American Police : ਭਾਰਤੀ ਵਿਦਿਆਰਥਣ ਦੀ ਮੌਤ 'ਤੇ ਹੱਸਣ ਵਾਲੇ ਪੁਲਿਸ ਅਧਿਕਾਰੀ 'ਤੇ ਹੋਵੇਗੀ ਸਖ਼ਤ ਕਾਰਵਾਈ!
ਅਮਰੀਕਾ ਦੇ ਸਿਆਟਲ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਤੇਜ਼ ਰਫ਼ਤਾਰ ਪੁਲਿਸ ਗਸ਼ਤੀ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਇੱਕ 23 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਸੀ। ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਦੇ 'ਬਾਡੀਕੈਮ'...
America : ਅਮਰੀਕਾ ਦੇ ਸਿਆਟਲ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਤੇਜ਼ ਰਫ਼ਤਾਰ ਪੁਲਿਸ ਗਸ਼ਤੀ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਇੱਕ 23 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਸੀ। ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਦੇ 'ਬਾਡੀਕੈਮ' (ਸਰੀਰ ਉੱਤੇ ਲੈੱਗੇ ਕੈਮਰੇ) ਦੀ ਫੁਟੇਜ਼ ਸਾਹਮਣੇ ਆਈ ਹੈ, ਜਿਸ ਵਿੱਚ ਉਹ ਵਿਦਿਆਰਥਣ ਦੀ ਮੌਤ ਉੱਤੇ ਹੱਸਦਾ ਹੋਇਆ ਤੇ ਮਜ਼ਾਕ ਉਡਾਉਂਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ, ਭਾਰਤ ਨੇ ਪੂਰੀ ਜਾਂਚ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਅਮਰੀਕੀ ਅਧਿਕਾਰੀਆਂ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਹੈ।
ਸਿਆਟਲ ਟਾਈਮਜ਼ ਨੇ ਸੋਮਵਾਰ ਨੂੰ ਰਿਪੋਰਟ ਕੀਤੀ ਕਿ ਪੁਲਿਸ ਅਧਿਕਾਰੀ ਕੇਵਿਨ ਡੇਟ ਵੱਲੋਂ ਚਲਾਏ ਜਾ ਰਹੇ ਇੱਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਜਨਵਰੀ ਵਿੱਚ ਜਾਹਨਵੀਂ ਕੰਦੂਲਾ ਦੀ ਮੌਤ ਹੋ ਗਈ ਸੀ। ਉਹ 74 ਕਿਲੋਮੀਟਰ ਪ੍ਰਤੀ ਮੀਲ (119 ਕਿਲੋਮੀਟਰ ਪ੍ਰਤੀ ਘੰਟਾ) ਦੀ ਰਫ਼ਤਾਰ ਨਾਲ ਕਾਰ ਨੂੰ ਚਲਾ ਰਿਹਾ ਸੀ। ਸਿਆਟਲ ਪੁਲਿਸ ਵਿਭਾਗ ਵੱਲੋਂ ਸੋਮਵਾਰ ਨੂੰ ਬਾਡੀਕੈਮ ਫੁਟੇਜ਼ ਜਾਰੀ ਕੀਤੀ ਗਈ, ਜਿਸ ਵਿੱਚ ਅਫ਼ਸਰ ਡੈਨੀਅਲ ਆਰਡਰਰ ਘਾਤਕ ਘਟਨਾ ਨੂੰ ਲੈ ਕੇ ਹੱਸਿਆ ਸੀ ਤੇ ਡੇਵ ਦੀ ਗਲਤੀ ਜਾਂ ਅਪਰਾਧਿਕ ਜਾਂਚ ਦੀ ਜ਼ਰੂਰਤ ਨੂੰ ਖਾਰਜ ਕਰ ਦਿੱਤਾ ਸੀ।
Jaahnavi Kandula, an Indian student hailing from Andhra Pradesh, was pursuing her studies in the USA when she tragically lost her life in a road accident involving a police car in January 2023.#JusticeForJaahnavi pic.twitter.com/bCOvBRtn9B
— Harsh Patel (@Harshpatel1408) September 13, 2023
ਖ਼ਬਰ ਉੱਤੇ ਟਿਪਣੀ ਕਰਦੇ ਹੋਏ ਸੈਨ ਫਰਾਂਸਿਸਕੋ ਵਿੱਚ ਭਾਰਤ ਦੇ ਕੌਂਸਲ ਜਨਰਲ ਨੇ ਸੜਕ ਹਾਦਸੇ ਵਿੱਚ ਕੰਦੂਲਾ ਦੀ ਮੌਤ ਦੀ ਘਟਨਾ ਨਾਲ ਨਜਿਠਣ ਦੇ ਤਰੀਕੇ ਨੂੰ ਬਹੁਤ ਹੀ ਪਰੇਸ਼ਾਨ ਕਰਨ ਵਾਲ ਦੱਸਿਆ। ਮਿਸ਼ਨ ਨੇ ਸੋਸ਼ਨ ਮੀਡੀਆ ਪਲੇਟਫਾਰਮ ਉੱਤੇ ਲਿਖਿਆ, ਅਸੀਂ ਇਸ ਦੁਖਦਾਈ ਮਾਮਲੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਜਾਂਚ ਤੇ ਕਾਰਵਾਈ ਲਈ ਸਿਆਟਲ ਤੇ ਵਾਸ਼ਿੰਗਟਨ ਰਾਜ ਦੇ ਸਥਾਨਕ ਅਧਿਕਾਰੀਆਂ ਦੇ ਨਾਲ-ਨਾਲ ਵਾਸ਼ਿੰਗਟਨ ਡੀਸੀ ਦੇ ਸੀਨੀਅਰ ਅਧਿਕਾਰੀਆਂ ਕੋਲ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ।" ਇਸ ਨੇ ਕਿਹਾ, ਕੌਂਸਲੇਟ ਤੇ ਦੂਤਘਰ ਸਾਰੇ ਸਬੰਧਤ ਅਧਿਕਾਰੀਆਂ ਨਾਲ ਇਸ ਮਾਮਲੇ ਉੱਤੇ ਨਜ਼ਰ ਰੱਖਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ