ਭਾਰਤ-ਪਾਕਿ ਸਰਹੱਦ ਦੇ 10 ਕਿਲੋਮੀਟਰ ਦੇ ਘੇਰੇ ਤੋਂ ਰਹੋ ਦੂਰ, ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਟ੍ਰੈਵਲ ਐਡਵਾਈਜ਼ਰੀ
America Travel Advisory: ਪਾਕਿਸਤਾਨ ਵਿੱਚ ਚੱਲ ਰਹੇ ਸਿਆਸੀ ਸੰਕਟ ਵਿਚਕਾਰ, ਅਮਰੀਕਾ ਨੇ ਹਾਲ ਹੀ ਵਿੱਚ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਟ੍ਰੈਵਲ ਐਡਵਾਈਡਜ਼ਰੀ ਵਿੱਚ ਸੋਧ ਕਰਦੇ ਹੋਏ
America Travel Advisory: ਪਾਕਿਸਤਾਨ ਵਿੱਚ ਚੱਲ ਰਹੇ ਸਿਆਸੀ ਸੰਕਟ ਵਿਚਕਾਰ, ਅਮਰੀਕਾ ਨੇ ਹਾਲ ਹੀ ਵਿੱਚ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਟ੍ਰੈਵਲ ਐਡਵਾਈਡਜ਼ਰੀ ਵਿੱਚ ਸੋਧ ਕਰਦੇ ਹੋਏ ਉਨ੍ਹਾਂ ਨੂੰ ਭਾਰਤ-ਪਾਕਿ ਸਰਹੱਦ ਦੇ 10 ਕਿਲੋਮੀਟਰ ਦੇ ਘੇਰੇ ਤੋਂ ਦੂਰ ਰਹਿਣ ਲਈ ਕਿਹਾ ਹੈ। ਇਸ ਦੇ ਪਿੱਛੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਟਕਰਾਅ ਦੀ ਸੰਭਾਵਨਾ ਜਤਾਈ ਗਈ ਹੈ।
ਅਮਰੀਕੀ ਵਿਦੇਸ਼ ਵਿਭਾਗ ਨੇ ਇਕ ਨਵੀਂ ਐਡਵਾਈਜ਼ਰੀ 'ਚ ਕਿਹਾ, ''ਅਪਰਾਧ ਅਤੇ ਅੱਤਵਾਦ ਦੇ ਕਾਰਨ ਭਾਰਤ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ''।
ਇਸ ਤੋਂ ਪਹਿਲਾਂ, ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (CDC) ਨੇ ਕੋਵਿਡ -19 ਦੇ ਘਟਦੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਲਈ ਇੱਕ ਲੈਵਲ-1 'ਟ੍ਰੈਵਲ ਹੈਲਥ ਨੋਟਿਸ' ਵੀ ਜਾਰੀ ਕੀਤਾ ਸੀ। ਦੋਵੇਂ ਸਲਾਹਾਂ ਇਸ ਤੱਥ ਵੱਲ ਇਸ਼ਾਰਾ ਕਰਦੀਆਂ ਹਨ ਕਿ ਅਮਰੀਕਾ ਨੂੰ ਲੱਗਦਾ ਹੈ ਕਿ ਭਾਰਤ ਵਿਚ ਸਥਿਤੀ ਹੁਣ ਆਮ ਵਾਂਗ ਹੋ ਰਹੀ ਹੈ।
ਜੰਮੂ-ਕਸ਼ਮੀਰ ਅਤੇ ਭਾਰਤ-ਪਾਕਿ ਸਰਹੱਦ 'ਤੇ ਪੁਰਾਣਾ ਸਟੈਂਡ ਕਾਇਮ
ਜੰਮੂ-ਕਸ਼ਮੀਰ ਅਤੇ ਭਾਰਤ-ਪਾਕਿਸਤਾਨ ਸਰਹੱਦ 'ਤੇ ਇਸ ਦਾ ਸਟੈਂਡ ਹਾਲਾਂਕਿ ਅੱਜ ਵੀ ਉਹੀ ਹੈ, ਜਿੱਥੇ ਇਹ ਆਪਣੇ ਨਾਗਰਿਕਾਂ ਨੂੰ ਯਾਤਰਾ ਨਾ ਕਰਨ ਦੀ ਸਲਾਹ ਦੇ ਰਿਹਾ ਹੈ।
ਐਡਵਾਈਜ਼ਰੀ 'ਚ ਕਿਹਾ ਗਿਆ ਹੈ, ''ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਿਆਂ ਅਤੇ ਹਿੰਸਕ ਨਾਗਰਿਕ ਪ੍ਰਦਰਸ਼ਨਾਂ ਦੀ ਸੰਭਾਵਨਾ ਹੈ। ਇਸ ਕੇਂਦਰ ਸ਼ਾਸਤ ਪ੍ਰਦੇਸ਼ (ਪੂਰਬੀ ਲੱਦਾਖ ਖੇਤਰ ਅਤੇ ਇਸਦੀ ਰਾਜਧਾਨੀ ਲੇਹ ਨੂੰ ਛੱਡ ਕੇ) ਦੀ ਯਾਤਰਾ ਕਰਨ ਤੋਂ ਬਚੋ।
ਵਿਦੇਸ਼ ਮੰਤਰਾਲੇ ਨੇ ਕਿਹਾ, ''ਛਿਟਪੁਟ ਹਿੰਸਾ ਖਾਸ ਤੌਰ 'ਤੇ ਭਾਰਤ-ਪਾਕਿਸਤਾਨ ਕੰਟਰੋਲ ਰੇਖਾ (ਐਲਓਸੀ) ਅਤੇ ਕਸ਼ਮੀਰ ਘਾਟੀ - ਸ਼੍ਰੀਨਗਰ, ਗੁਲਮਰਗ ਅਤੇ ਪਹਿਲਗਾਮ ਦੇ ਸੈਰ-ਸਪਾਟਾ ਸਥਾਨਾਂ 'ਤੇ ਹੁੰਦੀ ਹੈ। ਭਾਰਤ ਸਰਕਾਰ ਵਿਦੇਸ਼ੀ ਸੈਲਾਨੀਆਂ ਨੂੰ ਕੰਟਰੋਲ ਰੇਖਾ ਦੇ ਨੇੜੇ ਦੇ ਕੁਝ ਖੇਤਰਾਂ ਵਿੱਚ ਜਾਣ ਤੋਂ ਵੀ ਰੋਕਦੀ ਹੈ।
ਸਰਹੱਦ 'ਤੇ ਵੱਡੀ ਗਿਣਤੀ 'ਚ ਜਵਾਨਾਂ ਦੀ ਤਾਇਨਾਤੀ
ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਦੇ ਦੋਵੇਂ ਪਾਸੇ ਵੱਡੀ ਗਿਣਤੀ ਵਿਚ ਫ਼ੌਜੀ ਤਾਇਨਾਤ ਹਨ। ਜਿਹੜੇ ਲੋਕ ਭਾਰਤ ਜਾਂ ਪਾਕਿਸਤਾਨ ਦੇ ਨਾਗਰਿਕ ਨਹੀਂ ਹਨ, ਉਹ ਸਿਰਫ਼ ਸਰਹੱਦ ਦੇ ਨੇੜੇ ਭਾਰਤ ਦੇ ਅਟਾਰੀ ਅਤੇ ਪਾਕਿਸਤਾਨ ਵਿੱਚ ਵਾਹਗਾ ਜਾ ਸਕਦੇ ਹਨ।
ਮੰਤਰਾਲੇ ਨੇ ਕਿਹਾ, ''ਸਰਹੱਦ ਆਮ ਤੌਰ 'ਤੇ ਖੁੱਲ੍ਹੀ ਰਹਿੰਦੀ ਹੈ, ਪਰ ਯਾਤਰਾ ਕਰਨ ਤੋਂ ਪਹਿਲਾਂ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਓ। ਪਾਕਿਸਤਾਨ ਵਿੱਚ ਦਾਖਲ ਹੋਣ ਲਈ ਪਾਕਿਸਤਾਨੀ ਵੀਜ਼ਾ ਦੀ ਲੋੜ ਹੁੰਦੀ ਹੈ। ਭਾਰਤ 'ਚ ਮੌਜੂਦ ਅਮਰੀਕੀ ਨਾਗਰਿਕ ਭਾਰਤ 'ਚ ਹੀ ਪਾਕਿਸਤਾਨੀ ਵੀਜ਼ਾ ਲਈ ਅਪਲਾਈ ਕਰਨ। ਨਹੀਂ ਤਾਂ, ਭਾਰਤ ਦੀ ਯਾਤਰਾ ਕਰਨ ਤੋਂ ਪਹਿਲਾਂ, ਤੁਸੀਂ ਜਿੱਥੇ ਵੀ ਹੋ, ਉਸ ਦੇਸ਼ ਵਿੱਚ ਪਾਕਿਸਤਾਨੀ ਵੀਜ਼ਾ ਲਈ ਅਰਜ਼ੀ ਦਿਓ।