿਣ ਵਾਲੇ ਸਨ।

ਪਰਿਵਾਰ ਨੂੰ ਵੱਡਾ ਝਟਕਾ
ਦੱਸ ਦਈਏ ਕਿ 35 ਸਾਲਾ ਟੀਵੀ ਕਲਾਕਾਰ ਅਮਰੀਨ ਨੂੰ ਅੱਤਵਾਦੀਆਂ ਨੇ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ ਸੀ। ਇਸ ਦੌਰਾਨ ਉਹਨਾਂ ਦੇ ਨਾਲ ਮੌਜੂਦ ਉਸ ਦੇ ਭਤੀਜੇ ਨੂੰ ਵੀ ਗੋਲੀ ਲੱਗੀ, ਜਿਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਅਮਰੀਨ ਦੇ ਕਤਲ ਤੋਂ ਬਾਅਦ ਉਸ ਦਾ ਪੂਰਾ ਪਰਿਵਾਰ ਟੁੱਟ ਗਿਆ ਹੈ, ਕਿਉਂਕਿ ਉਹਨਾਂ ਦੀ ਕਮਾਈ ਨਾਲ ਹੀ ਘਰ ਚੱਲਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੇ ਉਨ੍ਹਾਂ ਦਾ ਸਭ ਕੁਝ ਖੋਹ ਲਿਆ। ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ।

ਬਡਗਾਮ 'ਚ 15 ਦਿਨਾਂ 'ਚ ਲਗਾਤਾਰ ਦੂਜੀ ਹੱਤਿਆ ਤੋਂ ਬਾਅਦ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਸਪੈਸ਼ਲ ਆਪ੍ਰੇਸ਼ਨ ਚਲਾ ਕੇ ਅੱਤਵਾਦੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਅਮਰੀਨ ਨੂੰ ਮਾਰਨ ਵਾਲੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪਿਛਲੇ ਤਿੰਨ ਦਿਨਾਂ 'ਚ ਸੁਰੱਖਿਆ ਬਲਾਂ ਨੇ 10 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਜਦਕਿ ਇਸ ਸਾਲ ਹੁਣ ਤੱਕ 80 ਅੱਤਵਾਦੀ ਮਾਰੇ ਜਾ ਚੁੱਕੇ ਹਨ। ਦੱਸ ਦੇਈਏ ਕਿ ਇਸ ਕਤਲ ਦੀ ਜ਼ਿੰਮੇਵਾਰੀ ਕਸ਼ਮੀਰ ਦੇ ਅੱਤਵਾਦੀ ਸੰਗਠਨ ਟੀਆਰਐਫ ਨੇ ਲਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget