Anand Mahindra Announced to recruited to recruited Agniveers: ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਹੰਗਾਮਾ ਹੋ ਰਿਹਾ ਹੈ। ਇਸ ਦੌਰਾਨ ਅਗਨੀਪਥ ਸਕੀਮ ਨੂੰ ਲੈ ਕੇ ਹੋਈ ਹਿੰਸਾ ਤੋਂ ਦੁਖੀ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਸੋਮਵਾਰ ਨੂੰ ਸਿਖਲਾਈ ਪ੍ਰਾਪਤ ਤੇ ਯੋਗ ਅਗਨੀਵੀਰਾਂ ਬਾਰੇ ਐਲਾਨ ਕੀਤਾ। ਆਨੰਦ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ, 'ਅਗਨੀਪਥ ਯੋਜਨਾ ਨੂੰ ਲੈ ਕੇ ਹੋਈ ਹਿੰਸਾ ਤੋਂ ਦੁਖੀ ਹਾਂ। ਜਦੋਂ ਪਿਛਲੇ ਸਾਲ ਇਹ ਸਕੀਮ ਪੇਸ਼ ਕੀਤੀ ਗਈ ਸੀ, ਮੈਂ ਕਿਹਾ ਸੀ ਤੇ ਮੈਂ ਦੁਹਰਾਉਂਦਾ ਹਾਂ ਕਿ ਅਗਨੀਵੀਰ ਦਾ ਅਨੁਸ਼ਾਸਨ ਤੇ ਹੁਨਰ ਉਸ ਨੂੰ ਰੁਜ਼ਗਾਰ ਯੋਗ ਬਣਾ ਦੇਵੇਗਾ।"
ਅਗਨੀਪੱਥ ਯੋਜਨਾ ਦੇ ਐਲਾਨ ਤੋਂ ਬਾਅਦ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਤੇਲੰਗਾਨਾ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਪੰਜਾਬ, ਝਾਰਖੰਡ ਤੇ ਅਸਾਮ ਸਮੇਤ ਕਈ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਕੁਝ ਥਾਵਾਂ 'ਤੇ ਅੰਦੋਲਨ ਤੇਜ਼ ਹੋ ਗਿਆ ਤੇ ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ 'ਤੇ ਰੇਲ ਗੱਡੀਆਂ ਦੇ ਡੱਬੇ ਸਾੜੇ ਗਏ ਤੇ ਨਿੱਜੀ ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ।
ਅਗਨੀਵੀਰਾਂ ਨੂੰ ਨੌਕਰੀ ਦੀ ਪੇਸ਼ਕਸ਼
ਇਸ ਦੇ ਨਾਲ ਹੀ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਟਵੀਟ ਕੀਤਾ, ''ਅਗਨੀਪੱਥ ਯੋਜਨਾ ਦੇ ਐਲਾਨ ਤੋਂ ਬਾਅਦ ਜਿਸ ਤਰ੍ਹਾਂ ਦੀ ਹਿੰਸਾ ਹੋ ਰਹੀ ਹੈ, ਉਸ ਤੋਂ ਮੈਂ ਬਹੁਤ ਦੁਖੀ ਤੇ ਨਿਰਾਸ਼ ਹਾਂ। ਪਿਛਲੇ ਸਾਲ, ਜਦੋਂ ਇਸ ਸਕੀਮ 'ਤੇ ਵਿਚਾਰ ਕੀਤਾ ਜਾ ਰਿਹਾ ਸੀ, ਮੈਂ ਕਿਹਾ ਸੀ ਕਿ ਅਗਨੀਵੀਰ ਨੂੰ ਜੋ ਅਨੁਸ਼ਾਸਨ ਅਤੇ ਹੁਨਰ ਮਿਲੇਗਾ, ਉਹ ਯਕੀਨੀ ਤੌਰ 'ਤੇ ਉਸ ਨੂੰ ਰੁਜ਼ਗਾਰ ਯੋਗ ਬਣਾ ਦੇਵੇਗਾ। ਉਨ੍ਹਾਂ ਅੱਗੇ ਲਿਖਿਆ ਕਿ ਮਹਿੰਦਰਾ ਗਰੁੱਪ ਅਜਿਹੇ ਸਿੱਖਿਅਤ ਤੇ ਕਾਬਲ ਨੌਜਵਾਨਾਂ ਨੂੰ ਸਾਡੇ ਇੱਥੇ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ।
ਅਗਨੀਪਥ ਸਕੀਮ ਨੂੰ ਲੈ ਕੇ ਹੰਗਾਮਾ
ਦੱਸ ਦੇਈਏ ਕਿ ਆਰਮਡ ਫੋਰਸਿਜ਼ ਵਿੱਚ ਭਰਤੀ ਲਈ ਐਂਟਰੀ ਦੀ ਉਮਰ 17.5 ਤੋਂ 21 ਸਾਲ ਤੈਅ ਕੀਤੀ ਗਈ ਹੈ। ਹਾਲਾਂਕਿ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਅਗਨੀਵੀਰਾਂ ਦੀ ਭਰਤੀ ਲਈ ਉਪਰਲੀ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰਨ ਦਾ ਐਲਾਨ ਕੀਤਾ ਕਿਉਂਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਸੀ।
ਸਰਕਾਰ ਦਾ ਦਾਅਵਾ ਹੈ ਕਿ 'ਅਗਨੀਪਥ' ਯੋਜਨਾ ਨੌਜਵਾਨਾਂ ਨੂੰ ਰੱਖਿਆ ਪ੍ਰਣਾਲੀ 'ਚ ਸ਼ਾਮਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦਾ ਸੁਨਹਿਰੀ ਮੌਕਾ ਦਿੰਦੀ ਹੈ। ਇਸ ਦੇ ਨਾਲ ਹੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਅਗਨੀਪਥ ਯੋਜਨਾ ਦੀ ਸਖ਼ਤ ਆਲੋਚਨਾ ਕਰ ਰਹੀਆਂ ਹਨ।
ਇਹ ਵੀ ਪੜ੍ਹੋ: Punjab on High Alert on Bharat Bandh: 'ਅਗਨੀਪਥ' ਦਾ ਪੰਜਾਬ ਤੱਕ ਪਹੁੰਚਿਆ ਸੇਕ, ਪੂਰੇ ਸੂਬੇ 'ਚ ਹਾਈ ਅਲਰਟ