104 deported Indians: ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਭਾਰਤ ਭੇਜਣ ਦਾ ਮੁੱਦਾ ਦੇਸ਼-ਵਿਦੇਸ਼ ਵਿੱਚ ਇੱਕ ਗਰਮ ਵਿਸ਼ਾ ਬਣ ਗਿਆ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਦੇ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ, ਯੂਐਸ ਬਾਰਡਰ ਪੈਟਰੋਲ (UBSP) ਨੇ ਇੱਕ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਇੱਕ ਅਮਰੀਕੀ ਫੌਜੀ ਜਹਾਜ਼ ਰਾਹੀਂ ਭਾਰਤ ਭੇਜਿਆ ਜਾ ਰਿਹਾ ਹੈ।
ਅਮਰੀਕੀ ਸਰਹੱਦੀ ਗਸ਼ਤ ਮੁਖੀ ਮਾਈਕਲ ਡਬਲਯੂ. ਬੈਂਕਸ ਨੇ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਤੇ ਕਿਹਾ ਕਿ USBP ਅਤੇ ਭਾਈਵਾਲਾਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸਫਲਤਾਪੂਰਵਕ ਭਾਰਤ ਭੇਜਿਆ ਹੈ। ਇਹ ਅਮਰੀਕਾ ਤੋਂ ਹੁਣ ਤੱਕ ਦੀ ਸਭ ਤੋਂ ਦੂਰ ਦੀ ਉਡਾਣ ਸੀ। ਜ ਤੁਸੀਂ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਦੇ ਹੋ, ਤਾਂ ਤੁਹਾਨੂੰ ਨਤੀਜੇ ਭੁਗਤਣੇ ਪੈਣਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਤਰੀਕੇ ਨਾਲ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਹੰਗਾਮਾ ਹੋ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਇਸ ਬਾਰੇ ਸੰਸਦ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਜਿਨ੍ਹਾਂ ਨੂੰ ਅਮਰੀਕਾ ਨੇ ਭੇਜਿਆ ਹੈ। ਇਨ੍ਹਾਂ ਵਿੱਚੋਂ 31 ਪੰਜਾਬ ਤੋਂ, 30 ਹਰਿਆਣਾ ਤੋਂ, 27 ਗੁਜਰਾਤ ਤੋਂ, 3 ਉੱਤਰ ਪ੍ਰਦੇਸ਼ ਤੋਂ, 4 ਮਹਾਰਾਸ਼ਟਰ ਤੋਂ ਤੇ 2 ਚੰਡੀਗੜ੍ਹ ਤੋਂ ਹਨ। ਕਿਹਾ ਜਾ ਰਿਹਾ ਹੈ ਕਿ ਅਮਰੀਕੀ ਸਰਕਾਰ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦਾ ਖਰਚਾ ਚੁੱਕੇਗੀ।
ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ, ਅਮਰੀਕੀ ਦੂਤਾਵਾਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਜੇ ਤੁਸੀਂ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਦੇ ਹੋ, ਤਾਂ ਤੁਹਾਨੂੰ ਵਾਪਸ ਭੇਜ ਦਿੱਤਾ ਜਾਵੇਗਾ। ਸਾਡੇ ਦੇਸ਼ ਦੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਮਜ਼ਬੂਤ ਬਣਾਉਣਾ ਅਮਰੀਕੀ ਸੁਰੱਖਿਆ ਅਤੇ ਸਾਡੇ ਲੋਕਾਂ ਦੇ ਹਿੱਤਾਂ ਲਈ ਬਹੁਤ ਜ਼ਰੂਰੀ ਹੈ। ਸਾਡੀ ਨੀਤੀ ਹੈ ਕਿ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ।
ਹਾਲਾਂਕਿ, ਹੁਣ ਤੱਕ ਇਸ ਮਾਮਲੇ ਵਿੱਚ ਭਾਰਤ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਇਸ ਮਾਮਲੇ 'ਤੇ ਸੰਸਦ ਵਿੱਚ ਦੁਪਹਿਰ 3 ਵਜੇ ਬਿਆਨ ਦੇਣਗੇ।